ETV Bharat / state

ਧਨੌਲਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੇਸ ਦਰਜ ਕਰਨ ਦੀ ਕਿਸਾਨ ਜੱਥੇਬੰਦੀਆਂ ਵਲੋਂ ਸਖ਼ਤ ਨਿਖੇਧੀ

ਕਿਸਾਨ (Farmers) ਜੱਥੇਬੰਦੀਆਂ ਵਲੋਂ ਕੇਂਦਰ ਸਰਕਾਰ (Central Government) ਵਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ (3 Agriculture Law) ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੇ ਲਖੀਮਪੁਰ ਖੀਰੀ (Lakhimpur Khiri) ਮਾਮਲੇ 'ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ (Ajay Mishra) ਟੇਨੀ ਨੂੰ ਵੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਧਨੌਲਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੇਸ ਦਰਜ ਕਰਨ ਦੀ ਕਿਸਾਨ ਜੱਥੇਬੰਦੀਆਂ ਵਲੋਂ ਸਖ਼ਤ ਨਿਖੇਧੀ
ਧਨੌਲਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੇਸ ਦਰਜ ਕਰਨ ਦੀ ਕਿਸਾਨ ਜੱਥੇਬੰਦੀਆਂ ਵਲੋਂ ਸਖ਼ਤ ਨਿਖੇਧੀ
author img

By

Published : Oct 26, 2021, 5:31 PM IST

ਬਰਨਾਲਾ: 32 ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ ਤਿੰਨ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਅਤੇ ਐਮਐਸਪੀ (MSP) ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ (new law) ਬਣਵਾਉਣ ਲਈ ਰੇਲਵੇ ਸਟੇਸ਼ਨ (Railway station) 'ਤੇ ਲਾਇਆ ਧਰਨਾ ਅੱਜ 390ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਬੁਲਾਰਿਆਂ ਨੇ ਅੱਜ ਪੰਜਾਬ ਪੁਲਿਸ ਧਨੌਲਾ ਵੱਲੋਂ ਬੀਜੇਪੀ ਨੇਤਾ ਹਰਜੀਤ ਗਰੇਵਾਲ ਦੇ ਦਬਾਅ ਹੇਠ ਆ ਕੇ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਜਾਣ ਦੀ ਸਖਤ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਇਹ ਕੇਸ ਸਰਾਸਰ ਝੂਠੇ ਹਨ। ਜਿਨ੍ਹਾਂ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਵਿਚੋਂ ਬਹੁਗਿਣਤੀ ਕਿਸਾਨ ਘਟਨਾ ਵਾਲੇ ਦਿਨ ਦਿੱਲੀ ਮੋਰਚਿਆਂ 'ਤੇ ਹਾਜ਼ਰ ਸਨ। ਇਸ ਸਬੰਧ ਵਿੱਚ ਭਲਕੇ ਡੀ.ਸੀ. ਬਰਨਾਲਾ ਨੂੰ ਮੰਗ-ਪੱਤਰ ਦੇ ਕੇ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਵਰਨਾ ਥਾਣੇ ਦਾ ਘਿਰਾਉ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।

ਸਰਕਾਰ ਕਿਸਾਨਾਂ ਨੂੰ ਵਾਪਸ ਤੋਰ ਦੇਣ ਦਾ ਭਰਮ ਪਾਲੀ ਬੈਠੀ ਹੈ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ, ਦਿੱਲੀ ਮੋਰਚੇ ਦੇ 11 ਮਹੀਨੇ ਪੂਰੇ ਹੋਣ ਮੌਕੇ ਭਲਕੇ 26 ਤਰੀਕ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਡੀ.ਸੀ ਬਰਨਾਲਾ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਲਖੀਮਪੁਰ-ਖੀਰੀ ਕਾਂਡ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੀ ਬਰਖਾਸਤਗੀ ਤੇ ਗ੍ਰਿਫਤਾਰੀ ਦੀ ਮੰਗ ਕੀਤੀ ਜਾਵੇਗੀ। ਕੇਂਦਰੀ ਖੇਤੀ ਮੰਤਰੀ ਤੋਮਰ ਨੇ ਇੱਕ ਵਾਰ ਫਿਰ ਆਪਣਾ ਪੁਰਾਣਾ ਘਰਾਟ ਰਾਗ ਅਲਾਪਿਆ ਹੈ, ਅਖੇ ਖੇਤੀ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ ਅਤੇ ਬਹੁਤੇ ਕਿਸਾਨ ਸਰਕਾਰ ਦੀ ਹਮਾਇਤ ਕਰ ਰਹੇ ਹਨ। ਲੱਗਦਾ ਹੈ ਕਿ ਸਰਕਾਰ ਕਿਸਾਨਾਂ ਨੂੰ ਅਕਾ-ਥਕਾ ਕੇ ਘਰੀਂ ਵਾਪਸ ਤੋਰ ਦੇਣ ਦਾ ਭਰਮ ਪਾਲੀ ਬੈਠੀ ਹੈ। ਅਸੀਂ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਘਰ ਨਹੀਂ ਮੁੜਾਂਗੇ ਅਤੇ ਸਰਕਾਰ ਦੇ ਸਾਰੇ ਭਰਮ ਤੋੜ ਦੇਵਾਂਗੇ।

