ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਦਿੱਲੀ ਵਿੱਚ ਟਰੈਕਟਰ ਪਰੇਡ ਮੌਕੇ ਕੁੱਝ ਨੌਜਵਾਨਾਂ ਵੱਲੋਂ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਇਆ ਗਿਆ। ਇਸ ਨੂੰ ਲੈ ਕੇ ਬਰਨਾਲਾ ਜ਼ਿਲ੍ਹੇ ਦੇ ਕਿਸਾਨ ਆਗੂਆਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਖ਼ਤ ਪ੍ਰਤੀਕਰਮ ਦਿੱਤੇ ਹਨ।
ਇਸ ਮੌਕੇ ਬੀਕੇਯੂ ਡਕੌਂਦਾ ਦੇ ਸੂਬਾ ਪ੍ਰੈੱਸ ਸਕੱਤਰ ਬਲਵੰਤ ਸਿੰਘ ਉਪਲੀ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਸਰਕਾਰ ਪਹਿਲੇ ਹੀ ਦਿਨ ਤੋਂ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਨਾ ਰਹੀ ਹੈ। ਹੁਣ ਵੀ ਕੇਸਰੀ ਝੰਡਾ ਲਹਿਰਾਉਣ ਪਿੱਛੇ ਕਿਸੇ ਸਰਕਾਰੀ ਏਜੰਸੀ ਦਾ ਹੀ ਹੱਥ ਹੈ। ਇਸ ਨਾਲ ਕਿਸਾਨੀ ਸੰਘਰਸ਼ ਦਾ ਕੋਈ ਸਬੰਧ ਨਹੀਂ ਹੈ। ਕਿਸਾਨ ਜਥੇਬੰਦੀਆਂ ਸਿਰਫ਼ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਸੰਘਰਸ਼ ਲੜ੍ਹ ਰਹੀਆਂ ਹਨ।