ਬਰਨਾਲਾ: ਖੇਤੀ ਕਾਨੂੰਨਾਂ (Agricultural laws) ਵਿਰੁੱਧ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦਾ ਸੰਘਰਸ਼ ਦਿੱਲੀ ਦੇ ਬਾਰਡਰਾਂ (Borders of Delhi) ’ਤੇ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਸਹਿਜੜਾ ਦੇ ਇੱਕ ਕਿਸਾਨ ਦੀ ਦਿੱਲੀ ਵਿਖੇ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਬਸੰਤ ਸਿੰਘ (42) ਵਜੋਂ ਹੋਈ ਹੈ, ਜੋ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (Bharti Kisan Union Sidhupur) ਦਾ ਮੈਂਬਰ ਸੀ। ਕਿਸਾਨ ਬਸੰਤ ਸਿੰਘ ਦੀ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਬਸੰਤ ਸਿੰਘ ਇੱਕ ਬੇਜ਼ਮੀਨੇ ਕਿਸਾਨੀ ਵਾਲੇ ਪਰਿਵਾਰ ਨਾਲ ਸਬੰਧਤ ਸੀ। ਉਹ ਆਪਣੇ ਪਿੱਛੇ ਆਪਣੀ ਘਰਵਾਲੀ ਅਤੇ ਇੱਕ 9 ਸਾਲ ਦਾ ਪੁੱਤਰ ਛੱਡ ਗਿਆ ਹੈ।
ਉਹਨਾਂ ਕਿਹਾ ਕਿ ਮ੍ਰਿਤਕ ਕਿਸਾਨ ਦੀ ਸ਼ਹਾਦਤ ’ਤੇ ਕਿਸਾਨ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਤੋਂ 5 ਲੱਖ ਦੀ ਮੁਆਵਜ਼ਾ ਰਾਸੀ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕਰਦੇ ਹਾਂ। ਕਿਉਂਕਿ ਸਰਕਾਰ ਵੱਲੋਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਇਹ ਐਲਾਨ ਕੀਤਾ ਹੋਇਆ ਹੈ। ਇਹ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਇਹ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਮਿ੍ਰਤਕ ਕਿਸਾਨ ਦੀ ਦੇਹ ਬਰਨਾਲਾ ਲੁਧਿਆਣਾ ਮੁੱਖ ਮਾਰਗ ’ਤੇ ਰੱਖ ਕੇ ਪ੍ਰਦਰਸ਼ਨ ਕਰਨਗੇ।