ETV Bharat / state

ਸੀ.ਐੱਮ. ਦੇ ਬਿਆਨ 'ਤੇ ਭੜਕੇ ਕਿਸਾਨ, ਕਿਹਾ-ਆਰਥਿਕਤਾ ਨੂੰ ਢਾਹ ਲਾਉਣ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ - government policies

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਵਲੋਂ ਦਿੱਤੇ ਗਏ ਬਿਆਨ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਕਿਸਾਨਾਂ (Farmers) ਵਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੀ ਆਰਥਿਕਤਾ ਦਾ ਨੁਕਸਾਨ ਕੈਪਟਨ ਸਰਕਾਰ ਦੀਆਂ ਨੀਤੀਆਂ ਕਾਰਣ ਹੋ ਰਿਹਾ ਹੈ।

ਕਿਸਾਨ ਅੰਦੋਲਨ
ਕਿਸਾਨ ਅੰਦੋਲਨ
author img

By

Published : Sep 15, 2021, 12:54 PM IST

ਬਰਨਾਲਾ: ਕਿਸਾਨ ਅੰਦੋਲਨ (Farmers Protest) ਪਿਛਲੇ 10 ਮਹੀਨਿਆਂ ਤੋਂ ਚੱਲ ਰਿਹਾ ਹੈ ਇਸ ਦੇ ਬਾਵਜੂਦ ਸਰਕਾਰਾਂ ਦੇ ਕੰਨਾਂ ਵਿਚ ਜੂੰ ਤੱਕ ਨਹੀਂ ਸਰਕ ਰਹੀ ਹੈ। ਕੇਂਦਰ ਦੀ ਭਾਜਪਾ ਸਰਕਾਰ (BJP Government) ਨਾਲ 11 ਵਾਰ ਦੀ ਗੱਲਬਾਤ ਤੋਂ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਿਆ। ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨ (Farmers) ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਸਰਕਾਰਾਂ ਨੂੰ ਇਸ 'ਤੇ ਕੋਈ ਫਰਕ ਨਹੀਂ ਪੈ ਰਿਹਾ ਹੈ। ਪੰਜਾਬ ਦੇ ਕਿਸਾਨਾਂ ਵਲੋਂ ਪੰਜਾਬ ਸਰਕਾਰ (Punjab Government) ਦੇ ਪੰਜਾਬ ਵਿਚੋਂ ਧਰਨਾ ਖਤਮ ਕਰ ਕੇ ਦਿੱਲੀ-ਹਰਿਆਣਾ (Delhi-Haryana) ਦੇ ਬਾਰਡਰਾਂ (Border) 'ਤੇ ਲਗਾਉਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ।

ਸੀ.ਐੱਮ. ਦੇ ਬਿਆਨ 'ਤੇ ਭੜਕੇ ਕਿਸਾਨ, ਕਿਹਾ-ਆਰਥਿਕਤਾ ਨੂੰ ਢਾਹ ਲਾਉਣ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ

ਬੀ.ਕੇ.ਯੂ. ਡਕੌਂਦਾ ਦੇ ਕਿਸਾਨ ਆਗੂ ਗੁਰਦੇਵਲ ਸਿੰਘ ਮਾਂਗੇਵਾਲ (Gurdev Singh Mangewal) ਨੇ ਕਿਹਾ ਕਿ ਖੇਤੀ ਕਾਨੂੰਨਾਂ (Agriculture Law) ਵਿਰੁੱਧ ਕਿਸਾਨ ਅੰਦੋਲਨ ਜਾਰੀ ਹੈ। ਇਸੇ ਅੰਦੋਲਨ ਤਹਿਤ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਵਲੋਂ ਦਿੱਤਾ ਗਿਆ ਬਿਆਨ ਕਾਫ਼ੀ ਚਰਚਾ ਦਾ ਮੁੱਦਾ ਬਣਿਆ ਹੋਇਆ ਹੈ। ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਪੰਜਾਬ ਵਿੱਚ ਚੱਲ ਰਹੇ 113 ਥਾਵਾਂ ਦੇ ਧਰਨਿਆਂ ਨੂੰ ਖ਼ਤਮ ਕਰਕੇ ਦਿੱਲੀ ਵੱਲ ਕੇਂਦਰਿਤ ਕਰਨ ਦੀ ਰਾਏ ਦਿੱਤੀ ਹੈ। ਮੁੱਖ ਮੰਤਰੀ ਤੇ ਸੰਘਰਸ਼ਕਾਰੀ ਕਿਸਾਨਾਂ ਵਲੌਂ ਤਿੱਖੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ।

