ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਜਥੇਬੰਦੀ ਵੱਲੋਂ ਸਾਂਝੇ ਤੌਰ 'ਤੇ ਤਪਾ ਮੰਡੀ ਵਿੱਚ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕੋਠੀ ਅੱਗੇ ਰੋਸ ਧਰਨਾ ਲਾਇਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਅਤੇ ਕਾਦੀਆ ਜਥੇਬੰਦੀ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਸਾਲ ਪਿੰਡ ਪੱਖੋਕੇ ਅਤੇ ਮੱਲੀਆ ਦੀ ਸੁਸਾਇਟੀ ਦੇ ਸੈਕਟਰੀ ਵੱਲੋਂ ਦੋਵੇਂ ਪਿੰਡਾਂ ਦੇ ਕਿਸਾਨਾਂ ਨਾਲ 6 ਕਰੋੜ ਤੋਂ ਜ਼ਿਆਦਾ ਦੀ ਰੁਪਏ ਦੀ ਠੱਗੀ ਮਾਰੀ ਸੀ। ਪਰ ਰਾਜਨੀਤਿਕ ਇੱਕ ਸ਼ਹਿ ਹੋਣ ਕਾਰਨ ਸੈਕਟਰੀ ਖੁੱਲੇਆਮ ਘੁੰਮ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਉਸ 'ਤੇ ਕੋਈ ਕਾਰਵਾਈ ਨਹੀਂ ਹੋਈ।
ਸਰਕਾਰਾਂ ਦੇ ਦਾਅਵੇ ਨਿਕਲੇ ਖੋਖਲੇ : ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਤਾਂ ਸਰਕਾਰ ਵੱਲੋਂ ਕਿਹਾ ਜਾ ਰਿਹਾ ਕਿ ਭ੍ਰਿਸ਼ਟਾਚਾਰ ਨੂੰ ਸਿਰੇ ਤੋਂ ਖਤਮ ਕਰ ਦਿੱਤਾ ਜਾਵੇਗਾ। ਪਰ ਭ੍ਰਿਸ਼ਟਾਚਾਰ ਕਰਨ ਵਾਲੇ ਸੈਕਟਰੀ ਅੱਜ ਵੀ ਖੁੱਲੇਆਮ ਫਿਰ ਰਹੇ ਹਨ। ਇਹਨਾਂ ਨੂੰ ਸ਼ਹਿ ਮਿਲ ਰਹੀ ਹੈ ਆਮ ਲੋਕਾਂ ਲੋਕਾਂ ਵੱਲੋਂ ਚੁਣੇ ਗਏ ਵਿਧਾਇਕਾਂ ਦੀ।ਆਮ ਆਦਮੀ ਪਾਰਟੀ ਦੇ ਐਮਐਲਏ ਵੀ ਸੱਤਾ ਦੇ ਨਸ਼ੇ ਵਿੱਚ ਆਮ ਜਨਤਾ ਦੇ ਮੁੱਦਿਆਂ ਨੂੰ ਭੁੱਲ ਕੇ ਸਿਰਫ ਐਸ਼ਪ੍ਰਸਤੀ ਵਿੱਚ ਸਰਕਾਰੀ ਖਜ਼ਾਨੇ ਨੂੰ ਲੁੱਟਣ 'ਤੇ ਲੱਗੇ ਹੋਏ ਹਨ। ਇਹਨਾਂ ਦੇ ਰਾਜ ਵਿੱਚ ਆਮ ਆਦਮੀ ਦਾ ਦਿਨੋ ਦਿਨ ਦਿਵਾਲਾ ਨਿਕਲ ਰਿਹਾ ਹੈ। ਅੱਜ ਵੀ ਭ੍ਰਿਸ਼ਟ ਅਧਿਕਾਰੀਆਂ ਦੀ ਹੀ ਸੁਣਵਾਈ ਹੋ ਰਹੀ ਹੈ।
