ETV Bharat / state

ਦਿੱਲੀ ਗਏ ਕਿਸਾਨਾਂ ਦੇ ਖੇਤਾਂ ਅਤੇ ਘਰਾਂ ਦੇ ਕੰਮ ਦੀ ਜਿੰਮੇਵਾਰੀ ਲਈ ਪਿੰਡ ਦੇ ਨੌਜਵਾਨਾਂ ਨੇ

ਦਿੱਲੀ ਸਘੰਰਸ਼ ਵਿੱਚ ਗਏ ਕਿਸਾਨਾਂ ਦੀਆਂ ਫਸਲਾਂ ਅਤੇ ਘਰਾਂ ਦਾ ਕੰਮ ਸਾਂਭਨ ਲਈ ਅੱਗੇ ਆਏ ਬਰਨਾਲਾ ਦੇ ਪਿੰਡ ਚੰਨਣਵਾਲ ਦੇ ਨੌਜਵਾਨ। ਨੌਜਵਾਨਾਂ ਨੇ ਕਿਹਾ ਕਿ ਜਿਨ੍ਹਾਂ ਚਿਰ ਸਘੰਰਸ਼ ਚੱਲੇਗਾ ਉਨ੍ਹਾਂ ਚਿਰ ਅਸੀਂ ਦਿੱਲੀ ਗਏ ਕਿਸਾਨਾਂ ਦੇ ਘਰਾਂ ਤੇ ਖੇਤਾਂ ਵਿੱਚ ਕੰਮ ਕਰਾਂਗੇ।

ਦਿੱਲੀ ਗਏ ਕਿਸਾਨਾਂ ਦੇ ਖੇਤਾਂ ਅਤੇ ਘਰਾਂ ਦੇ ਕੰਮ ਦੀ ਜਿੰਮੇਵਾਰੀ ਲਈ ਪਿੰਡ ਦੇ ਨੌਜਵਾਨਾਂ ਨੇ
ਦਿੱਲੀ ਗਏ ਕਿਸਾਨਾਂ ਦੇ ਖੇਤਾਂ ਅਤੇ ਘਰਾਂ ਦੇ ਕੰਮ ਦੀ ਜਿੰਮੇਵਾਰੀ ਲਈ ਪਿੰਡ ਦੇ ਨੌਜਵਾਨਾਂ ਨੇ
author img

By

Published : Dec 4, 2020, 10:43 PM IST

ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਦੇ ਤਹਿਤ ਕਿਸਾਨਾਂ ਵੱਲੋਂ ਦਿੱਲੀ ਵਿਖੇ ਪੱਕੇ ਮੋਰਚੇ ਲਗਾਏ ਗਏ ਹਨ। ਦਿੱਲੀ ਮੋਰਚੇ ਵਿੱਚ ਬੈਠੇ ਕਿਸਾਨਾਂ ਦੀਆਂ ਫ਼ਸਲਾਂ ਅਤੇ ਹੋਰਨਾਂ ਕੰਮਾਂ ਦੀ ਜਿੰਮੇਵਾਰੀ ਪਿੰਡਾਂ ਵਿੱਚ ਬੈਠੇ ਨੌਜਵਾਨ ਚੁੱਕ ਰਹੇ ਹਨ। ਬਰਨਾਲਾ ਜ਼ਿਲ੍ਹੇ ਵਿਚਲੇ ਪਿੰਡ ਚੰਨਣਵਾਲ ਦੇ ਨੌਜਵਾਨਾਂ ਨੇ ਇਸ ਕਾਰਜ ਲਈ ਪਹਿਲਕਦਮੀ ਕੀਤੀ ਹੈ। ਚੰਨਣਵਾਲ ਦੇ ਨੌਜਵਾਨਾਂ ਨੇ ਦਿੱਲੀ ਸੰਘਰਸ਼ ਲੜਨ ਵਾਲੇ ਕਿਸਾਨਾਂ ਦੀਆਂ ਫ਼ਸਲਾਂ ਦੀ ਰਾਖੀ, ਖਾਦ ਅਤੇ ਸਪਰੇਆਂ ਆਦਿ ਦਾ ਕੰਮ ਸੰਭਾਲਿਆ ਲਿਆ ਹੈ।

ਦਿੱਲੀ ਗਏ ਕਿਸਾਨਾਂ ਦੇ ਖੇਤਾਂ ਅਤੇ ਘਰਾਂ ਦੇ ਕੰਮ ਦੀ ਜਿੰਮੇਵਾਰੀ ਲਈ ਪਿੰਡ ਦੇ ਨੌਜਵਾਨਾਂ ਨੇ

ਇਨ੍ਹਾਂ ਨੌਜਵਾਨਾਂ ਨੇ ਕਿਹਾ ਕਿ ਇਹ ਲੜਾਈ ਇਕੱਲੇ ਕਿਸਾਨ ਦੀ ਨਹੀਂ ਬਲਕਿ ਪੰਜਾਬ ਦੀ ਹੋਂਦ ਦੀ ਹੈ। ਇਸ ਕਰਕੇ ਉਨ੍ਹਾਂ ਦੇ ਸਾਥੀ ਕਿਸਾਨ ਦਿੱਲੀ ਵਿਖੇ ਮੋਰਚਾ ਸੰਭਾਲੀ ਬੈਠੇ ਹਨ ਅਤੇ ਉਨ੍ਹਾਂ ਨੇ ਪਿੰਡਾਂ ਵਿੱਚ ਮੋਰਚੇ ਸੰਭਾਲੇ ਹਨ। ਉਨ੍ਹਾਂ ਕਿਹਾ ਕਿ ਜਿੰਨਾ ਵੀ ਸਮਾਂ ਸੰਘਰਸ਼ ਚੱਲੇਗਾ, ਉਨ੍ਹਾਂ ਚਿਰ ਦਿੱਲੀ ਗਏ ਕਿਸਾਨਾਂ ਦੀਆਂ ਫ਼ਸਲਾਂ ਦੀ ਸਾਭ ਸੰਭਾਲ ਕਰਨਗੇ।

ਇਨ੍ਹਾਂ ਨੌਜਵਾਨਾਂ ਦੇ ਨਾਲ-ਨਾਲ ਕਿਸਾਨੀ ਸੰਘਰਸ਼ ਵਿੱਚ ਦਿੱਲੀ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਵੀ ਨੌਜਵਾਨਾਂ ਦੇ ਇਸ ਹੌਂਸਲੇ ਦੀ ਸ਼ਾਲਾਘਾ ਕੀਤੀ ਹੈ। ਕਿਸਾਨਾਂ ਦੇ ਪਰਿਵਾਰਾਂ ਦੀਆਂ ਔਰਤਾਂ ਨੇ ਕਿਹਾ ਕਿ ਨੌਜਵਾਨ ਇਕਜੁੱਟ ਹੋਣ ਦਾ ਸਬੂਤ ਦੇ ਰਹੇ ਹਨ। ਇਸ ਦੇ ਤਹਿਤ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ। ਉਨ੍ਹਾਂ ਦੇ ਖੇਤਾਂ ਅਤੇ ਘਰਾਂ ਦੇ ਕੰਮ ਇਹ ਨੌਜਵਾਨ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.