ਬਰਨਾਲਾ: ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਵਿਸ਼ਵਾਸਘਾਸਤ ਦਿਵਸ ਮਨਾਉਂਦੇ ਹੋਏ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਦਾਣਾ ਮੰਡੀ ਵਿਚ ਇਕੱਠੇ ਹੋ ਕੇ ਬੱਸ ਸਟੈਂਡ, ਬਾਲਮੀਕ ਚੌਕ, ਭਗਤ ਸਿੰਘ ਚੌਕ, ਨਹਿਰੂ ਬੁੱਤ ਕੋਲ ਦੀ ਹੁੰਦੇ ਹੋਏ ਕਚਹਿਰੀ ਚੌਂਕ ਨੇੜੇ ਕਾਲ਼ੇ ਕਾਨੂੰਨ ਰੱਦ ਕਰਨ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਲਿਖਤੀ ਰੂਪ ਵਿੱਚ ਮੰਨੀਆਂ ਮੁੱਖਮੰਗਾਂ ਨਾ ਲਾਗੂ ਕਰਨ ਦੀ ਸੁਰਤ ਵਿਚ ਕੇਂਦਰ ਸਰਕਾਰ (ਬੀਜੇਪੀ) ਦੇ ਪੁਤਲੇ ਫੂਕੇ ਗਏ।
ਇਹ ਵੀ ਪੜੋ: Budget 2022: ਮੰਤਰੀ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਬਜਟ
ਕਿਸਾਨਾਂ ਵੱਲੋਂ ਡੀ ਸੀ ਬਰਨਾਲਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਉਥੇ ਇਨ੍ਹਾਂ ਮੰਗਾਂ ਨੂੰ ਪੂਰਾ ਨਾ ਕਰਨ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ।
ਕਿਸਾਨਾਂ ਦੀਆਂ ਮੰਗਾਂ
- ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ ਸਵਾਮੀਨਾਥਨ ਕਮਿਸ਼ਨ ਮੁਤਾਬਕ ਮਿਥਣ ਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ ਸਬੰਧੀ ਕਮੇਟੀ ਦਾ ਗਠਨ ਕੀਤਾ ਜਾਵੇ।
- ਲਖੀਮਪੁਰ ਖੀਰੀ (ਯੂ ਪੀ) ਕਾਂਡ ਦੀ ਜਾਂਚ ਦੌਰਾਨ ਹੁਣ ਸਾਬਤ ਹੋ ਚੁੱਕੇ ਤੱਥ ਮੁਤਾਬਕ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਗਿਣੀ ਮਿਥੀ ਸਾਜਸ਼ ਰਾਹੀਂ ਗੱਡੀਆਂ ਥੱਲੇ ਕੁਚਲ ਕੇ ਸ਼ਹੀਦ ਕੀਤੇ ਗਏ ਕਿਸਾਨਾਂ ਅਤੇ ਗੰਭੀਰ ਜ਼ਖ਼ਮੀ ਕੀਤੇ ਕਈ ਕਿਸਾਨਾਂ ਦੇ ਇਸ ਮੁੱਖ ਦੋਸ਼ੀ ਨੂੰ ਮੰਤਰੀ ਦੀ ਕੁਰਸੀ ਤੋਂ ਲਾਹੁਣ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ। ਉਲਟਾ ਕਿਸਾਨਾਂ ਸਿਰ ਮੜ੍ਹੇ ਝੂਠੇ ਪੁਲਿਸ ਕੇਸ ਰੱਦ ਕਰਨ ਅਤੇ ਜੇਲ੍ਹੀਂ ਡੱਕੇ ਕਿਸਾਨ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
- ਦਿੱਲੀ, ਚੰਡੀਗੜ੍ਹ,ਯੂ ਪੀ ਹਰਿਆਣਾ, ਅਤੇ ਹੋਰ ਕਈ ਰਾਜਾਂ ਵਿੱਚ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਵਿਰੁੱਧ ਦਰਜ ਕੀਤੇ ਗਏ ਕੇਸ ਰੱਦ ਕੀਤੇ ਜਾਣ।
- ਅੰਦੋਲਨ ਦੌਰਾਨ ਸ਼ਹੀਦ ਹੋਏ ਵੱਖ-ਵੱਖ ਰਾਜਾਂ ਦੇ 700 ਤੋਂ ਵੱਧ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ,1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਅਤੇ ਸਾਰੇ ਕਰਜ਼ੇ ਖ਼ਤਮ ਕੀਤੇ ਜਾਣ।
- ਬਿਜਲੀ ਬਿੱਲ 2020 ਵਿੱਚ ਸੋਧਾਂ ਕਰਕੇ ਕਿਸਾਨ ਮਜ਼ਦੂਰ ਪੱਖੀ ਬਣਾਇਆ ਜਾਵੇ।
- ਕੋਰੋਨਾ ਦੀ ਆੜ ਵਿੱਚ ਬੰਦ ਕੀਤੇ ਸਾਰੇ ਕਾਲਜ ਸਕੂਲ ਤੁਰੰਤ ਖੋਲੇ ਜਾਣ ਤਾਂਕਿ ਬੱਚਿਆਂ ਦਾ ਭਵਿੱਖ ਖ਼ਰਾਬ ਹੋਣ ਤੋਂ ਬਚਾਇਆ ਜਾਵੇ।
ਇਹ ਵੀ ਪੜੋ: ਅੱਜ ਤੋਂ ਇਨ੍ਹਾਂ ਨਿਯਮਾਂ 'ਚ ਹੋ ਰਿਹੈ ਬਦਲਾਅ, ਨਾ ਸਮਝੇ ਤਾਂ ਹੋ ਸਕਦੀ ਹੈ ਪਰੇਸ਼ਾਨੀ