ਬਰਨਾਲਾ: ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Khiri of Uttar Pradesh) ਵਿੱਚ ਚਾਰ ਕਿਸਾਨਾਂ ਦੀ ਮੌਤ (Death of farmers) ਹੋ ਗਈ ਸੀ। ਜਿਸ ਦਾ ਇਲਜ਼ਾਮ ਕੇਂਦਰੀ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ (Union Home Minister Ajay Mishra) ਅਤੇ ਉਸ ਦੇ ਪੁੱਤਰ ਅਸ਼ੋਕ ਮਿਸ਼ਰਾ ਉੱਪਰ ਲੱਗਿਆ ਸੀ। ਜਿਸ ਸੰਬੰਧੀ ਅਸ਼ੋਕ ਮਿਸ਼ਰਾ ਵਿਰੁੱਧ ਕਤਲ ਦਾ ਮਾਮਲਾ ਵੀ ਦਰਜ ਹੋਇਆ ਅਤੇ ਉਸ ਨੂੰ ਜੇਲ੍ਹ ਯਾਤਰਾ ਕਰਨੀ ਪਈ।
ਅਸ਼ੋਕ ਮਿਸ਼ਰਾ ਦੀ ਜ਼ਮਾਨਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ (Supreme Court) ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਵਿੱਚ ਸੁਪਰੀਮ ਕੋਰਟ (Supreme Court) ਵੱਲੋਂ ਅਸ਼ੋਕ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ
ਅਸ਼ੋਕ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ (State President of Bhartiya Kisan Union Ugrahan) ਜੋਗਿੰਦਰ ਸਿੰਘ ਉਗਰਾਹਾਂ ਨੇ ਵੱਡਾ ਬਿਆਨ ਦਿੱਤਾ ਹੈ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੂਰੇ ਐਕਸ਼ਨ ਦੀ ਤਿਆਰੀ ਵਿੱਚ ਸੀ। ਜਿਸ ਸਬੰਧੀ ਬੀਤੇ ਦਿਨੀਂ ਮੋਰਚੇ ਵੱਲੋਂ ਬਕਾਇਦਾ ਐਲਾਨ ਵੀ ਕੀਤਾ ਹੋਇਆ ਹੈ। ਪਰ ਸੁਪਰੀਮ ਕੋਰਟ (Supreme Court) ਵੱਲੋਂ ਅਸ਼ੋਕ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ, ਜਿਸ ਦਾ ਉਨ੍ਹਾਂ ਅਤੇ ਉਨ੍ਹਾਂ ਦੇ ਵਕੀਲਾਂ ਨੂੰ ਪਹਿਲਾਂ ਹੀ ਭਲੀਭਾਂਤ ਪਤਾ ਸੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਸ ਸੰਬੰਧੀ ਜਲਦ ਮੀਟਿੰਗ ਕਰਕੇ ਆਪਣਾ ਹੋਰ ਅਗਲਾ ਫੈਸਲਾ ਲਵੇਗਾ।
ਇਹ ਵੀ ਪੜ੍ਹੋ: ਸ਼ਰਮਸਾਰ: 11 ਸਾਲਾਂ ਨਾਬਾਲਿਗ ਲੜਕੀ ਨਾਲ ਦੋ ਸਾਲਾਂ ਤੱਕ ਫੁੱਫੜ ਨੇ ਕੀਤਾ ਬਲਾਤਕਾਰ