ETV Bharat / state

ਡੀ.ਸੀ. ਦਫ਼ਤਰਾਂ ਬਾਹਰ ਕਿਸਾਨਾਂ ਦੇ ਧਰਨੇ ਜਾਰੀ

ਕੜਾਕੇ ਦੀ ਠੰਢ ਦੌਰਾਨ ਵੀ 15 'ਚੋਂ 12 ਜ਼ਿਲ੍ਹਿਆਂ ਵਿੱਚ ਡੀ.ਸੀ. ਅਤੇ 3 'ਚ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਦਿਨ ਰਾਤ ਦੇ ਪੱਕੇ ਧਰਨੇ ਨੌਵੇਂ ਦਿਨ ਵੀ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ (Government of Punjab) ਨਾਲ ਮੰਗਾਂ ਸਬੰਧੀ ਮੀਟਿੰਗ ਹੋਣ ਦੇ ਬਾਵਜੂਦ ਇਹ ਧਰਨੇ ਜਾਰੀ ਰੱਖਣ ਦਾ ਜੱਥੇਬੰਦੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ।

ਡੀ.ਸੀ. ਦਫ਼ਤਰਾਂ ਬਾਹਰ ਕਿਸਾਨਾਂ ਦੇ ਧਰਨੇ ਜਾਰੀ
ਡੀ.ਸੀ. ਦਫ਼ਤਰਾਂ ਬਾਹਰ ਕਿਸਾਨਾਂ ਦੇ ਧਰਨੇ ਜਾਰੀ
author img

By

Published : Dec 30, 2021, 7:21 AM IST

ਬਰਨਾਲਾ: ਕੜਾਕੇ ਦੀ ਠੰਢ ਦੌਰਾਨ ਵੀ 15 'ਚੋਂ 12 ਜ਼ਿਲ੍ਹਿਆਂ ਵਿੱਚ ਡੀ.ਸੀ. ਅਤੇ 3 'ਚ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਦਿਨ ਰਾਤ ਦੇ ਪੱਕੇ ਧਰਨੇ ਨੌਵੇਂ ਦਿਨ ਵੀ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ (Government of Punjab) ਨਾਲ ਮੰਗਾਂ ਸਬੰਧੀ ਮੀਟਿੰਗ ਹੋਣ ਦੇ ਬਾਵਜੂਦ ਇਹ ਧਰਨੇ ਜਾਰੀ ਰੱਖਣ ਦਾ ਜੱਥੇਬੰਦੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂ ਹਰਦੀਪ ਸਿੰਘ ਟੱਲੇਵਾਲ ਅਤੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਪੰਜਾਬ ਸਰਕਾਰ (Government of Punjab) ਦੇ ਵਾਅਦੇ ਅਨੁਸਾਰ 2 ਦਿਨਾਂ ਜਾਂ ਹਫਤੇ ਵਿੱਚ ਲਾਗੂ ਕਰਨ ਵਾਲੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲਮਟੋਲ ਕਰ ਰਹੇ ਅਧਿਕਾਰੀਆਂ ਦੇ ਘਿਰਾਓ ਕਰਨ ਦਾ ਐਲਾਨ ਕੀਤਾ।

ਡੀ.ਸੀ. ਦਫ਼ਤਰਾਂ ਬਾਹਰ ਕਿਸਾਨਾਂ ਦੇ ਧਰਨੇ ਜਾਰੀ
ਡੀ.ਸੀ. ਦਫ਼ਤਰਾਂ ਬਾਹਰ ਕਿਸਾਨਾਂ ਦੇ ਧਰਨੇ ਜਾਰੀ

