ETV Bharat / state

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਗਰਜੇ ਕਿਸਾਨ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਕਿਸਾਨ ਤੇ ਮਜ਼ਦੂਰ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬਰਨਾਲਾ ਦੇ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।

ਫ਼ੋਟੋ
ਫ਼ੋਟੋ
author img

By

Published : Sep 7, 2020, 3:54 PM IST

Updated : Sep 7, 2020, 5:08 PM IST

ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਕਿਸਾਨ ਤੇ ਮਜ਼ਦੂਰ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਸੋਮਵਾਰ ਨੂੰ ਡੀਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਵੀਡੀਓ

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਆਰਡੀਨੈਂਸ ਨੂੰ ਲੈ ਕੇ ਲਗਾਤਾਰ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਵੀਰਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਪਹਿਲੇ ਹੀ ਦਿਨ ਤੋਂ ਸੜਕ 'ਤੇ ਉੱਤਰ ਕੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਸਤਨਾਮ ਪੰਨੂੰ ਦੀ ਐਕਸ਼ਨ ਕਮੇਟੀ ਵੱਲੋਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਗ੍ਰਿਫ਼ਤਾਰੀਆ ਦਿੱਤੀਆਂ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਾਲਮੇਲ ਸੰਘਰਸ਼ ਤਹਿਤ ਡੀਸੀ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਸਤੰਬਰ ਤੋਂ ਲੈ ਕੇ 20 ਸਤੰਬਰ ਤੱਕ ਪਟਿਆਲਾ ਜ਼ਿਲ੍ਹੇ ਵਿੱਚ ਅਤੇ ਬਾਦਲ ਵਿੱਚ ਵੱਡਾ ਮੋਰਚਾ ਲਗਾਇਆ ਜਾਵੇਗਾ।

ਫ਼ੋਟੋ
ਫ਼ੋਟੋ

ਉਨ੍ਹਾਂ ਨੇ ਅਕਾਲੀ ਪਾਰਟੀ ਉੱਤੇ ਤੰਜ ਕਸਦੇ ਹੋਏ ਕਿਹਾ ਕਿ ਅਕਾਲੀ ਦਲ ਆਪਣੇ ਆਪ ਨੂੰ ਕਿਸਾਨਾਂ ਦਾ ਹਿਤੈਸ਼ੀ ਕਹਾਉਂਦਾ ਹੁੰਦਾ ਸੀ ਪਰ ਹੁਣ ਉਹ ਵੀ ਕਿਸਾਨਾਂ ਨੂੰ ਗੁਮਰਾਹ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਕੇਂਦਰ ਵਿੱਚ ਇਨ੍ਹਾਂ ਆਰਡੀਨੈਂਸਾਂ ਨੂੰ ਪਾਸ ਕੀਤਾ ਜਾ ਰਿਹਾ ਸੀ, ਉਸ ਵੇਲੇ ਬੀਬੀ ਹਰਸਿਮਰਤ ਕੌਰ ਨੇ ਇਸ ਦਾ ਵਿਰੋਧ ਕਿਉਂ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਤਿੰਨ ਖੇਤੀ ਆਰਡੀਨੈਸ ਬਿੱਲ, ਬਿਜਲੀ ਸੋਧ ਬਿਲ 2020 ਨੂੰ ਰੱਦ ਕਰਵਾਉਣ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਵਾਉਣ ਲਈ ਉਨ੍ਹਾਂ ਵੱਲੋਂ ਇਹ ਸੰਘਰਸ਼ ਕੀਤਾ ਜਾ ਰਿਹਾ ਹੈ। ਇਹ ਖੇਤੀ ਆਰਡੀਨੈੱਸ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ। ਜਿਨ੍ਹਾਂ ਨੂੰ ਉਹ ਰੱਦ ਕਰਵਾ ਕੇ ਹੀ ਦਮ ਲੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਰ-ਪਾਰ ਦੀ ਲੜਾਈ ਸ਼ੁਰੂ ਹੋ ਚੁੱਕੀ ਹੈ ਅਤੇ ਜਿਨ੍ਹਾਂ ਸਮਾਂ ਇਹ ਬਿੱਲ ਰੱਦ ਨਹੀਂ ਹੁੰਦੇ, ਉਦੋਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।

ਇਹ ਵੀ ਪੜ੍ਹੋ:ਅੰਮ੍ਰਿਤਸਰ: ਡਿਊਟੀ ਕਰਕੇ ਘਰ ਪਰਤ ਰਹੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ

Last Updated : Sep 7, 2020, 5:08 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.