ETV Bharat / state

ਦੀਵਾਲੀ ਅਤੇ ਬੰਦੀ ਛੋੜ ਦਿਵਸ ਕਿਸਾਨ ਧਰਨਿਆਂ ਵਿੱਚ ਹੀ ਮਨਾਉਣਗੇ - Farmers

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਬਰਨਾਲਾ ਦੇ ਰੇਲਵੇ ਸਟੇਸ਼ਨ ’ਤੇ ਧਰਨਾ ਜਾਰੀ ਹੈ । ਕਿਸਾਨਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਕਿਸਾਨੀ ਧਰਨੇ ਵਿਚ ਹੀ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣੈ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

ਦੀਵਾਲੀ ਅਤੇ ਬੰਦੀ ਛੋੜ ਦਿਵਸ ਕਿਸਾਨ ਧਰਨਿਆਂ ਵਿੱਚ ਹੀ ਮਨਾਉਣਗੇ

author img

By

Published : Nov 3, 2021, 7:41 PM IST

ਬਰਨਾਲਾ: 32 ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 399 ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਦਿਵਾਲੀ ਵਾਲੇ ਦਿਨ ਪੰਜਾਬ ਵਿੱਚ ਲੱਗੇ ਕਿਸਾਨ ਧਰਨਿਆਂ ਦੇ 400 ਦਿਨ ਪੂਰੇ ਹੋ ਰਹੇ ਹਨ।

ਦੀਵਾਲੀ ਅਤੇ ਬੰਦੀ ਛੋੜ ਦਿਵਸ ਕਿਸਾਨ ਧਰਨਿਆਂ ਵਿੱਚ ਹੀ ਮਨਾਉਣਗੇ
ਦੀਵਾਲੀ ਅਤੇ ਬੰਦੀ ਛੋੜ ਦਿਵਸ ਕਿਸਾਨ ਧਰਨਿਆਂ ਵਿੱਚ ਹੀ ਮਨਾਉਣਗੇ

ਆਗੂਆਂ ਨੇ ਕਿਹਾ ਕਿ ਅੰਦੋਲਨ ਦੇ ਦਿਨਾਂ ਦੀ ਗਿਣਤੀ ਸਾਡੇ ਲਈ ਹੁਣ ਮਹਿਜ਼ ਇੱਕ ਅੰਕੜਾ ਬਣ ਕੇ ਰਹਿ ਗਈ ਹੈ। ਸਾਡੇ ਲਈ ਤਾਂ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਟੀਚਾ ਹੀ ਮੱਛੀ ਦੀ ਅੱਖ ਹੈ। ਇਸ ਟੀਚੇ ਦੀ ਪ੍ਰਾਪਤੀ ਲਈ 400 ਦਿਨ ਲਈ ਸੰਘਰਸ਼ ਕਰਨਾ ਪਵੇ ਜਾਂ 1400 ਦਿਨ ਲਈ,ਕੋਈ ਮਾਇਨੇ ਨਹੀਂ ਰੱਖਦਾ। ਦਿਨਾਂ ਦਾ ਇਹ ਅੰਕੜਾ ਤਾਂ ਹੁਣ ਅੰਦੋਲਨ ਜਿੱਤਣ ਬਾਅਦ ਹੀ ਰੁਕੇਗਾ।

ਬੁਲਾਰਿਆਂ ਨੇ ਕਿਹਾ ਕਿ ਭਲਕੇ ਬੰਦੀ-ਛੋੜ ਦਿਵਸ ਵੀ ਹੈ। ਇਸ ਦਿਨ ਛੇਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਜੀ ਨੇ ਗਵਾਲੀਅਰ ਦੇ ਕਿਲ੍ਹੇ 'ਚੋਂ 52 ਰਾਜਿਆਂ ਨੂੰ ਰਿਹਾ ਕਰਵਾਇਆ ਸੀ। ਗੁਰੂ ਜੀ ਦੇ ਜੀਵਨ ਤੇ ਸਿਖਿਆਵਾਂ ਬਾਰੇ ਚਰਚਾ ਕੀਤੀ ਜਾਵੇਗੀ। ਬੁਲਾਰਿਆਂ ਨੇ ਜਾਣਕਾਰੀ ਦਿੱਤੀ ਕਿ 6 ਨਵੰਬਰ ਨੂੰ ਧਰਨਾ ਸਥਲ 'ਤੇ ਲੋਕ ਕਵੀ ਸੰਤ ਰਾਮ ਉਦਾਸੀ ਜੀ ਦੀ ਬਰਸੀ ਮਨਾਈ ਜਾਵੇਗੀ। ਉਦਾਸੀ ਦੇ ਗੀਤ ਦੁਨੀਆ ਭਰ ਦੇ ਇਨਸਾਨ-ਪਸੰਦ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਆਗੂਆਂ ਨੇ ਸਭ ਇਨਸਾਫ-ਪਸੰਦ ਤੇ ਜਮਹੂਰੀ ਲੋਕਾਂ ਨੂੰ ਇਸ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਪੁਰਜ਼ੋਰ ਅਪੀਲ ਕੀਤੀ।

