ETV Bharat / state

ਸ਼ਹੀਦ ਅਮਰਦੀਪ ਸਿੰਘ ਨੂੰ ਦਿੱਤੀ ਨਮ ਅੱਖਾਂ ਨਾਲ ਵਿਦਾਈ - ਪਿੰਡ ਕਰਮਗੜ੍ਹ

ਲੇਹ ਲੱਦਾਖ ਸਿਆਚਨ ਗਲੇਸ਼ੀਅਰ ਵਿੱਚ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਸ਼ਹੀਦ ਹੋਏ ਫੌਜੀ ਜਵਾਨ ਅਮਰਦੀਪ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ ਜਿਥੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ।

ਸ਼ਹੀਦ ਅਮਰਦੀਪ ਸਿੰਘ ਨੂੰ ਦਿੱਤੀ ਨਮ ਅੱਖਾਂ ਨਾਲ ਵਿਦਾਈ

author img

By

Published : Apr 28, 2021, 8:06 PM IST

ਬਰਨਾਲਾ: ਲੇਹ ਲੱਦਾਖ ਸਿਆਚਨ ਗਲੇਸ਼ੀਅਰ ਵਿੱਚ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਸ਼ਹੀਦ ਹੋਏ ਫੌਜੀ ਜਵਾਨ ਅਮਰਦੀਪ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ ਜਿਥੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਇਸ ਮੌਕੇ ਸਰਕਾਰੀ ਅਫ਼ਸਰਾਂ ਤੇ ਪਿੰਡ ਵਾਸੀਆਂ ਨੇ ਸ਼ਹੀਦ ਅਮਰਦੀਪ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ। ਇਸ ਮੌਕੇ ਭਰੇ ਮਨ ਨਾਲ ਗੱਲਬਾਤ ਕਰਦੇ ਹੋਏ ਸ਼ਹੀਦ ਫੌਜੀ ਅਮਰਦੀਪ ਸਿੰਘ ਦੀ ਭੂਆ ਸਿੰਦਰ ਕੌਰ ਅਤੇ ਛੋਟੀ ਭੈਣ ਸੁਖਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਬਹੁਤ ਚੰਗੇ ਸੁਭਾਅ ਦਾ ਸੀ ਅਤੇ ਕੁੱਝ ਸਮਾਂ ਪਹਿਲਾਂ ਹੀ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦਾ ਭਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਇਆ ਹੈ। ਸ਼ਹੀਦ ਫੌਜੀ ਦੀ ਭੂਆ ਨੇ ਕਿਹਾ ਕਿ ਉਹ ਆਪਣੇ ਦੂਜੇ ਬੇਟੇ ਨੂੰ ਵੀ ਭਾਰਤੀ ਫੌਜ ਵਿੱਚ ਭੇਜੇਗੀ।

ਇਹ ਵੀ ਪੜੋ: ਮਜਬੂਰੀ ’ਚ ਪੁਲਿਸ ਨੇ ਅਦਾਕਾਰ ਜਿੰਮੀ ਸ਼ੇਰਗਿੱਲ ਖ਼ਿਲਾਫ਼ ਪਰਚਾ ਕੀਤਾ ਦਰਜ

ਉਥੇ ਹੀ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਫੌਜੀ ਜਵਾਨ ਅਮਰਦੀਪ ਸਿੰਘ ਦੀ ਸ਼ਹਾਦਤ ’ਤੇ ਅਫਸੋਸ ਜਤਾਇਆ ਤੇ ਉਹਨਾਂ ਫੌਜੀ ਦੀ ਭੈਣ ਨੂੰ ਸਰਕਾਰੀ ਨੌਕਰੀ, ਪਰਿਵਾਰ ਨੂੰ 50 ਲੱਖ ਮੁਆਵਜ਼ਾ ਰਾਸ਼ੀ ਤੋਂ ਇਲਾਵਾ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਅਮਰਦੀਪ ਦੇ ਨਾਮ ’ਤੇ ਕਰਨ ਦਾ ਐਲਾਨ ਕੀਤਾ। ਸੈਨਿਕ ਜੱਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਦੇ ਮੱਦੇਨਜ਼ਰ ਮੁਆਵਜ਼ਾ ਰਾਸ਼ੀ ਇੱਕ ਕਰੋੜ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜੋ: ਸ਼ਰਮਸ਼ਾਰ! : ਸਾਈਕਲ 'ਤੇ ਪਤਨੀ ਦੀ ਲਾਸ਼ ਲੈ ਭਟਕਦਾ ਰਿਹਾ ਬਜ਼ੁਰਗ, ਨਹੀਂ ਕਰਨ ਦਿੱਤਾ ਸਸਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.