ETV Bharat / state

Farmers Protest:ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਜਥਾ ਰਵਾਨਾ - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ

ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੱਠ ਮਹੀਨਿਆਂ ਤੋਂ ਦਿੱਲੀ ਦੇ ਬਾਰਡਰ 'ਤੇ ਡਟੇ ਹੋਏ ਹਨ। ਭਾਵੇਂ ਕਣਕ ਦੀ ਵਾਢੀ ਨੂੰ ਲੈ ਕੇ ਕਿਸਾਨਾਂ ਦੀ ਕੁਝ ਗਿਣਤੀ ਮੋਰਚਿਆਂ ਵਿੱਚੋਂ ਘਟੀ ਸੀ, ਪਰ ਹੁਣ ਮੁੜ ਦੁਬਾਰਾ ਝੋਨਾ ਲਗਾਉਣ ਤੋਂ ਪਹਿਲਾਂ ਵੱਡੇ ਕਾਫਲੇ ਪੰਜਾਬ ਵਿੱਚੋਂ ਦਿੱਲੀ ਦੇ ਮੋਰਚਿਆਂ ਲਈ ਰਵਾਨਾ ਹੋ ਰਹੇ ਹਨ।

ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਜਥਾ ਰਵਾਨਾ

author img

By

Published : Jun 4, 2021, 9:10 AM IST

ਬਰਨਾਲਾ: ਖੇਤੀ ਕਾਨੂੰਨਾਂ(Agricultural laws) ਦੇ ਵਿਰੋਧ 'ਚ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਲੱਗੇ ਕਿਸਾਨ ਮੋਰਚੇ ਵਿੱਚ ਲਗਾਤਾਰ ਪੰਜਾਬ ਵਿੱਚੋ ਕਿਸਾਨਾਂ ਦੇ ਕਾਫਲੇ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਬਰਨਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ(Bhartiya Kisan Union Ekta Dakonda) ਦਾ ਜਥਾ ਵੀ ਦਿੱਲੀ ਲਈ ਰਵਾਨਾ ਹੋਇਆ। ਕਿਸਾਨ ਆਗੂ ਮਨਜੀਤ ਧਨੇਰ ਦੀ ਅਗਵਾਈ ਵਿੱਚ ਕਿਸਾਨਾਂ ਅਤੇ ਔਰਤਾਂ ਨੇ ਨਾਅਰਿਆਂ ਦੀ ਗੂੰਜ ਵਿੱਚ ਦਿੱਲੀ ਦੇ ਟਿਕਰੀ ਬਾਰਡਰ ਲਈ ਰਵਾਨਗੀ ਪਾਈ।

ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਜਥਾ ਰਵਾਨਾ

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੱਠ ਮਹੀਨਿਆਂ ਤੋਂ ਦਿੱਲੀ ਦੇ ਬਾਰਡਰ 'ਤੇ ਡਟੇ ਹੋਏ ਹਨ। ਭਾਵੇਂ ਕਣਕ ਦੀ ਵਾਢੀ ਨੂੰ ਲੈ ਕੇ ਕਿਸਾਨਾਂ ਦੀ ਕੁਝ ਗਿਣਤੀ ਮੋਰਚਿਆਂ ਵਿੱਚੋਂ ਘਟੀ ਸੀ, ਪਰ ਹੁਣ ਮੁੜ ਦੁਬਾਰਾ ਝੋਨਾ ਲਗਾਉਣ ਤੋਂ ਪਹਿਲਾਂ ਵੱਡੇ ਕਾਫਲੇ ਪੰਜਾਬ ਵਿੱਚੋਂ ਦਿੱਲੀ ਦੇ ਮੋਰਚਿਆਂ ਲਈ ਰਵਾਨਾ ਹੋ ਰਹੇ ਹਨ। ਇਸੇ ਲੜੀ ਤਹਿਤ ਬਰਨਾਲਾ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦਾ ਸਫ਼ਾਇਆ ਕਰਨ ਸੰਬੰਧੀ ਸੋਚਣ ਵਾਲੀ ਬੀਜੇਪੀ ਦਾ ਦੇਸ਼ ਵਿੱਚੋਂ ਸਫ਼ਾਇਆ ਹੋ ਰਿਹਾ ਹੈ। ਖੇਤੀ ਕਾਨੂੰਨਾਂ ਲਈ ਇਕੱਲੀ ਭਾਜਪਾ ਜ਼ਿੰਮੇਵਾਰ ਨਹੀਂ ਹੈ, ਬਲਕਿ ਸਾਰੀਆਂ ਹੀ ਦਿੱਲੀ ਹਕੂਮਤ ਨਾਲ ਸਬੰਧਤ ਪਾਰਟੀਆਂ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਵਿੱਚ ਜ਼ਿੰਮੇਵਾਰ ਹਨ। ਮਨਜੀਤ ਧਨੇਰ ਨੇ ਕਿਹਾ ਕਿ ਸਿਰੜੀ ਕਿਸਾਨ ਅਜੇ ਵੀ ਆਪਣੇ ਹੱਕ ਲੈਣ ਲਈ ਦਿੱਲੀ ਮੋਰਚੇ ਵਿਚ ਹਾਜ਼ਰ ਹਨ। ਉਨ੍ਹਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਨੂੰ ਹਰ ਹਾਲ ਇਹ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਕਿਸਾਨ ਆਗੂ ਧਨੇਰ ਦਾ ਕਹਿਣਾ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਪੰਜਾਬ ਦੇ ਕਿਸਾਨ ਵਾਪਸ ਘਰਾਂ ਨੂੰ ਨਹੀਂ ਪਰਤਣਗੇ।

ਇਹ ਵੀ ਪੜ੍ਹੋ:ਢੰਡਾਲ ਨਹਿਰ ’ਚ ਮੁੜ ਪਿਆ 20 ਫੁੱਟ ਦਾ ਪਾੜ, ਕਈ ਏਕੜ ਫਸਲ ਬਰਬਾਦ

ETV Bharat Logo

Copyright © 2024 Ushodaya Enterprises Pvt. Ltd., All Rights Reserved.