ETV Bharat / state

ਬਰਨਾਲਾ ਬੈਂਕ ਮੁਲਾਜ਼ਮ ਖੁਦਕੁਸ਼ੀ ਮਾਮਲਾ: ਪਰਿਵਾਰ ਨੇ ਮੰਗਾਂ ਮੰਨੇ ਜਾਣ 'ਤੇ ਚੁੱਕਿਆ ਧਰਨਾ - ਬਰਨਾਲਾ ਦੇ ਐਸਡੀਐਮ ਅਨਮੋਲ ਧਾਲੀਵਾਲ

ਬੈਂਕ ਮੈਨੇਜਰ ਵਲੋਂ ਖੁਦਕੁਸ਼ੀ ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਨ ਵਾਲੇ ਧਰਨਾ ਦੇਣ ਵਾਲਿਆਂ 'ਤੇ ਪੁਲਿਸ ਵੱਲੋਂ ਲਾਠੀਚਾਰਜ, ਮੰਗਾਂ ਮੰਨੇ ਜਾਣ ਤੋਂ ਬਾਅਦ ਉਨ੍ਹਾਂ ਧਰਨਾ ਚੁੱਕ ਦਿੱਤਾ ਹੈ।

bank officer suicide case, barnala news
ਫ਼ੋਟੋ
author img

By

Published : Feb 20, 2020, 11:20 AM IST

ਬਰਨਾਲਾ: ਜ਼ਿਲ੍ਹੇ ਦੇ ਕਸਬਾ ਧਨੌਲਾ ਦੀ ਸਹਿਕਾਰੀ ਸੁਸਾਇਟੀ ਦੇ ਮੈਨੇਜਰ ਨੇ ਸੁਸਾਇਟੀ ਪ੍ਰਧਾਨ ਸਮੇਤ ਅਤੇ 3 ਹੋਰ ਲੋਕਾਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਸ਼ੇਸ਼ ਵਰਗ ਨਾਲ ਸਬੰਧਤ ਹੋਣ ਕਾਰਨ ਮ੍ਰਿਤਕ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਤੋਂ ਤੰਗ ਹੋ ਕੇ ਉ੍ਨ੍ਹਾਂ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਮ੍ਰਿਤਕ ਦੀ ਲਾਸ਼ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਰੱਖ ਕੇ ਧਰਨਾ ਦਿੱਤਾ ਗਿਆ ਸੀ।

ਵੇਖੋ ਵੀਡੀਓ

ਇਸ ਧਰਨੇ ਵਿੱਚ ਪਰਿਵਾਰ ਮੈਂਬਰਾਂ ਸਣੇ ਵਿਦਿਆਰਥੀ ਆਗੂ ਵੀ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ ਜਿਸ ਨਾਲ ਇੱਕ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ ਹੈ। ਮਹਿਲਾ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਪੁਲਿਸ ਵਲੋਂ ਉਨ੍ਹਾਂ ਦੇ ਗਲੇ ਨੂੰ ਹੱਥ ਪਾਇਆ ਗਿਆ ਹੈ। ਕਰੀਬ 4 ਘੰਟੇ ਰੋਡ ਜਾਮ ਰੱਖਣ ਤੋਂ ਬਾਅਦ ਪ੍ਰਸ਼ਾਸ਼ਨ ਵੱਲੋਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਇਹ ਧਰਨਾ ਮੁੱਖ ਮਾਰਗ ਤੋਂ ਚੁੱਕਿਆ ਗਿਆ ਹੈ।

ਥਾਣਾ ਬਰਨਾਲਾ ਦੇ ਡੀਐਸਪੀ ਰਾਜੇਸ਼ ਛਿੱਬਰ ਨੇ ਦੱਸਿਆ ਕਿ ਚਾਰ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕਰਨ ਤੋਂ ਇਨਕਾਰ ਕਰਦਿਆਂ ਪੁਲਿਸ ਨੇ ਕਿਹਾ ਕਿ ਪੁਲਿਸ ਨੇ ਸਿਰਫ਼ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ, ਜੇ ਪ੍ਰਦਰਸ਼ਨਕਾਰੀ 'ਤੇ ਫਿਰ ਵੀ ਲਾਠੀਚਾਰਜ ਹੋਇਆ ਹੈ ਤਾਂ ਉਸ ਦੀ ਜਾਂਚ ਕੀਤੀ ਜਾਵੇਗੀ।

ਇਸ ਮਾਮਲੇ 'ਤੇ ਬਰਨਾਲਾ ਦੇ ਐਸਡੀਐਮ ਅਨਮੋਲ ਧਾਲੀਵਾਲ ਨੇ ਕਿਹਾ ਕਿ ਪਰਿਵਾਰ ਅਤੇ ਪ੍ਰਦਰਸ਼ਨਕਾਰੀਆਂ ਦੀਆਂ ਸਾਰੀਆਂ ਮੰਗਾਂ, ਜਿਵੇਂ ਕਿ ਮ੍ਰਿਤਕ ਦੇ ਪਰਿਵਾਰ ਨੂੰ ਉਸ ਦੀ ਬਕਾਇਆ ਰਕਮ, ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ ਮੁਆਵਜ਼ੇ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਇਜਲਾਸ ਤੋਂ ਪਹਿਲਾਂ ਵਿਧਾਨ ਸਭਾ ਬਾਹਰ ਅਕਾਲੀ ਦਲ ਦਾ ਪ੍ਰਦਰਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.