ਬਰਨਾਲਾ: ਅਗਾਂਹਵਧੂ ਕਿਸਾਨ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ ਸਬਸਿਡੀ ਉੱਤੇ ਲਈ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਜਿੱਥੇ ਖੇਤਾਂ ‘ਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ ਰਹੇ ਹਨ, ਉੱਥੇ ਨਾਲ ਹੀ ਕਣਕ ਦੀ ਸਿੱਧੀ ਬਿਜਾਈ ਕਰ ਰਹੇ ਹਨ । ਜ਼ਿਲ੍ਹਾ ਬਰਨਾਲਾ ਦੇ ਪਿੰਡ ਮਨਾਲ ਦਾ ਅਗਾਂਹਵਧੂ ਕਿਸਾਨ ਹਰਜਿੰਦਰ ਸਿੰਘ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਵਾਹ ਕੇ ਉਸ ਦਾ ਪ੍ਰਬੰਧਨ ਕਰ ਰਿਹਾ ਹੈ। ਆਪਣਾ ਤਜੁਰਬਾ ਸਾਂਝਾ ਕਰਦਿਆਂ ਕਿਸਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ 5 ਸਾਲਾਂ ਤੋਂ ਆਪਣੇ 20 ਏਕੜ ਦੀ ਖੇਤਾਂ ‘ਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਵਾਢੀ ਦੇ ਨਾਲ ਸੁਪਰ ਸੀਡਰ ਰਾਹੀਂ ਬਿਜਾਈ ਕੀਤੀ ਜਾਂਦੀ ਹੈ ਜਿਸ ਨਾਲ ਸਮੇਂ ਦੀ ਬਚਤ ਹੁੰਦੀ ਹੈ । ਪਿਛਲੇ 5 ਸਾਲਾਂ ਤੋਂ ਉਹ ਇਹ ਤਕਨੀਕ ਅਪਣਾ ਕੇ ਖੇਤੀ ਕਰ ਰਿਹਾ ਹੈ ਅਤੇ ਉਸ ਨੂੰ ਚੰਗਾ ਝਾੜ ਮਿਲਦਾ ਹੈ । ਹਰਜਿੰਦਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਅੱਗ ਲਗਾਉਣ। ਹਰਜਿੰਦਰ ਨੇ ਕਿਹਾ ਇਹ ਸਿਰਫ ਸਾਡੀ ਜ਼ਿੰਮੇਵਾਰੀ ਬਲਕਿ ਅਸੀਂ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਇਹ ਕਵਾਇਦ ਚਲਾਉਣੀ ਹੈ।
- Stubble Burning Case: ਅਧਿਕਾਰੀਆਂ ਤੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨ ਗ੍ਰਿਫ਼ਤਾਰ, ਕਿਸਾਨਾਂ ਨੇ ਸੱਦੀ ਹੰਗਾਮੀ ਮੀਟਿੰਗ, ਵੱਡੇ ਐਕਸ਼ਨ ਦੀ ਸੰਭਾਵਨਾ
- Punjab Government Issued Advisory: ਮਾਸਕ ਪਾਏ ਬਿਨਾਂ ਘਰੋਂ ਨਾ ਨਿਕਲੋ, ਪੰਜਾਬ ਸਰਕਾਰ ਨੇ ਐਡਵਾਈਜ਼ਰੀ ਕੀਤੀ ਜਾਰੀ
- Stubble Burning Cases Update: ਪੰਜਾਬ 'ਚ ਪਰਾਲੀ ਸਾੜਨ ਦੇ ਘਟੇ ਮਾਮਲੇ ਪਰ ਵਧਿਆ ਪ੍ਰਦੂਸ਼ਣ, ਲੁਧਿਆਣਾ ਅਤੇ ਰੋਪੜ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਜ਼ਿਲ੍ਹੇ, ਦਿੱਲੀ ਦਾ ਵੀ ਘੁਟਿਆ ਦਮ
ਬਰਨਾਲਾ 'ਚ ਕੁੱਲ 2674 ਸੁਪਰ ਸੀਡਰ: ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਕੁੱਲ 2674 ਸੁਪਰ ਸੀਡਰ ਹਨ ਜਿਨ੍ਹਾਂ ਦੀ ਮਦਦ ਰਾਹੀਂ ਕਿਸਾਨਾਂ ਵੱਲੋਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਗਰੁੱਪਾਂ ਰਾਹੀਂ ਅਤੇ ਵਿਅਕਤੀਗਤ ਤੌਰ ਉੱਤੇ ਅਪਲਾਈ ਕਰਕੇ ਇਹ ਸੰਦ ਲਾਏ ਹਨ।
ਕਿਸਾਨਾਂ ਦੇ ਕੱਟੇ ਜਾਣਗੇ ਚਲਾਨ : ਪਰਾਲੀ ਪ੍ਰਬੰਧਨ 'ਚ ਤਾਇਨਾਤ ਵੱਖ ਵੱਖ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਕਿਹਾ ਕਿ ਕਿਸਾਨ ਵੀਰ ਜੇ ਕਰ ਪਰਾਲੀ ਨੂੰ ਅੱਗ ਲਾਉਂਦੇ ਹੈ ਤਾਂ ਉਨ੍ਹਾਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਸਖ਼ਤ ਹਦਾਇਤ ਦਿੱਤੀ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਸ ਕਿਸਮ ਦੀ ਕਾਰਵਾਈ ਕਰਨ ਤੋਂ ਗੁਰੇਜ਼ ਨਾ ਕਰਨ। ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ, ਉੱਪ ਮੰਡਲ ਮੈਜਿਸਟਰੇਟ ਤਪਾ ਸੁਖਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਕਰੁਣ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ. ਡੀ. ਓ. ਵਿਪਨ ਕੁਮਾਰ ਅਤੇ ਹੋਰ ਅਫ਼ਸਰ ਮੌਜੂਦ ਸਨ।