ETV Bharat / state

ਕੇਂਦਰ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਮੋਰਚੇ ਦੀ ਤਿਆਰੀ

Mahapanchayat In Barnala: ਇੱਕ ਵਾਰ ਫਿਰ ਦਿੱਲੀ ਵਿੱਚ ਕਿਸਾਨ ਆਗੂ ਮੋਰਚਾ ਲਗਾ ਸਕਦੇ ਹਨ। ਇਸ ਲਈ 6 ਤਰੀਕ ਨੂੰ ਬਰਨਾਲਾ ਵਿੱਚ ਮਹਾਪੰਚਾਇਤ ਹੋਣ ਜਾ ਰਹੀ ਹੈ ਜਿਸ ਵਿੱਚ ਪੂਰੀ ਰਣਨੀਤੀ ਬਣਾਈ ਜਾਵੇਗੀ ਅਤੇ ਦਿੱਲੀ ਕੂਚ ਕਰਨ ਦੀ ਤਰੀਕ ਦਾ ਐਲਾਨ ਕੀਤਾ ਜਾਵੇਗਾ।

Mahapanchayat In Barnala
Mahapanchayat In Barnala
author img

By ETV Bharat Punjabi Team

Published : Jan 5, 2024, 8:20 AM IST

ਦਿੱਲੀ ਮੋਰਚੇ ਦੀ ਤਿਆਰੀ

ਬਰਨਾਲਾ: ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਵਿਰੁੱਧ ਮੁੜ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ 6 ਜਨਵਰੀ ਨੂੰ ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਡੀ ਕਿਸਾਨ ਪੰਚਾਇਤ ਕਰ ਰਿਹਾ ਹੈ। ਐਮਐਸਪੀ, ਕਰਜ਼ਾ ਮੁਆਫ਼ੀ, ਕਿਸਾਨਾਂ ਦੇ ਪਰਚੇ ਰੱਦ ਕਰਵਾਉਣ ਸਮੇਤ ਅਹਿਮ ਮੰਗਾਂ ਪੂਰਾ ਕਰਨ ਲਈ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਨੇ ਲਿਆ ਯੂ-ਟਰਨ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਬਰਨਾਲਾ ਦੀ ਕਿਸਾਨ ਮਹਾਂ ਪੰਚਾਇਤ ਨੂੰ ਲੈ ਕੇ ਜੱਥੇਬੰਦੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਕਿਸਾਨ ਨਾਲ ਹੋ ਰਹੀਆਂ ਧੱਕੇਸ਼ਾਹੀ ਦੇ ਖਿਲਾਫ ਇੱਕਜੁੱਟ ਹੋਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਅੰਦੋਲਨ ਸਮੇਂ ਅਤੇ 2014 ਚੋਣਾਂ ਦੌਰਾਨ ਕਿਸਾਨਾਂ ਨਾਲ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਅਜੇ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਬਲਕਿ, ਸਰਕਾਰ ਨੇ ਕਿਸਾਨਾਂ ਦੇ ਪ੍ਰੋਡੈਕਟਾਂ 'ਤੇ ਇੰਪੋਰਟ ਡਿਊਟੀ ਖ਼ਤਮ ਕਰਕੇ ਕਿਸਾਨਾਂ 'ਤੇ ਨਵੀਂ ਮਾਰ ਪਾਈ ਜਾ ਰਹੀ ਹੈ। ਜਿਸ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਮਹੀਨੇ ਵਿੱਚ ਵੱਡਾ ਇਕੱਠ ਦਿੱਲੀ ਵਿਖੇ ਕੀਤਾ ਜਾਵੇਗਾ।

