ETV Bharat / state

ਆਰਥਿਕ ਤੰਗੀ ਕਾਰਨ ਖੇਤ ਮਜ਼ਦੂਰ ਨੇ ਕੀਤੀ ਖੁਦਕੁਸ਼ੀ - ਸਿਵਲ ਹਸਪਤਾਲ

ਬਰਨਾਲਾ ਦੇ ਪਿੰਡ ਚੰਨਣਵਾਲ ਵਿੱਚ ਇਕ ਖੇਤ ਮਜ਼ਦੂਰ (Farm labor) ਨੇ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਲਈ ਹੈ।ਕਿਸਾਨ ਆਗੂਆਂ ਨੇ ਸਰਕਾਰ (Government) ਤੋਂ ਸਹਾਇਤਾ ਦੀ ਮੰਗ ਕੀਤੀ ਹੈ।

ਆਰਥਿਕ ਤੰਗੀ ਕਾਰਨ ਖੇਤ ਮਜ਼ਦੂਰ ਨੇ ਕੀਤੀ ਖੁਦਕੁਸ਼ੀ

author img

By

Published : Sep 10, 2021, 9:42 AM IST

ਬਰਨਾਲਾ: ਪਿੰਡ ਚੰਨਣਵਾਲ ਵਿਖੇ ਆਰਥਿਕ ਤੰਗੀ ਕਾਰਨ ਦਲਿਤ ਪਰਿਵਾਰ ਨਾਲ ਸਬੰਧਤ ਇੱਕ ਖੇਤ ਮਜ਼ਦੂਰ (Farm labor) ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਏਦੀਪ ਸਿੰਘ (31) ਪੁੱਤਰ ਮੇਵਾ ਸਿੰਘ ਵਾਸੀ ਚੰਨਣਵਾਲ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਆ ਰਿਹਾ ਸੀ ਪਰ ਕੋਰੋਨਾ ਵਾਇਰਸ ਕਾਰਨ ਲੱਗੀ ਤਾਲਾਬੰਦੀ ਦੌਰਾਨ ਕਾਫੀ ਸਮਾਂ ਕੰਮ ਬੰਦ ਰਿਹਾ ਅਤੇ ਉਹ ਆਰਥਿਕ ਤੌਰ ‘ਤੇ ਕਮਜ਼ੋਰ ਹੋ ਗਿਆ। ਜਿਸਦੇ ਚੱਲਦਿਆਂ ਉਸਨੇ ਖੁਦਕੁਸ਼ੀ ਕੀਤੀ ਹੈ।

ਮ੍ਰਿਤਕ ਦੀ ਪਤਨੀ ਕਮਲਜੀਤ ਕੌਰ ਨੇ ਦੱਸਿਆ ਕਿ ਉਹਨਾਂ ਦੇ ਤਿੰਨ ਬੱਚੇ ਹਨ ਅਤੇ ਕੋਈ ਪੱਕਾ ਕੰਮ ਨਾ ਹੋਣ ਕਾਰਨ ਪਰਿਵਾਰ ਦਾ ਗੁਜ਼ਾਰਾ ਮੁਸ਼ਕਿਲ ਹੋ ਰਿਹਾ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਆਰਥਿਕ ਤੰਗੀ ਕਾਰਨ ਉਸਦੇ ਪਤੀ ਨੇ ਘਰ ਵਿੱਚ ਖੜ੍ਹੇ ਨਿੰਮ ਦੇ ਦਰਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ।ਪਤਨੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਨੂੰ ਮਾਲੀ ਸਹਾਇਤਾ ਦਿੱਤੀ ਜਾਵੇ।

ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਨੁਸਾਰ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਮ੍ਰਿਤਕ ਨੇ ਆਰਥਿਕ ਤੰਗੀ ਕਰਕੇ ਹੀ ਖੁਦਕੁਸ਼ੀ ਕੀਤੀ ਹੈ।

ਪਿੰਡ ਦੇ ਸਰਪੰਚ ਬੂਟਾ ਸਿੰਘ ਨੇ ਕਿਹਾ ਕਿ ਘਰ ਦਾ ਇੱਕੋ ਇੱਕ ਕਮਾਊ ਜੀਅ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਗਿਆ ਹੈ। ਇਸ ਲਈ ਹੁਣ ਪੰਜਾਬ ਸਰਕਾਰ ਵੱਲੋਂ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ।ਇਸ ਮੌਕੇ ਸਾਬਕਾ ਸਰਪੰਚ ਗੁਰਜੰਟ ਸਿੰਘ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੌਰਾਨ ਜ਼ਿਆਦਾ ਮਾਰ ਗਰੀਬ ਵਿਅਕਤੀ ਨੂੰ ਪਈ ਹੈ ਕਿਉਂਕਿ ਉਸ ਦੇ ਕੰਮਕਾਰ ਬੰਦ ਹੋਣ ਕਰਕੇ ਘਰ ਦਾ ਗੁਜ਼ਾਰਾ ਹੋਣਾ ਮੁਸ਼ਕਿਲ ਹੋ ਗਿਆ ਸੀ।ਉਨ੍ਹਾਂ ਕਿਹਾ ਕਿ ਹੁਣ ਵੀ ਕੰਮਕਾਰ ਚੱਲ ਨਹੀਂ ਰਹੇ ਹਨ ਜਿਸ ਕਰਕੇ ਲੋਕ ਪਰੇਸ਼ਾਨ ਹਨ।

ਇਸ ਮੌਕੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਰਿਵਾਰ ਬਹੁਤ ਗਰੀਬ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਸਰਕਾਰ (Government) ਤੋਂ ਮੰਗ ਕਰਦੇ ਹਾਂ ਕਿ ਪਰਿਵਾਰ ਦੀ ਮਾਲੀ ਸਹਾਇਤਾ ਕੀਤੀ ਜਾਵੇ ਤਾਂ ਪਰਿਵਾਰ ਦਾ ਗੁਜ਼ਾਰਾ ਹੋ ਸਕੇ।

ਇਹ ਵੀ ਪੜੋ:ਦਰਜਾ ਤਿੰਨ ਦੇ ਮੁਲਾਜ਼ਮਾਂ ਵੱਲੋਂ ਡੀਸੀ ਨੂੰ ਮੰਗ ਪੱਤਰ

ETV Bharat Logo

Copyright © 2025 Ushodaya Enterprises Pvt. Ltd., All Rights Reserved.