ETV Bharat / state

ਸਰਕਾਰੀ ਬੱਸ ਵੱਲੋਂ ਦਰੜੇ ਦੋ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਲਗਾਇਆ ਧਰਨਾ, ਕੀਤੀ ਇਨਸਾਫ ਦੀ ਮੰਗ - ਰੋਡਵੇਜ਼ ਦੀ ਬੱਸ

ਬਰਨਾਲਾ ਦੇ ਹੰਡਿਆਇਆ ਰੋਡ ’ਤੇ ਰੋਡਵੇਜ਼ ਦੀ ਬੱਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਸੀ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹੀ ਦੇਰ ਤੱਕ ਉਹ ਮ੍ਰਿਤਕਾਂ ਦਾ ਸਸਕਾਰ ਨਹੀਂ ਕਰਨਗੇ

ਪਰਿਵਾਰਿਕ ਮੈਂਬਰਾਂ ਨੇ ਲਗਾਇਆ ਧਰਨਾ
ਪਰਿਵਾਰਿਕ ਮੈਂਬਰਾਂ ਨੇ ਲਗਾਇਆ ਧਰਨਾ
author img

By

Published : Apr 23, 2022, 7:05 AM IST

ਬਰਨਾਲਾ: ਬੀਤੀ ਦਿਨ ਹੰਡਿਆਇਆ ਰੋਡ ’ਤੇ ਡੀ-ਮਾਰਟ ਮਾਲ ਦੇ ਸਾਹਮਣੇ ਮੋਟਰਸਾਈਕਲ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਹੋਏ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਕੇ ਦੀਆਂ ਸੰਘਰਸੀ ਜਥੇਬੰਦੀਆਂ ਅਤੇ ਕਾਂਗਰਸੀ ਆਗੂਆਂ ਦੇ ਸਹਿਯੋਗ ਨਾਲ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਮੁਆਵਜ਼ਾ ਅਤੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਸਿਵਲ ਹਸਪਤਾਲ ਵਿਖੇ ਧਰਨਾ ਲਗਾਇਆ ਗਿਆ।

ਪਰਿਵਾਰਿਕ ਮੈਂਬਰਾਂ ਨੇ ਲਗਾਇਆ ਧਰਨਾ

ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਮ੍ਰਿਤਕ ਦਿਹਾੜੀ ਆਦਿ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸਣ ਕਰਦੇ ਸੀ। ਉਨ੍ਹਾਂ ਦੇ ਮਰਨ ਤੋਂ ਬਾਅਦ ਪਰਿਵਾਰ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ। ਉਕਤ ਆਗੂਆਂ ਅਤੇ ਧਰਨੇ ਚ ਸ਼ਾਮਲ ਸੈਂਕੜੇ ਮਰਦ-ਔਰਤਾਂ ਨੇ ਮੰਗ ਕੀਤੀ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਜਿੰਨੀ ਦੇਰ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹੀ ਦੇਰ ਤੱਕ ਉਹ ਮ੍ਰਿਤਕਾਂ ਦਾ ਸਸਕਾਰ ਨਹੀਂ ਕਰਨਗੇ ਅਤੇ ਜੇਕਰ ਪ੍ਰਸ਼ਾਸਨ ਨੇ ਉਹਨਾ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹਨਾ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਰੋੜ ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਦੂਜੇ ਪਾਸੇ ਇਸ ਸਬੰਧੀ ਥਾਣਾ ਸਿਟੀ-2 ਦੇ ਇੰਚਾਰਜ਼ ਲਖਵਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਹਨਾ ਦੱਸਿਆ ਕਿ ਕਮਲਜੀਤ ਸਿੰਘ ਪੁੱਤਰ ਮਿੱਠੂ ਸਿੰਘ ਦੇ ਬਿਆਨ ਦੇ ਆਧਾਰ ਤੇ ਬੱਸ ਡਰਾਈਵਰ ਸੰਜੀਵ ਕੁਮਾਰ ਦੇ ਖਿਲਾਫ 304 ਏ,279,337,338,427 ਆਈ ਪੀ ਸੀ ਤਹਿਤ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰਿਵਾਰ ਵਲੋਂ ਕੀਤੀ ਜਾ ਰਹੀ ਮੰਗ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਇਸ ਸਬੰਧੀ ਜੋ ਵੀ ਹੁਕਮ ਜਾਰੀ ਹੋਣਗੇ। ਉਸ ਤਹਿਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਸ਼ੱਕੀ ਡਰੋਨ ਦੀ ਦੇਖੀ ਗਈ ਹਰਕਤ, ਲੋਕਾਂ ਵਲੋਂ ਫੋਨ 'ਚ ਕੈਦ ਕੀਤੀਆਂ ਤਸਵੀਰਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.