ਬਰਨਾਲਾ: ਸੰਯੁਕਤ ਮੋਰਚੇ ਦੇ ਸੱਦੇ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਬਰਨਾਲਾ ਵੱਲੋਂ ਲਖੀਪੁਰਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਲਈ ਲਖੀਮਪੁਰ ਖੀਰੀ ਵਿੱਚ 18,19 ਅਤੇ 20 ਨੂੰ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਬਰਨਾਲਾ ਦੇ ਬਡਬਰ ਟੋਲ ਪਲਾਜ਼ਾ ਤੋਂ ਬੱਸਾਂ ਦਾ ਕਾਫਲਾ ਰਵਾਨਾ ਹੋਇਆ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਅਤੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ ਮਹਿਰਾਜ ਦੀ ਅਗਵਾਈ ਵਿੱਚ ਬੱਸਾਂ ਦਾ ਕਾਫਲਾ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ ਜਿਸ ਵਿੱਚ ਕਿਸਾਨ ਜਥੇਬੰਦੀ ਦੇ ਆਗੂ ਅਤੇ ਔਰਤਾਂ ਵੀ ਵੱਡੀ ਤਾਦਾਦ ਵਿੱਚ ਉੱਥੇ ਜਾ ਰਹੀਆਂ ਹਨ।
ਇਸ ਦੌਰਾਨ ਕਿਸਾਨ ਜਥੇਬੰਦੀ ਆਗੂਆਂ ਨੇ ਦੱਸਿਆ ਕਿ ਸੈਂਟਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਰੱਦ ਕਰਵਾਏ ਗਏ ਸਨ ਪਰ ਕੁਝ ਮੰਗਾਂ ਅਜੇ ਵੀ ਬਾਕੀ ਹਨ। ਦੂਜਾ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਪੱਤਰਕਾਰ ਅਤੇ ਕਿਸਾਨਾਂ ਨੂੰ ਇਨਸਾਫ ਲਈ ਰੋਸ ਵਜੋਂ ਤਿੰਨ ਰੋਜ਼ਾ ਵਿਸ਼ਾਲ ਧਰਨਾ ਲਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਅੱਜ ਸੰਯੁਕਤ ਮੋਰਚੇ ਸੱਦੇ ਉਪਰ ਬਰਨਾਲਾ ਤੋਂ ਬੱਸਾਂ ਰਵਾਨਾ ਹੋਈਆਂ ਹਨ। ਉਨ੍ਹਾਂ ਸੈਂਟਰ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਅਜੇ ਮਿਸ਼ਰਾ ਸਮੇਤ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਜੇਲ੍ਹਾਂ ਅੰਦਰ ਡੱਕਿਆ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਵੱਡੇ ਉਲੀਕੇ ਜਾਣਗੇ।
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਸਣੇ 15 ਦੇ ਵਿਰੁੱਧ CBI ਨੇ ਕੀਤੀ FIR ਦਰਜ, ਸਿਸੋਦੀਆ ਨੂੰ ਬਣਾਇਆ ਮੁੱਖ ਮੁਲਜ਼ਮ