ETV Bharat / state

ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ - ਬਰਨਾਲਾ

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ (DC office of Barnala) ਅੱਗੇ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ਵਿਰੁੱਧ ਧਰਨੇ ਲਗਾਏ ਜਾ ਰਹੇ ਹਨ। ਕਿਸਾਨਾਂ ਵੱਲੋਂ ਧਰਨੇ ਦੌਰਾਨ ਜੰਮ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

author img

By

Published : Oct 26, 2021, 3:42 PM IST

ਬਰਨਾਲਾ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ (DC office of Barnala) ਅੱਗੇ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ਵਿਰੁੱਧ ਧਰਨੇ ਲਗਾਏ ਜਾ ਰਹੇ ਹਨ। ਕਿਸਾਨਾਂ ਵੱਲੋਂ ਧਰਨੇ ਦੌਰਾਨ ਜੰਮ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਯੂਪੀ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਮੁਲਜ਼ਮ ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰ਼ਖਾਸਤ ਕਰਕੇ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਵਿੱਚ ਗੁਲਾਬੀ ਸੁੰਡੀ ਨਾਲ ਨਰਮੇ ਅਤੇ ਗੜ੍ਹੇਮਾਰੀ ਨਾਲ ਝੋਨੇ ਦੀ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਲਖੀਮਪੁਰੀ ਖੀਰੀ (Lakhimpuri Khiri) ਦੀ ਘਟਨਾ ਲਈ ਸਿੱਧੇ ਤੌਰ 'ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ (Union Minister Ajay Mishra) ਅਤੇ ਉਸਦਾ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ਜਿੰਮੇਵਾਰ ਹੈ। ਆਸ਼ੀਸ਼ ਮਿਸ਼ਰਾ ਨੂੰ ਭਾਂਵੇਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਪ੍ਰੰਤੂ ਕੇਂਦਰੀ ਮੰਤਰੀ ਇਸ ਜਾਂਚ ਨੂੰ ਆਪਣੇ ਅਹੁਦੇ ਨਾਲ ਪ੍ਰਭਾਵਿਤ ਕਰ ਰਿਹਾ ਹੈ।

ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਇਹ ਵੀ ਪੜ੍ਹੋ: ਕਿਸਾਨਾਂ ਨੇ ਕੀਤਾ ਮਿੰਨੀ ਸੈਕਟਰੀਏਟ ਦਾ ਘਿਰਾਓ, ਐਂਟਰੀ ਬੰਦ

ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਕਿਸਾਨਾਂ ਦੇ ਕਾਤਲ ਇਸ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਕੇ ਤਰੁੰਤ ਉਸਨੂੰ ਗ੍ਰਿਫ਼ਤਾਰ ਕਰੇ। ਇਸ ਤੋਂ ਇਲਾਵਾ ਪੰਜਾਬ ਵਿੱਚ ਗੁਲਾਬੀ ਸੁੰਡੀ ਨਾਲ ਮਾਲਵਾ ਖੇਤਰ ਵਿੱਚ ਕਿਸਾਨਾਂ ਦੀ ਨਰਮੇ ਦੀ ਫ਼ਸਲ ਅਤੇ ਗੜੇਮਾਰੀ ਕਾਰਨ ਸਰਹੱਦੀ ਖੇਤਰਾਂ ਵਿੱਚ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ ਉਸ ਲਈ ਵੀ ਪੰਜਾਬ ਸਰਕਾਰ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦੇਵੇ।

ਉਨ੍ਹਾਂ ਕਿਹਾ ਕਿ ਅਜੇ ਤੱਕ ਇੱਕ ਮਹੀਨੇ ਦੌਰਾਨ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channy) ਨੇ ਵੀ ਕਿਸਾਨਾਂ ਲਈ ਕੁੱਝ ਨਹੀਂ ਕੀਤਾ। ਜਿਸ ਕਰਕੇ ਕਿਸਾਨਾਂ ਨੂੰ ਮੁਆਵਜ਼ੇ ਲੈਣ ਲਈ ਵੀ ਸੰਘਰਸ਼ ਕਰਨੇ ਪੈ ਰਹੇ ਹਨ। ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਲੁਧਿਆਣਾ 'ਚ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.