ਕਿਸਾਨ ਬੁਲਾਰਿਆਂ ਨੇ ਬੇਮੌਸਮੀ ਪਈ ਬਾਰਿਸ਼ ਕਾਰਣ ਖਰਾਬ ਹੋਈ ਫਸਲ 'ਤੇ ਪ੍ਰਗਟਾਈ ਚਿੰਤਾ

ਅੱਜ ਨਛੱਤਰ ਸਿੰਘ ਸਹੌਰ, ਉਜਾਗਰ ਸਿੰਘ ਬੀਹਲਾ, ਗੁਰਚਰਨ ਸਿੰਘ ਸੁਰਜੀਤਪੁਰਾ, ਸੰਪੂਰਨ ਸਿੰਘ ਚੂੰਘਾਂ, ਬਲਵੰਤ ਸਿੰਘ ਠੀਕਰੀਵਾਲਾ, ਕੁਲਵੰਤ ਸਿੰਘ ਭਦੌੜ, ਮੇਲਾ ਸਿੰਘ ਕੱਟੂ, ਬੂਟਾ ਸਿੰਘ ਸੈਕਟਰੀ, ਬਲਜੀਤ ਸਿੰਘ ਚੌਹਾਨਕੇ, ਪਰਮਜੀਤ ਕੌਰ ਠੀਕਰੀਵਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਅੱਜ ਬੇਮੌਸਮੀ ਬਾਰਿਸ਼ ਕਾਰਨ ਖੜ੍ਹੀਆਂ ਤੇ ਮੰਡੀਆਂ ਵਿੱਚ ਪਈਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਚਿੰਤਾ ਪ੍ਰਗਟ ਕੀਤੀ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਆਈ ਫਸਲ ਦੀ ਸੁਰੱਖਿਆ ਲਈ ਜ਼ਰੂਰੀ ਇੰਤਜ਼ਾਮ ਕੀਤੇ ਜਾਣ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦੇਣ ਲਈ ਜ਼ਰੂਰੀ ਕਦਮ ਤੁਰੰਤ ਚੁੱਕੇ ਜਾਣ। ਬੁਲਾਰਿਆਂ ਨੇ ਕੱਲ੍ਹ ਰਾਤ ਭਾਰਤ ਤੇ ਪਾਕਿਸਤਾਨ ਦੇ ਕ੍ਰਿਕਟ ਮੈਚ ਤੋਂ ਬਾਅਦ ਪੰਜਾਬ ਦੀਆਂ ਕੁੱਝ ਵਿਦਿਅਕ ਸੰਸਥਾਵਾਂ ਵਿੱਚ ਕੁੱਝ ਫਿਰਕੂ ਅਨਸਰਾਂ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਉਪਰ ਕੀਤੇ ਹਮਲਿਆਂ ਦੀ ਸਖਤ ਨਿਖੇਧੀ ਕੀਤੀ। ਬੁਲਾਰਿਆਂ ਨੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ, ਗ੍ਰਿਫਤਾਰ ਕਰਨ ਅਤੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਜ਼ਰੂਰੀ ਇੰਤਜਾਮ ਕਰਨ ਦੀ ਮੰਗ ਕੀਤੀ। ਅੱਜ ਨਰਿੰਦਰਪਾਲ ਸਿੰਗਲਾ ਤੇ ਸੁਦਾਗਰ ਸਿੰਘ ਟੱਲੇਵਾਲ ਨੇ ਕਵਿਤਾ ਤੇ ਗੀਤ ਸੁਣਾਏ।

ਇਹ ਵੀ ਪੜ੍ਹੋ-ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ: ਅੱਜ ਤੋਂ 2 ਦਿਨਾਂ ਸਮਾਗਮ, ਸੂਬੇ 'ਚ ਨਿਵੇਸ਼ ਦਾ ਸੱਦਾ

ETV Bharat Logo

Copyright © 2024 Ushodaya Enterprises Pvt. Ltd., All Rights Reserved.