ਲੋਕ ਕੁਰਸੀਆਂ ਤੋਂ ਲਾਹੁਣਾ ਵੀ ਜਾਣਦੇ ਹਨ: ਕਿਸਾਨ ਆਗੂਆਂ ਨੇ ਕਿਹਾ ਕਿ ਇੱਥੇ ਆਮ ਨਾਗਰਿਕ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਪਰ ਜੇਕਰ ਇਹ ਸਭ ਇੰਝ ਹੀ ਚਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਲੋਕਾਂ ਵੱਲੋਂ ਚੁਣੇ ਹੋਏ ਹਰ ਆਗੂ ਨੂੰ ਉਹਨਾਂ ਦੀ ਅਸਲੀ ਥਾਂ ਦਿਖਾਈ ਜਾਵੇਗੀ। ਜਿੱਦਾਂ ਕੁਰਸੀਆਂ ਦਿੱਤੀਆਂ ਹੈ ਉਦਾਂ ਹੀ ਲੋਕ ਕੁਰਸੀਆਂ ਤੋਂ ਲਾਹੁਣਾ ਵੀ ਜਾਣਦੇ ਹਨ। ਉਹਨਾਂ ਅੱਗੇ ਕਿਹਾ ਕਿ ਪੀੜਤ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਬੰਧਿਤ ਸੈਕਟਰੀ ਤੇ ਸਖਤ ਕਾਰਵਾਈ ਕਰਨ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਪ੍ਰੰਤੂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਮੁੱਦੇ ਨੂੰ ਲੈ ਕੇ ਬਣੀ ਪੰਜਾਬ ਸਰਕਾਰ ਦੀ ਇਸ ਭ੍ਰਿਸ਼ਟਾਚਾਰ ਦੇ ਮੁੱਦੇ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੀ।
- New President of Maldives: ਚੀਨ ਸਮਰਥਕ ਮੁਹੰਮਦ ਮੁਈਜ਼ ਹੋਣਗੇ ਮਾਲਦੀਵ ਦੇ ਨਵੇਂ ਰਾਸ਼ਟਰਪਤੀ, ਭਾਰਤ ਨਾਲ ਰਿਸ਼ਤਿਆਂ 'ਤੇ ਕੀ ਪਵੇਗਾ ਅਸਰ
- ATF and Commercial LPG Price hike: ATF ਦੀ ਕੀਮਤ 'ਚ 5 ਫੀਸਦੀ, ਵਪਾਰਕ LPG ਦੀ ਕੀਮਤ 'ਚ 209 ਰੁਪਏ ਦਾ ਹੋਇਆ ਵਾਧਾ
- World Cup Top Batters: ਵਿਸ਼ਵ ਕੱਪ ਦੇ ਇਤਿਹਾਸ 'ਚ ਇਹ ਨੇ ਚੋਟੀ ਦੇ 5 ਬੱਲੇਬਾਜ਼, ਕੋਈ ਨਹੀਂ ਤੋੜ ਸਕਿਆ ਸਚਿਨ ਦਾ ਰਿਕਾਰਡ
ਜਿਸ ਨੂੰ ਲੈ ਕੇ ਸੈਂਕੜੇ ਦੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਮੇਤ ਵੱਡੀ ਗਿਣਤੀ ਕਿਸਾਨਾਂ ਤੋਂ ਇਲਾਵਾ ਔਰਤਾਂ ਨੇ ਵੀ ਅੱਜ ਸਰਕਾਰ ਖਿਲਾਫ ਰੋਸ ਧਰਨਾ ਲਾ ਕੇ ਸੈਕਟਰੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ, ਤਾਂ ਜੋ ਪੀੜਤ ਲੋਕਾਂ ਦਾ ਕਰੋੜਾਂ ਰੁਪਏ ਵਾਪਸ ਲੋਕਾਂ ਨੂੰ ਮਿਲ ਸਕੇ। ਉਹਨਾਂ ਕਿਹਾ ਕਿ ਹੁਣ ਉਹਨਾਂ ਵੱਲੋਂ ਕਿਸਾਨਾਂ ਨੂੰ ਇਨਸਾਫ ਦਿਵਾ ਕੇ ਹੀ ਸਾਹ ਲਿਆ ਜਾਵੇਗਾ। ਬੇਸ਼ੱਕ ਉਹਨਾਂ ਨੂੰ ਇਸ ਸਬੰਧੀ ਜਿੱਡਾ ਮਰਜ਼ੀ ਸੰਘਰਸ਼ ਵਿੱਡਣਾ ਪਵੇ ਉਹ ਪਿੱਛੇ ਨਹੀਂ ਹਟਣਗੇ।