ਧਰਨੇ ਨੂੰ ਬਲਵੰਤ ਸਿੰਘ ਉਪਲੀ, ਉਜਾਗਰ ਸਿੰਘ ਬੀਹਲਾ,ਮੇਲਾ ਸਿੰਘ ਕੱਟੂ,ਬਲਜੀਤ ਸਿੰਘ ਚੌਹਾਨਕੇ, ਗੁਰਚਰਨ ਸਿੰਘ ਸੁਰਜੀਤਪੁਰਾ, ਪ੍ਰੇਮਪਾਲ ਕੌਰ, ਹਰਚਰਨ ਸਿੰਘ ਚੰਨਾ, ਸ਼ਿੰਦਰ ਸਿੰਘ ਧੌਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਬੀਤੇ ਕੱਲ੍ਹ ਐਲਾਨੇ ਗਏ ਉਪ-ਚੋਣ ਨਤੀਜਿਆਂ ਦੀ ਚੀਰਫਾੜ ਕੀਤੀ। ਆਗੂਆਂ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ 'ਤੇ ਕਿਸਾਨ ਅੰਦੋਲਨ ਦਾ ਪ੍ਰਭਾਵ ਸਪੱਸ਼ਟ ਦਿਖਾਈ ਦਿੰਦਾ ਹੈ। ਬੀਜੇਪੀ ਦੀ ਸਰਕਾਰ ਵਾਲੇ ਹਿਮਾਚਲ ਪ੍ਰਦੇਸ਼ ਵਿੱਚ ਇਸ ਪਾਰਟੀ ਦੇ ਇੱਕ ਉਮੀਦਵਾਰ ਦੀ ਜਮਾਨਤ ਤੱਕ ਜਬਤ ਹੋ ਗਈ ਤੇ ਇਸ ਰਾਜ 'ਚ ਸਾਰੀਆਂ ਸੀਟਾਂ ਹੀ ਹਾਰ ਗਈ ਬੀਜੇਪੀ।

ਕਿਸਾਨਾਂ ਨੇ ਕਿਹਾ ਕਿ ਅਡਾਨੀ ਵੱਲੋਂ ਸੇਬ ਮਾਰਕੀਟ ਉਪਰ ਕਬਜਾ ਕਰਨ ਦੀ ਕੋਸ਼ਿਸ਼ ਦਾ ਲੋਕਾਂ ਨੇ ਢੁੱਕਵਾਂ ਜਵਾਬ ਦਿੱਤਾ ਹੈ। ਇਸੇ ਤਰ੍ਹਾਂ ਹਰਿਆਣਾ ਵਿਚ ਵੀ ਸੱਤਾ ਵਿਚ ਹੋਣ ਦੇ ਬਾਵਜੂਦ ਬੀਜੇਪੀ ਹਾਰ ਗਈ। ਬੰਗਾਲ ਵਿੱਚ ਤਾਂ ਬੀਜੇਪੀ ਦੇ ਸਾਰੇ ਉਮੀਦਵਾਰਾਂ ਦੀਆਂ ਜਮਾਨਤਾਂ ਤੱਕ ਜਬਤ ਹੋ ਗਈਆਂ। ਇਨ੍ਹਾਂ ਨਤੀਜਿਆਂ ਤੋਂ ਸਾਫ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਕਾਰਨ ਬੀਜੇਪੀ ਦੀ ਸਿਆਸੀ ਜ਼ਮੀਨ ਖੁਰਨ ਲੱਗੀ ਹੈ। ਅੰਦੋਲਨ ਕਾਰਨ ਲੋਕ ਜਾਗਰੂਕ ਹੋ ਰਹੇ ਹਨ ਅਤੇ ਖੇਤੀ ਕਾਨੂੰਨੀ ਦੇ ਲੋਕ ਵਿਰੋਧੀ ਕਿਰਦਾਰ ਨੂੰ ਸਮਝਣ ਲੱਗੇ ਹਨ। ਇਹ ਅਸਰ ਪੰਜ ਰਾਜਾਂ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਹੋਰ ਵਧੇਰੇ ਸਪੱਸ਼ਟ ਨਜਰ ਆਵੇਗਾ। ਆਖਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣਗੇ।

ਇਹ ਵੀ ਪੜ੍ਹੋ: ਬਰਨਾਲਾ ਜੇਲ੍ਹ ਦੇ ਕੈਦੀ ਵਲੋਂ ਲਗਾਏ ਇਲਜ਼ਾਮਾਂ ਨੂੰ ਸੁਪਰਡੈਂਟ ਨੇ ਨਕਾਰਿਆ, ਕਿਹਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.