ਬਰਨਾਲਾ: ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਕਾਰਨ ਖੱਜਲ ਖੁਆਰ ਹੋ ਰਹੇ ਕਿਸਾਨਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਬਰਨਾਲਾ ਲੁਧਿਆਣਾ ਮੁੱਖ ਮਾਰਗ ਜਾਮ ਕਰਕੇ ਮਹਿਲ ਕਲਾਂ ਵਿਖੇ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਖ੍ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਖ੍ਰੀਦੀਆਂ ਫਸਲਾਂ ਦੀ ਅਦਾਇਗੀ ਕੀਤੀ ਜਾਵੇ। ਇਸ ਮੌਕੇ ਕਿਸਾਨ ਆਗੂ ਮਲਕੀਤ ਸਿੰਘ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਵੱਲੋਂ ਮੰਡੀਆਂ ਵਿੱਚ ਬਾਰਦਾਨਾ ਨਾ ਭੇਜਣ ਤੋਂ ਸਿੱਧ ਹੰਦਾ ਹੈ ਕਿ ਦੋਵੇਂ ਸਰਕਾਰਾਂ ਹੀ ਪੰਜਾਬ ਅੰਦਰ ਸਰਮਾਏਦਾਰੀ ਸਿਸਟਮ ਨੂੰ ਲਾਗੂ ਕਰਕੇ ਕਿਸਾਨਾਂ ਦਾ ਉਜਾੜਾ ਕਰਨਾ ਚਾਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 13 ਦਿਨਾਂ ਤੋਂ ਦਾਣਾ ਮੰਡੀਆਂ ਵਿੱਚ ਰੁਲ ਰਹੇ ਹਨ।ਕਿਸਾਨਾਂ ਨੇ ਕਿਹਾ ਕਿ ਮੌਸਮ ਦੀ ਖਰਾਬੀ ਕਾਰਨ ਫਸਲਾਂ ਦੇ ਹੋ ਰਹੇ ਨੁਕਸਾਨ ਲਈ ਸਰਕਾਰ ਜਿੰਮੇਵਾਰ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਪੁਲਿਸ ਮੁਲਾਜ਼ਮ ਅਤੇ ਉਸਦੇ ਸਾਥੀ ਨਸ਼ੇ ਸਮੇਤ ਕਾਬੂ