ਬਰਨਾਲਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਕਾਫ਼ਲੇ ਲਗਾਤਾਰ ਦਿੱਲੀ ਮੋਰਚੇ ਲਈ ਰਵਾਨਾ ਹੋ ਰਹੇ ਹਨ। ਇਸ ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ ਆਉਣ ਵਾਲੇ ਗਰਮੀ ਦੇ ਮੌਸਮ ਨਾਲ ਨਿਪਟਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਪਿੰਡਾਂ ਵਿੱਚੋਂ ਏਸੀ, ਕੂਲਰ, ਪੱਖੇ, ਮੱਛਰਦਾਨੀਆਂ ਅਤੇ ਆਰਜ਼ੀ ਘਰ ਬਨਾਉਣ ਦਾ ਸਮਾਨ ਦਿੱਲੀ ਲਿਜਾਇਆ ਜਾ ਰਿਹਾ ਹੈ।
ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਸੰਘਰਸ਼ ਦੌਰਾਨ ਉਨ੍ਹਾਂ ਨੇ ਪਹਿਲਾਂ ਦਿੱਲੀ ਵਿਖੇ ਠੰਢ ਦਾ ਮੌਸਮ ਹੰਢਾਇਆ ਹੈ।
ਠੰਢ ਮੌਕੇ ਉਨ੍ਹਾਂ ਵੱਲੋਂ ਰਜਾਈਆਂ ਦੇ ਪ੍ਰਬੰਧ ਕੀਤੇ ਹੁਣ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਮੋਰਚੇ ਵਿੱਚ ਮੰਜੇ, ਮੱਛਰਦਾਨੀਆਂ, ਪਾਣੀ ਵਾਲੀਆਂ ਟੈਂਕੀਆਂ, ਫਰਿੱਜ਼, ਏਸੀ, ਕੂਲਰ, ਪੱਖੇ ਲਿਜਾਏ ਜਾ ਰਹੇ ਹਨ ਤਾਂ ਕਿ ਮੋਰਚੇ ਵਿੱਚ ਰਹਿਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।
ਕਿਸਾਨਾਂ ਨੇ ਕਿਹਾ ਕਿ ਸੰਘਰਸ਼ ਨੂੰ ਸੌ ਦਿਨਾਂ ਤੋਂ ਵੱਧ ਸਮਾਂ ਦਿੱਲੀ ਬੈਠਿਆਂ ਨੂੰ ਹੋ ਗਿਆ ਹੋਵੇ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ ਅਤੇ ਕਿਸਾਨਾਂ ਦੇ ਹੌਂਸਲੇ ਪਰਖ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਸੰਘਰਸ਼ ਦੀ ਲੰਬੀ ਲੜਾਈ ਲੜਨ ਲਈ ਤਿਆਰ ਹਨ। ਜਿੰਨਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਨਾਂ ਸਮਾਂ ਉਹ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।