ਬਰਨਾਲਾ:ਖੇਤੀ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ।ਬਰਨਾਲਾ ਦੇ ਰੇਲਵੇ ਸਟੇਸ਼ਨ ਉਤੇ ਲਗਾਤਰ ਕਿਸਾਨਾਂ ਦਾ ਧਰਨਾ ਜਾਰੀ ਹੈ ਇਸ ਦੌਰਾਨ ਕਿਸਾਨਾਂ (Farmers) ਨੇ ਬਾਬਾ ਬੰਦਾ ਸਿੰਘ ਬਹਾਦਰ (Baba Banda Singh Bahadur) ਦਾ ਸ਼ਹੀਦੀ ਦਿਵਸ ਮਨਾਇਆ ਹੈ।ਇਸ ਮੌਕੇ ਕਿਸਾਨ ਆਗੂ ਕਰਨੈਲ ਸਿੰਘ ਗਾਂਧੀ ਨੇ ਕਿਹਾ ਹੈ ਕਿ ਮੋਰਚੇ ਵਿਚ ਹਰ ਅਹਿਮ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ।ਜਿਸ ਦੇ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ।ਇਸ ਮੌਕੇ ਬਾਬਾ ਬੰਦਾ ਸਿੰਘ ਨੂੰ ਕਿਸਾਨਾਂ ਵੱਲੋਂ ਵਿਸ਼ੇਸ਼ ਤੌਰ 'ਤੇ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ ਹੈ।
ਕਿਸਾਨ ਆਗੂ ਬਲਵੰਤ ਸਿੰਘ ਉਪਲੀ ਦਾ ਕਹਿਣ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਪਹਿਲੇ ਸ਼ਖ਼ਸ ਸਨ ਜਿਨ੍ਹਾਂ ਨੇ ਆਮ ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਹੱਕ ਦਿਵਾਏ ਸਨ।ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ਾਂ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਹਰਿਆਣਾ ਅਤੇ ਪੰਜਾਬ ਦੀ ਧਰਤੀ 'ਤੇ ਰਜਵਾੜਾਸ਼ਾਹੀ ਸਿਸਟਮ (Monarchical system) ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਲਈ ਲਾਮਬੰਦ ਕੀਤਾ।ਉਨ੍ਹਾਂ ਨੇ ਕਿਹਾ ਹੈ ਕਿ ਜਿਸ ਤੋਂ ਸੇਧ ਲੈਂਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਦੇ ਵਾਰਸ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲੜ ਰਹੇ ਹਨ।
ਇਹ ਵੀ ਪੜੋ:Punjab Congress controversy:ਪਰਗਟ ਸਿੰਘ ਨੇ ਫੇਰ ਕੀਤਾ ਕੈਪਟਨ ਖ਼ਿਲਾਫ 'ਗੋਲ'