ETV Bharat / state

ਪੰਜਾਬ ਬੰਦ ਨੂੰ ਲੈ ਕੇ ਕਿਸਾਨਾਂ ਨੇ ਮੋਟਰ ਸਾਈਕਲ ਮਾਰਚ ਰਾਹੀਂ ਲੋਕਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਕਿਸਾਨਾਂ ਨੇ ਮੋਟਰ ਸਾਈਕਲ ਮਾਰਚ ਰਾਹੀਂ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ।

ਫ਼ੋਟੋ।
ਫ਼ੋਟੋ।
author img

By

Published : Sep 23, 2020, 5:44 PM IST

ਬਰਨਾਲਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸਫਲ ਬਣਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ।

ਫ਼ੋਟੋ।

ਇਸ ਮਾਰਚ ਦੌਰਾਨ ਕਿਸਾਨਾਂ ਨੇ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ 25 ਨੂੰ ਬੰਦ ਦੌਰਾਨ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਕ੍ਰਿਸ਼ਨ ਸਿੰਘ ਅਤੇ ਬਲੌਰ ਸਿੰਘ ਛੰਨਾ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ, ਜਿਸ ਕਰਕੇ ਪੰਜਾਬ ਦੀਆਂ 30 ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸ ਕਰਕੇ ਅੱਜ ਮਾਰਚ ਕਰਕੇ ਸ਼ਹਿਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਤੋਂ ਕਿਸਾਨਾਂ ਦਾ ਸਾਥ ਮੰਗਿਆ ਗਿਆ ਹੈ ਅਤੇ 25 ਨੂੰ ਬਾਜ਼ਾਰ ਅਤੇ ਦੁਕਾਨਾਂ ਨਾ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ।

ਕਿਸਾਨਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਇਸ ਮਸਲੇ 'ਤੇ ਅਜੇ ਵੀ ਰਾਜਨੀਤੀ ਕਰ ਰਹੇ ਹਨ। ਜੇਕਰ ਭਾਜਪਾ ਆਗੂ ਇਨ੍ਹਾਂ ਬਿੱਲਾਂ ਦੇ ਹੱਕ ਵਿੱਚ ਪਿੰਡਾਂ ਵਿੱਚ ਆਏ ਤਾਂ ਉਨ੍ਹਾਂ ਦੀ ਛਿੱਤਰ ਪਰੇਡ ਕੀਤੀ ਜਾਵੇਗੀ। ਅਕਾਲੀ ਦਲ ਰਾਜਨੀਤੀ ਛੱਡ ਕੇ ਇਸ ਮਾਮਲੇ 'ਤੇ ਮੋਦੀ ਦੇ ਘਰ ਦਾ ਘਿਰਾਓ ਕਰਨ ਤਾਂ ਕਿ ਇਹ ਬਿੱਲ ਰੱਦ ਕੀਤਾ ਜਾ ਸਕੇ।

ਇਸ ਮੌਕੇ ਨੌਜਵਾਨ ਕਿਸਾਨ ਕੁਲਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਕਾਰਨ ਸਭ ਤੋਂ ਵੱਧ ਨੌਜਵਾਨੀ 'ਤੇ ਪਵੇਗਾ, ਕਿਉਂਕਿ ਬੇਰੁਜ਼ਗਾਰ ਨੌਜਵਾਨ ਖੇਤੀ ਦੇ ਧੰਦੇ ਨਾਲ ਜੁੜੇ ਹੋਏ ਹਨ। ਇਹ ਬਿੱਲ ਪਾਸ ਹੋਣ ਕਾਰਨ ਖੇਤੀ ਦਾ ਵੱਡਾ ਨੁਕਸਾਨ ਹੋਵੇਗਾ ਜਿਸ ਦੇ ਰੋਸ ਵਜੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੁਣ ਘਰਾਂ ਤੋਂ ਨਿਕਲ ਕੇ ਸੰਘਰਸ਼ ਦੇ ਮੈਦਾਨ ਵਿੱਚ ਆ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.