ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਪਾਰਟੀ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ (Ex MLA Pirmal Singh Dhaula expelled from Congress) ਗਿਆ ਹੈ। ਭਾਵੇਂ ਪਿਰਮਲ ਸਿੰਘ ਨੂੰ ਪਾਰਟੀ ਤੋਂ ਤਿੰਨ ਮਹੀਨੇ ਪਹਿਲਾਂ ਕੱਢ ਦਿੱਤਾ ਗਿਆ ਸੀ, ਪਰ ਉਹਨਾਂ ਨੂੰ ਪਾਰਟੀ ਚੋਂ ਕੱਢਣ ਦਾ ਲੈਟਰ ਅੱਜ ਸੋਸ਼ਲ ਮੀਡੀਆ ਉਪਰ ਵਾਇਰਲ ਹੋਇਆ ਹੈ। ਸਾਬਕਾ ਵਿਧਾਇਕ ਨੂੰ ਪਾਰਟੀ ਚੋਂ ਬਾਹਰ ਕੱਢਣ ਦੀ ਪੁਸ਼ਟੀ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਕੀਤੀ ਹੈ।
ਇਹ ਵੀ ਪੜੋ: Love Horoscope: ਅੱਜ ਮਿਲੇਗਾ ਸੱਚਾ ਪਿਆਰ ਜਾਂ ਟੁੱਟੇਗਾ ਦਿਲ, ਜਾਣੋ ਲਵ ਰਾਸ਼ੀਫਲ ਵਿੱਚ ਆਪਣੀ ਰਾਸ਼ੀ ਦਾ ਪੂਰਾ ਹਾਲ
ਜ਼ਿਕਰਯੋਗ ਹੈ ਕਿ ਪਿਰਮਲ ਸਿੰਘ ਧੌਲਾ 2017 ਵਿੱਚ ਆਮ ਪਾਰਟੀ ਵਲੋਂ ਵਿਧਾਇਕ ਚੁਣੇ ਗਏ ਸਨ, ਪਰ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਹ ਪੱਕੇ ਤੌਰ 'ਤੇ ਸੁਖਪਾਲ ਖਹਿਰਾ ਦੇ ਗਰੁੱਪ ਨਾਲ ਜੁੜ ਗਏ ਸਨ। 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ ਸਨ, ਪਰ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਖ਼ਿਲਾਫ਼ ਗਤੀਵਿਧੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ’ਚੋਂ ਪਿਰਮਲ ਸਿੰਘ ਖ਼ਾਲਸਾ ਨੂੰ ਬਾਹਰ ਦਾ ਕੱਢ ਦਿੱਤਾ ਹੈ। ਜਿਸ ਨਾਲ ਇਕ ਵਾਰੀ ਫਿਰ ਪਿਰਮਲ ਸਿੰਘ ਖ਼ਾਲਸਾ ਦੇ ਸਿਆਸੀ ਭਵਿੱਖ ’ਤੇ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ। ਉਨ੍ਹਾਂ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਹ ਆਉਣ ਵਾਲੇ ਸਮੇਂ ਦੀ ਬੁੱਕਲ ਦੀਆਂ ਗੱਲਾਂ ਹਨ।
ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਲੋਂ ਚੰਡੀਗੜ੍ਹ ਤੋਂ ਪਰਤਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ 12 ਸਤੰਬਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਇਸ ਕਾਂਗਰਸ ਪਾਰਟੀ ਦੇ ਦਫ਼ਤਰ ’ਚੋਂ ਹੋਏ ਹੁਕਮ ਸਬੰਧੀ ਵਿਧਾਨ ਸਭਾ ਹਲਕਾ ਭਦੌੜ ਤੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਜਿੱਥੇ ਸੂਚਿਤ ਕੀਤਾ ਜਾਵੇਗਾ, ਉੱਥੇ ਹੀ ਮੀਡੀਆ ਦੇ ਰੂਬਰੂ ਹੋ ਕੇ ਸਾਬਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੂੰ ਕਾਂਗਰਸ ਪਾਰਟੀ ’ਚੋਂ ਕੱਢਣ ਦਾ ਹਵਾਲਾ ਦਿੱਤਾ ਜਾਵੇਗਾ।
ਰਾਜਾ ਵੜਿੰਗ ਅਤੇ ਖਹਿਰਾ ਦੀ ਧੜੇਬੰਦੀ ਦੀ ਭੇਂਟ ਚੜਿਆ ਪਿਰਮਲ: ਮਾਹਰਾਂ ਵਲੋਂ ਪਿਰਮਲ ਸਿੰਘ ਧੌਲਾ ਨੂੰ ਪੰਜਾਬ ਕਾਂਗਰਸ ਵਿੱਚ ਬਣੀ ਧੜੇਬੰਦੀ ਦੀ ਭੇਂਟ ਚੜ੍ਹਿਆ ਦੱਸਿਆ ਜਾ ਰਿਹਾ ਹੈ। ਕਿਉਂਕਿ ਪਿਛਲੇ ਦਿਨੀਂ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਵਿਜੀਲੈਂਸ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਪਰਦਰਸ਼ਨ ਤੇ ਸੁਖਪਾਲ ਸਿੰਘ ਖਹਿਰਾ ਵਲੋਂ ਇਤਰਾਜ਼ ਜਤਾਇਆ ਗਿਆ ਸੀ ਅਤੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਗਈ ਸੀ। ਜਿਸਤੋਂ ਬਾਅਦ ਖਹਿਰਾ ਤੇ ਰਾਜਾ ਵੜਿੰਗ ਦਰਮਿਆਨ ਲਗਾਤਾਰ ਤਲਖ਼ੀ ਚੱਲਦੀ ਆ ਰਹੀ ਸੀ। ਉਥੇ ਬੀਤੇ ਕੱਲ ਸੁਖਪਾਲ ਸਿੰਘ ਖਹਿਰਾ ਵਲੋਂ ਪੰਜਾਬ ਕਾਂਗਰਸ ਦੇ ਕਿਸਾਨ ਮਜ਼ਦੂਰ ਸੈਲ ਨਾਲ ਜੁੜੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਸੀ। ਜਿਸ ਵਿੱਚ ਮੋਹਰੀ ਆਗੂਆਂ ਵਿੱਚ ਪਿਰਮਲ ਸਿੰਘ ਧੌਲਾ ਬੈਠੇ ਨਜ਼ਰ ਆਏ ਸਨ ਅਤੇ ਅੱਜ ਉਹਨਾਂ ਨੂੰ ਪਾਰਟੀ ਚੋਂ ਕੱਢੇ ਜਾਣ ਦਾ ਲੈਟਰ ਰਿਲੀਜ਼ ਹੋ ਗਿਆ।
ਇਹ ਵੀ ਪੜੋ: ਚਾਹ ਵਾਲੇ ਦੁਕਾਨਦਾਰ ਉੱਤੇ ਦਿਨ-ਦਿਹਾੜੇ ਹਮਲਾ, ਵੇਖੋ ਵੀਡੀਓ