ਕਿਸਾਨ ਅੰਦੋਲਨ
ਕਿਸਾਨ ਅੰਦੋਲਨ

ਬਰਨਾਲਾ ਦੇ ਰੇਲਵੇ ਸਟੇਸ਼ਨ (Railway Station) ਤੇ ਪੱਕਾ ਮੋਰਚਾ ਲਗਾਈ ਬੈਠੇ ਕਿਸਾਨਾਂ ਦੇ ਆਗੂਆਂ ਨਰਾਇਣ ਦੱਤ ਅਤੇ ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਦਾ ਕਿਸਾਨਾਂ ਦੇ ਧਰਨੇ ਚੁਕਵਾਉਣ ਵਾਲਾ ਭਾਜਪਾ ਪੱਖੀ ਹੈ। ਮੁੱਖ ਮੰਤਰੀ ਵਲੋਂ ਕਿਸਾਨਾਂ ਦੇ ਧਰਨਿਆਂ ਨਾਲ ਆਰਥਿਕ ਨੁਕਸਾਨ ਹੋਣ ਦਾ ਦਾਅਵਾ ਝੂਠਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਨੂੰ ਸਾਢੇ ਚਾਰ ਸਾਲ ਹੋ ਗਏ ਹਨ। ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਵਲੋਂ ਕਈ ਦਾਅਵੇ ਕੀਤੇ ਗਏ, ਕੇਬਲ ਮਾਫੀਆ, ਰੇਤ ਮਾਫੀਆ, ਡਰੱਗ ਮਾਫੀਆ ਨੂੰ ਮੁਕਾਉਣ ਦੀ ਗੱਲ ਕੀਤੀ ਗਈ ਪਰ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ।

ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਵਿਦੇਸ਼ਾਂ ਵਿਚ ਜਾਣ ਨੂੰ ਮਜਬੂਰ ਹਨ। ਉਨ੍ਹਾਂ ਲਈ ਕੁਝ ਨਹੀਂ ਕੀਤਾ ਗਿਆ। ਜਦੋਂ ਕਿ ਸੱਚ ਇਹ ਹੈ ਕਿ ਪੰਜਾਬ ਦੀ ਆਰਥਿਕਤਾਂ ਨੂੰ ਢਾਹ ਸਰਕਾਰ ਦੀਆਂ ਨੀਤੀਆਂ ਲਗਾ ਰਹੀਆਂ ਹਨ। ਪੰਜਾਬ ਵਿੱਚ ਰੇਤ, ਸ਼ਰਾਬ, ਟ੍ਰਾਂਸਪੋਰਟ ਮਾਫ਼ੀਆ ਪੂਰੀ ਤਰ੍ਹਾਂ ਸਰਗਰਮ ਹੈ। ਜੋ ਪੰਜਾਬ ਦੀ ਆਰਥਿਕਤਾ ਨੂੰ ਲੁੱਟ-ਖਸੁੱਟ ਰਿਹਾ ਹੈ। ਪੰਜਾਬ ਦੇ ਕਿਸਾਨਾਂ ਸਿਰ ਚੜਿਆ ਹਜ਼ਾਰਾਂ ਕਰੋੜਾਂ ਦਾ ਕਰਜ਼ਾ ਅਤੇ ਪੰਜਾਬ ਸਿਰ ਵਧ ਰਿਹਾ ਕਰਜ਼ੇ ਦਾ ਬੋਝ ਵੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨਾਲ ਹੋਇਆ ਹੈ ਨਾ ਕਿ ਕਿਸਾਨਾਂ ਦੇ ਸੰਘਰਸ਼ ਕਾਰਨ ਵਧਿਆ ਹੈ। ਉਹਨਾਂ ਕਿਹਾ ਕਿ ਅਸਿੱਧੇ ਤੌਰ 'ਤੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਦਾ ਪੱਖ ਪੂਰਨ 'ਤੇ ਲੱਗੇ ਹੋਏ ਹਨ।
ਇਹ ਵੀ ਪੜ੍ਹੋ- ਕੈਪਟਨ ਬੋਲਣ ਲੱਗੇ ਮੋਦੀ ਦੀ ਬੋਲੀ: ਹਰਸਿਮਰਤ ਬਾਦਲ

ETV Bharat Logo

Copyright © 2025 Ushodaya Enterprises Pvt. Ltd., All Rights Reserved.