ETV Bharat / state

ਕਿਸਾਨਾਂ ਵਲੋਂ 8 ਜਨਵਰੀ ਨੂੰ 'ਪੇਂਡੂ ਭਾਰਤ ਬੰਦ' ਦੀਆਂ ਤਿਆਰੀਆਂ ਜਾਰੀ - ਬਰਨਾਲਾ ਸ਼ਹਿਰ

ਆਲ ਇੰਡੀਆ ਕੋਆਰਡੀਨੇਸ਼ਨ ਕਮੇਟੀ ਅਧੀਨ ਦੇਸ਼ ਭਰ ਵਿੱਚ 200 ਕਿਸਾਨ ਜੱਥੇਬੰਦੀਆਂ ਵੱਲੋਂ 8 ਜਨਵਰੀ ਨੂੰ ਪੇਂਡੂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। 8 ਜਨਵਰੀ ਨੂੰ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਸੰਘਰਸ਼ ਵਿੱਢਣਗੇ।

ਕਿਸਾਨਾਂ ਵਲੋਂ 8 ਜਨਵਰੀ ਨੂੰ ਪੇਂਡੂ ਭਾਰਤ ਬੰਦ
ਕਿਸਾਨਾਂ ਵਲੋਂ 8 ਜਨਵਰੀ ਨੂੰ ਪੇਂਡੂ ਭਾਰਤ ਬੰਦ
author img

By

Published : Jan 6, 2020, 11:24 PM IST

ਬਰਨਾਲਾ: 8 ਜਨਵਰੀ ਨੂੰ ਕਿਸਾਨ ਜੱਥੇਬੰਦੀਆਂ ਵਲੋਂ ਜ਼ਮੀਨੀ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਸੋਮਵਾਰ ਨੂੰ ਜ਼ਮੀਨੀ ਪੱਧਰ 'ਤੇ ਪੇਂਡੂ ਭਾਰਤ ਬੰਦ ਦੀ ਰੂਪ ਰੇਖਾ ਤਿਆਰ ਕੀਤੀ ਗਈ। ਪੰਜਾਬ ਵਿੱਚ ਰੇਲ ਅਤੇ ਸੜਕੀ ਮਾਰਗ ਜਾਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਕਿਸਾਨਾਂ ਵਲੋਂ 8 ਜਨਵਰੀ ਨੂੰ ਪੇਂਡੂ ਭਾਰਤ ਬੰਦ

ਪੇਂਡੂ ਭਾਰਤ ਬੰਦ ਨੂੰ ਲੈ ਕੇ ਅੱਜ ਬਰਨਾਲਾ ਦੇ ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ, ਡਕੌਂਦਾ ਦੇ ਆਗੂ ਪਿੰਡ-ਪਿੰਡ ਜਾ ਕੇ ਘਰ-ਘਰ ਪਹੁੰਚੇ। ਕਿਸਾਨੀ ਮਸਲਿਆਂ ਪ੍ਰਤੀ ਜਾਗਰੂਕ ਅਤੇ 8 ਜਨਵਰੀ ਨੂੰ ਪੇਂਡੂ ਭਾਰਤ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਮਾੜੇ ਮੌਸਮ ਅਤੇ ਬਰਸਾਤ ਦੇ ਬਾਵਜੂਦ ਕਿਸਾਨ ਪਿੰਡ-ਪਿੰਡ ਗਏ ਅਤੇ ਇਸ ਸਬੰਧੀ ਸਮੱਗਰੀ ਝੰਡੇ, ਪਰਚੇ ਆਦਿ ਵੰਡੇ ਗਏ।

ਇਸ ਮੌਕੇ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ 8 ਨੂੰ ਪੇਂਡੂ ਭਾਰਤ ਬੰਦ ਨੂੰ ਲੈ ਕੇ ਪਹਿਲਾਂ ਪੰਜਾਬ ਪੱਧਰ, ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ 'ਤੇ ਹੁਣ ਪਿੰਡ-ਪਿੰਡ ਜਾ ਕੇ ਲੋਕਾਂ ਅਤੇ ਕਿਸਾਨਾਂ ਨੂੰ ਮਿਲ ਰਹੇ ਹਨ। ਜਿਹੜੀ ਪ੍ਰਚਾਰ ਸਮੱਗਰੀ ਬਣਾਈ ਗਈ ਹੈ, ਉਸ ਨੂੰ ਘਰ-ਘਰ ਜਾ ਕੇ ਵੰਡਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਵੱਡੀ ਗਿਣਤੀ ਵਿੱਚ ਪੇਂਡੂ ਭਾਰਤ ਬੰਦ ਨੂੰ ਸਫ਼ਲ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਇਸ ਬੰਦ ਦੌਰਾਨ ਬਰਨਾਲਾ ਵਿਖੇ ਲੁਧਿਆਣਾ-ਚੰਡੀਗੜ੍ਹ ਹਾਈਵੇ ਜਾਮ ਕੀਤਾ ਜਾਵੇਗਾ ਅਤੇ ਰੇਲ ਗੱਡੀਆਂ ਨੂੰ ਵੀ ਰੋਕਿਆ ਜਾਵੇਗਾ। ਜੇ ਸਰਕਾਰ ਜਾਂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਦਾ ਸਾਹਮਣਾ ਕਰਨ ਲਈ ਉਹ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਬੰਦ ਦੌਰਾਨ ਸ਼ਹਿਰਾਂ ਨੂੰ ਦੁੱਧ, ਫਲ ਅਤੇ ਸਬਜ਼ੀ ਨਹੀਂ ਆਉਣ ਦਿੱਤੀ ਜਾਵੇਗੀ।

