ਬਰਨਾਲਾ: ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਬਰਨਾਲਾ 'ਚ ਕੌਮੀ ਗ੍ਰੀਨਫ਼ੀਲਡ ਹਾਈਵੇ ਤਿਆਰ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਇਸ ਕੌਮੀ ਗ੍ਰੀਨਫ਼ੀਲਡ ਹਾਈਵੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਇਸ ਸਬੰਧੀ ਜ਼ਿਲ੍ਹਾ ਮਾਲ ਅਧਿਕਾਰੀ ਗਗਨਦੀਪ ਸਿੰਘ ਨੂੰ ਇਤਰਾਜ਼ ਪੱਤਰ ਸੌਂਪਿਆ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਕਰੀਬੀ ਕਾਰਪੋਰਟ ਘਰਾਣਿਆਂ ਨੂੰ ਫ਼ਾਇਦੇ ਪਹੁੰਚਾਉਣ ਲਈ ਵੱਡੀਆਂ ਸੜਕਾਂ ਤੇ ਕੌਮੀ ਹਾਈਵੇ ਦਾ ਨਿਰਮਾਣ ਕਰਵਾ ਰਹੀ ਹੈ। ਇਸ ਲਈ ਪੰਜਾਬ ਦੀਆਂ ਉਪਜਾਊ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਨਿੱਜੀ ਕੰਪਨੀਆਂ ਹਵਾਲੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਬਠਿੰਡਾ-ਲੁਧਿਆਣਾ ਕੌਮੀ ਗ੍ਰੀਨਫ਼ੀਲਡ ਹਾਈਵੇ ਉਨ੍ਹਾਂ ਦੇ ਪਿੰਡਾਂ ਦੀਆਂ ਜ਼ਮੀਨਾਂ 'ਚ ਬਣਾਇਆ ਜਾ ਰਿਹਾ ਹੈ।ਇਸ ਲਈ ਉਹ ਕੌਮੀ ਗ੍ਰੀਨਫ਼ੀਲਡ ਹਾਈਵੇ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਕਿਸੇ ਵੀ ਕੀਮਤ 'ਤੇ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ, ਭਾਵੇਂ ਇਸ ਲਈ ਉਨ੍ਹਾਂ ਨੂੰ ਵੱਡਾ ਸੰਘਰਸ਼ ਕਰਨਾ ਪਵੇ।
ਜ਼ਿਕਰਯੋਗ ਹੈ ਕਿ ਇਹ ਬਠਿੰਡਾ-ਲੁਧਿਆਣਾ ਕੌਮੀ ਗ੍ਰੀਨਫ਼ੀਲਡ ਹਾਈਵੇ ਬਰਨਾਲਾ ਜ਼ਿਲ੍ਹੇ ਦੇ 11 ਪਿੰਡਾਂ ਚੋਂ ਦੀ ਲੰਘੇਗਾ। ਇਸ ਲਈ ਪਿਛਲੇ ਦਿਨਾਂ ਵਿੱਚ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਿਆ ਹੈ ਅਤੇ ਇਸ ਹਾਈਵੇ ਦਾ ਸਾਰੇ ਪਿੰਡਾਂ ਦੇ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦਾ ਫ਼ਾਰੁਖ ਅਬਦੁੱਲਾ ਨਾਲ ਡਾਂਸ ਦਾ ਵੀਡੀਓ ਹੋਇਆ ਵਾਇਰਲ