18 ਕਿਸਾਨ ਜਥੇਬੰਦੀਆਂ ਦਾ ਸਹਿਯੋਗ: ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਇੱਕਠ ਵਿੱਚ ਪੰਜਾਬ, ਹਰਿਆਣਾ ਅਤੇ ਉੱਤਰੀ ਭਾਰਤ ਦੀਆਂ ਹੋਰ 18 ਕਿਸਾਨ ਜਥੇਬੰਦੀਆਂ ਨੇ ਸਹਿਯੋਗ ਕਰਨ ਦੀ ਗੱਲ ਆਖੀ ਹੈ। ਪਿਛਲੇ ਦਿਨੀਂ ਕਰਨਾਟਕਾ,ਕੇਰਲਾ ਅਤੇ ਤਾਮਿਲਨਾਡੂ ਦੀਆਂ ਲਗਭਗ 32 ਤੋਂ 33 ਕਿਸਾਨ ਜਥੇਬੰਦੀਆਂ ਵੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨਾਲ ਅਹਿਮ ਕਰਨਾ ਲਈ ਤਿਆਰ ਹੋ ਚੁੱਕੀਆਂ ਹਨ। ਦਿੱਲੀ ਵਿੱਚ ਫ਼ਰਵਰੀ ਮਹੀਨੇ ਵਿੱਚ ਹੋ ਰਹੇ ਵੱਡੇ ਇਕੱਠ ਲਈ ਮੀਟਿੰਗ ਤੋਂ ਬਾਅਦ ਤਰੀਕ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਜਿਸ ਦੀ ਤਿਆਰੀ ਲਈ ਦੇਸ਼ ਅੰਦਰ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਅੰਦਰ 2 ਜਨਵਰੀ ਨੂੰ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਦੀ ਅਨਾਜ ਮੰਡੀ ਵਿੱਚ ਵੱਡੀ ਪੰਚਾਇਤ ਕੀਤੀ ਜਾਵੇਗੀ। ਜ਼ਿਲਾ ਪੱਧਰ, ਬਲਾਕ ਪੱਧਰ ਅਤੇ ਪਿੰਡ-ਪਿੰਡ ਜਾ ਕੇ ਕਿਸਾਨ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੂੰ ਮਜ਼ਦੂਰ ਬਣਾਉਣ ਦੀ ਨੀਤੀ ਤਿਆਰ ਜਾ ਰਹੀ: ਡੱਲੇਵਾਲ ਨੇ ਕਿਹਾ ਕਿ ਵਰਲਡ ਬੈਂਕ ਦੇ ਹਵਾਲੇ ਤੋਂ ਹਿੰਦੀ ਅਖਬਾਰ ਵਿੱਚ ਲੱਗੀ ਖਬਰ ਅਨੁਸਾਰ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿੱਚ ਕਿਸਾਨਾਂ ਨੂੰ ਮਜ਼ਦੂਰ ਬਣਾਉਣ ਦੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਕਿਉਂਕਿ ਦੇਸ਼ ਦਾ ਕਿਸਾਨ ਹਰ ਸਮੇਂ ਬਿਜਲੀ, ਤੇਲ, ਪਾਣੀ, ਬੀਜ ਅਤੇ ਉੱਪਰ ਸਬਸਿਡੀ ਮੰਗਦਾ ਹੈ। ਕਿਸਾਨਾਂ ਤੋਂ ਜਮੀਨਾਂ ਹਥਿਆ ਕੇ ਵੱਡੇ ਕਲਸਟਰ ਤਿਆਰ ਕੀਤੇ। ਜਿਸ ਦਾ ਜਥੇਬੰਦੀ ਡੱਟ ਕੇ ਵਿਰੋਧ ਕਰੇਗੀ। ਜਿਸ ਲਈ ਚਾਰ-ਪੰਜ ਪਿੰਡਾਂ ਲਈ ਇੱਕ ਬੈਂਕ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਉੱਪਰ ਧੱਕੇ ਨਾਲ ਬੈਂਕਾਂ ਵੱਲੋਂ ਕਰਜ਼ਾ ਦਿੱਤਾ ਜਾ ਰਿਹਾ ਹੈ। ਜਿਸ ਲਈ ਹੁਣ ਸਾਨੂੰ ਇਕੱਠੇ ਹੋ ਕੇ ਕਿਸਾਨਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਬਰਨਾਲਾ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ। ਇਹ ਰੈਲੀਆਂ ਦਿੱਲੀ ਜਾਣ ਦੀ ਲਾਮਬੰਦੀ ਨੂੰ ਲੈ ਕੇ ਕੀਤੀ ਜਾ ਰਹੀ ਹੈ। ਉਥੇ ਉਨ੍ਹਾਂ ਕਿਹਾ ਕਿ ਦੂਜੀਆਂ ਜੱਥੇਬੰਦੀਆਂ ਸਾਡੇ ਗਰੁਪ ਦੀ ਹਿੱਸਾ ਨਹੀਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.