Intro:

ਬਰਨਾਲਾ।

ਆਲ ਇੰਡੀਆ ਕੋਆਰਡੀਨੇਸ਼ਨ ਕਮੇਟੀ ਅਧੀਨ ਦੇਸ਼ ਭਰ ਵਿੱਚ 200 ਕਿਸਾਨ ਜੱਥੇਬੰਦੀਆਂ ਵੱਲੋਂ 8 ਜਨਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। 8 ਜਨਵਰੀ ਨੂੰ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਸੰਘਰਸ਼ ਵਿੱਢਣਗੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਅੱੱਜ ਜ਼ਮੀਨੀ ਪੱਧਰ 'ਤੇ ਭਾਰਤ ਬੰਦ ਦੀ ਰੂਪ ਰੇਖਾ ਤਿਆਰ ਕੀਤੀ ਗਈ। ਪੰਜਾਬ ਵਿਚ ਰੇਲ ਅਤੇ ਸੜਕੀ ਮਾਰਗ ਜਾਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

Body: 8 ਜਨਵਰੀ ਨੂੰ ਕਿਸਾਨ ਜੱਥੇਬੰਦੀਆਂ ਵਲੋਂ ਜ਼ਮੀਨੀ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਭਾਰਤ ਬੰਦ ਨੂੰ ਲੈ ਕੇ ਅੱਜ ਬਰਨਾਲਾ ਦੇ ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ, ਡਕੌਂਂਦਾ ਦੇ ਆਗੂ ਪਿੰਡ-ਪਿੰਡ ਜਾ ਕੇ ਘਰ-ਘਰ ਪਹੁੰਚੇ। ਕਿਸਾਨੀ ਮਸਲਿਆਂ ਪ੍ਰਤੀ ਜਾਗਰੂਕ ਅਤੇ 8ਜਨਵਰੀ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਮਾੜੇ ਮੌਸਮ ਅਤੇ ਬਰਸਾਤੀ ਦੇ ਬਾਵਜੂਦ, ਕਿਸਾਨ ਪਿੰਡ-ਪਿੰਡ ਗਏ ਅਤੇ ਇਸ ਸਬੰਧੀ ਸਮੱਗਰੀ ਝੰਡੇ, ਪਰਚੇ ਆਦਿ ਵੰਡੇ ਗਏ।

ਇਸ ਮੌਕੇ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ 8 ਦੇ ਬੰਦ ਨੂੰ ਲੈ ਕੇ ਪਹਿਲਾਂ ਪੰਜਾਬ ਪੱਧਰ 'ਤੇ, ਜ਼ਿਲ੍ਹਾ ਪੱਧਰ 'ਤੇ ਅਤੇ ਬਲਾਕ ਪੱਧਰ 'ਤੇ ਅਤੇ ਹੁਣ ਪਿੰਡ-ਪਿੰਡ ਜਾ ਕੇ ਲੋਕਾਂ ਅਤੇ ਕਿਸਾਨਾਂ ਨੂੰ ਮਿਲ ਰਹੇ ਹਨ। ਜਿਹੜੀ ਪ੍ਰਚਾਰ ਸਮੱਗਰੀ ਬਣਾਈ ਗਈ ਹੈ, ਉਸ ਨੂੰ ਘਰ-ਘਰ ਜਾ ਕੇ ਵੰਡਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਵੱਡੀ ਗਿਣਤੀ ਵਿੱਚ ਭਾਰਤ ਬੰਦ ਨੂੰ ਸਫਲ ਬਣਾਇਆ ਜਾਵੇ।
ਉਹਨਾਂ ਦੱਸਿਆ ਕਿ ਇਸ ਬੰਦ ਦੌਰਾਨ ਬਰਨਾਲਾ ਵਿਖੇ ਲੁਧਿਆਣਾ-ਚੰਡੀਗੜ੍ਹ ਹਾਈਵੇ ਜਾਮ ਕੀਤਾ ਜਾਵੇਗਾ ਅਤੇ ਰੇਲ ਗੱਡੀਆਂ ਨੂੰ ਵੀ ਰੋਕਿਆ ਜਾਵੇਗਾ। ਜੇ ਸਰਕਾਰ ਜਾਂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਸਦਾ ਸਾਹਮਣਾ ਕਰਨ ਲਈ ਉਹ ਤਿਆਰ ਹਨ। ਉਹਨਾਂ ਕਿਹਾ ਕਿ ਇਸ ਬੰਦ ਦੌਰਾਨ ਸ਼ਹਿਰਾਂ ਨੂੰ ਦੁੱਧ, ਫਲ ਅਤੇ ਸਬਜ਼ੀ ਨਹੀਂ ਆਉਣ ਦਿੱਤੀ ਜਾਵੇਗੀ।

Conclusion:
ਬਾਈਟ ... ਦਰਸ਼ਨ ਸਿੰਘ (ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ)

(ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ)
ETV Bharat Logo

Copyright © 2025 Ushodaya Enterprises Pvt. Ltd., All Rights Reserved.