ਉਨ੍ਹਾਂ ਕਿਹਾ ਕਿ 23 ਦਸੰਬਰ ਨੂੰ ਹੋਈ ਗੱਲਬਾਤ ਸਮੇਂ ਨਰਮੇ ਅਤੇ ਝੋਨੇ (Paddy) ਦੀ ਫਸਲੀ ਤਬਾਹੀ ਦਾ ਮੁਆਵਜਾ ਛੇਤੀ ਤੋਂ ਛੇਤੀ ਵੰਡਣ, ਨਿੱਜੀ ਖੰਡ ਮਿੱਲਾਂ ਨੂੰ ਵੇਚੇ ਗੰਨੇ ਦਾ ਵੀ ਪੂਰਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਗਰੰਟੀ ਕਰਨ, ਐਲਾਨੀ ਗਈ 3-3 ਲੱਖ ਰੁਪਏ ਦੀ ਰਾਹਤ ਅਤੇ ਨੌਕਰੀ ਸਮੇਤ ਕਰਜ਼ਾ ਮਾਫ਼ੀ ਤੋਂ ਵਾਂਝੇ ਰਹਿ ਗਏ ਖੁਦਕੁਸ਼ੀ ਪੀੜਤ ਪਰਿਵਾਰਾਂ (Families of suicide victims) ਨੂੰ ਬੇਲੋੜੀਆਂ ਸ਼ਰਤਾਂ ਖ਼ਤਮ ਕਰਕੇ ਇਹ ਰਾਹਤਾਂ ਹਫ਼ਤੇ ਦੇ ਵਿੱਚ ਵਿੱਚ ਦੇਣ, 5 ਏਕੜ ਤੱਕ ਮਾਲਕੀ ਵਾਲੇ ਕਿਸਾਨਾਂ (Farmers) ਨੂੰ 2 ਲੱਖ ਰੁਪਏ ਦੀ ਕਰਜ਼ਾ ਮਾਫ਼ੀ ਬਿਨਾਂ ਸ਼ਰਤ ਯਕੀਨੀ ਬਣਾਉਣ, ਅੰਦੋਲਨਕਾਰੀ ਕਿਸਾਨਾਂ ਵਿਰੁੱਧ ਦਰਜ ਸਾਰੇ ਪੁਲਿਸ ਕੇਸ ਵੀ ਹਫ਼ਤੇ ਦੇ ਅੰਦਰ ਅੰਦਰ ਵਾਪਸ ਲੈਣ, ਮੁਆਵਜ਼ੇ ਤੋਂ ਵਾਂਝੇ ਰਹਿੰਦੇ ਕਿਸਾਨ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ੇ/ਰਾਹਤ ਦੀਆਂ ਅਦਾਇਗੀਆਂ ਛੇਤੀ ਤੋਂ ਛੇਤੀ ਕਰਨ, ਮਾਨਸਾ ਵਿਖੇ ਬੇਰੁਜ਼ਗਾਰ ਟੀਚਰਾਂ ਉੱਤੇ ਬੇਕਿਰਕ ਲਾਠੀਆਂ ਵਰ੍ਹਾਉਣ ਦੇ ਦੋਸ਼ੀ ਡੀ.ਐੱਸ.ਪੀ. ਵਿਰੁੱਧ 2 ਦਿਨਾਂ ਵਿੱਚ ਕੇਸ ਦਰਜ ਕਰ ਕੇ ਮੁਅੱਤਲ ਕਰਨ ਅਤੇ ਟੌਲ ਪਲਾਜ਼ਾ ਦੇ ਪੁਰਾਣੇ ਰੇਟ ਹੀ ਵਸੂਲਣ ਦੇ ਵਾਅਦੇ ਕੀਤੇ ਗਏ ਸਨ।

ਇਸ ਤੋਂ ਇਲਾਵਾ ਪੰਜਾਬ ਦੇ ਕਰਜਾਗ੍ਰਸਤ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਹਰ ਘਰ ਰੁਜ਼ਗਾਰ ਅਤੇ ਮਾਰੂ ਨਸ਼ਿਆਂ (Drugs) ਦੇ ਖਾਤਮੇ ਵਰਗੇ ਅਹਿਮ ਚੋਣ ਵਾਅਦੇ ਲਾਗੂ ਕਰਨ ਅਤੇ ਕਿਸਾਨ ਮਜ਼ਦੂਰ ਪੱਖੀ ਸੂਦਖੋਰੀ ਕਰਜ਼ਾ ਕਾਨੂੰਨ ਬਣਾਉਣ ਸਮੇਤ ਵੱਡੇ ਸਰਮਾਏਦਾਰਾਂ, ਸਾਮਰਾਜੀ ਕਾਰਪੋਰੇਟਾਂ ਤੇ ਵੱਡੇ ਜਗੀਰਦਾਰਾਂ/ਸੂਦਖੋਰਾਂ ਤੋਂ ਮੋਟੇ ਟੈਕਸ ਵਸੂਲਣ ਅਤੇ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਵਰਗੇ ਕਈ ਹੋਰ ਚਿਰਾਂ ਤੋਂ ਲਟਕਦੇ ਅਹਿਮ ਮਸਲਿਆਂ ਦੇ ਹੱਲ ਲਈ ਸ੍ਰੀ ਚੰਨੀ ਵੱਲੋਂ 30 ਦਸੰਬਰ ਨੂੰ ਮੁੜ ਗੱਲਬਾਤ ਦਾ ਵਾਅਦਾ ਵੀ ਕੀਤਾ ਗਿਆ ਸੀ।

ਆਗੂਆਂ ਨੇ ਕਿਹਾ ਕਿ 23 ਦਸੰਬਰ ਵਾਲੇ ਵਾਅਦੇ ਲਾਗੂ ਕਰਵਾਉਣ ਅਤੇ ਅਗਲੀ ਮੀਟਿੰਗ ਦੌਰਾਨ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਧਰਨਿਆਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ:ਪੁਲਿਸ ਤੇ ਲੋਕਾਂ 'ਚ ਟਕਰਾਅ, ਹੋਈ ਫ਼ਾਇਰਿੰਗ - ਚੱਲੇ ਇੱਟਾਂ-ਰੋੜੇ, ਕਈ ਜ਼ਖ਼ਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.