ਬਰਨਾਲਾ: ਥਾਣਾ ਸਦਰ ਅਧੀਨ ਪੈਂਦੇ ਪਿੰਡ ਮੱਲੀਆਂ ਵਿਖੇ ਚੜ੍ਹਦੇ ਸਾਲ ਹੀ ਇਕ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਜਗਦੀਪ ਸਿੰਘ ਨੇ ਦੱਸਿਆ ਕਿ ਪਿੰਡ ਮੱਲੀਆਂ ਦੇ ਕਿਸਾਨ ਬਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮੱਲੀਆਂ ਵਲੋਂ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਖੁਦਕੁਸ਼ੀ ਕੀਤੀ ਗਈ ਹੈ।
ਕਿਸਾਨ ਸਿਰਫ਼ ਅੱਧਾ ਏਕੜ ਜ਼ਮੀਨ ਦਾ ਮਾਲਕ ਸੀ, ਪਰ ਉਸਦੇ ਸਿਰ ਬੈਂਕ ਅਤੇ ਆੜ੍ਹਤੀਆਂ ਦਾ 8 ਲੱਖ ਦੇ ਕਰੀਬ ਕਰਜ਼ ਸੀ। ਕਿਸਾਨ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।