ਬਰਨਾਲਾ: ਭਾਰਤ ਮਾਲਾ ਪ੍ਰੈਜਕਟ (Bharat Mala Project) ਐੱਨ.ਐੱਚ. 754 ਏਡੀ ਗਰੀਨ ਫੀਲਡ ਲੁਧਿਆਣਾ ਤੋਂ ਬਠਿੰਡਾ (Ludhiana to Bathinda) ਲਈ ਜ਼ਬਰੀ ਜ਼ਮੀਨਾਂ ਅਕਵਾਇਰ ਕਰਨ ਖ਼ਿਲਾਫ਼ ਕਿਸਾਨਾਂ (Farmers) ਅੰਦਰ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜ਼ਮੀਨਾਂ ਦੇ ਮਾਲਕ 12 ਪਿੰਡਾਂ ਦੇ ਕਿਸਾਨਾਂ ਵਲੋਂ ਧਰਨਾ ਦੇ ਕੇ ਰੋਸ ਪ੍ਰਦਰਸ਼ਨ (Farmers protest with dharna) ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਪ੍ਰੋਜੈਕਟ ਲਈ ਬਰਨਾਲਾ ਜ਼ਿਲ੍ਹੇ ਦੇ 12 ਦੇ ਕਰੀਬ ਪਿੰਡਾਂ ਦੀ ਸੈਂਕੜੇ ਏਕੜ ਉਪਜਾਊ ਜ਼ਮੀਨ ਜਬਰੀ ਹੜੱਪੀ ਜਾ ਰਹੀ ਹੈ।
ਇਹ ਜ਼ਮੀਨ ਅਕਵਾਇਰ ਕਰਨ ਲਈ ਜਨਵਰੀ 2021 ਤੋਂ ਕਾਰਵਾਈ ਚੱਲ ਰਹੀ ਹੈ। ਉਸੇ ਸਮੇਂ ਤੋਂ ਪ੍ਰਭਾਵਿਤ ਹੋਣ ਵਾਲੇ ਪਿੰਡ ਸੰਘਰਸ਼ ਕਮੇਟੀ (Village Struggle Committee) ਦੀ ਅਗਵਾਈ ਹੇਠ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ਿਲ੍ਹਾਂ ਪ੍ਰਸ਼ਾਸ਼ਨ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਸੰਘਰਸ਼ ਕਮੇਟੀ ਵੱਲੋਂ ਲਿਖਤੀ ਰੂਪ ਵਿੱਚ ਜ਼ਬਰੀ ਜ਼ਮੀਨ ਅਕਵਾਇਰ ਕਰਨ ਨਾਲ ਪ੍ਰਭਾਵਿਤ ਹੋਣ ਵਾਲੇ ਕਿਸਾਨਾਂ ਨੇ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਲਿਖਤੀ ਰੂਪ 'ਚ ਮੰਗ ਪੱਤਰ ਦਿੱਤਾ ਸੀ।
ਇਹ ਵੀ ਪੜ੍ਹੋ: ਬੀ. ਟੈਕ ਦੀ ਪੜਾਈ ਤੋਂ ਬਾਅਦ ਖੇਤੀ ਦਾ ਧੰਦਾ ਕਰ ਨੌਜਵਾਨ ਕਮਾ ਰਿਹੈ ਲੱਖਾਂ, ਜਾਣੋ ਕਿਵੇਂ...
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਡੀਸੀ ਦਫ਼ਤਰ ਵੱਲੋਂ ਮੀਟਿੰਗ (Meeting by DC Office) ਲਈ ਪੱਤਰ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਇੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਇੱਥੇ ਕਿਸਾਨ ਇੱਕਠੇ ਹੋਏ ਹਨ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਪ੍ਰਸ਼ਾਸਨ ਵੱਲੋਂ ਇਹ ਮੀਟਿੰਗ ਮੁਅੱਤਲ ਕਰ ਦਿੱਤੀ ਜਾਂਦੀ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਡੀਸੀ ਦਫ਼ਤਰ ਬਾਹਰ ਧਰਨਾ (Protest outside DC office) ਸ਼ੁਰੂ ਕਰ ਦਿੱਤਾ।
ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਜਾਣ-ਬੁੱਝ ਕੇ ਕਿਸਾਨਾਂ (Farmers) ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹਾ ਕਰਕੇ ਕਿਸਾਨਾਂ ਦੇ ਜਖਮਾਂ 'ਤੇ ਲੂਣ ਭੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਕੌਡੀਆਂ ਦੇ ਭਾਅ ਸਾਡੀਆਂ ਜ਼ਮੀਨਾਂ ਅਕਵਾਇਰ ਕਰਕੇ ਸੜਕੀ ਆਵਾਜਾਈ ਦੀਆਂ ਸਹੂਲਤਾਂ ਦੇ ਨਾਂ ਹੇਠ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਨਵੀਂ ਪਹਿਲਕਦਮੀ ਤਹਿਤ ਮਾਨ ਸਰਕਾਰ ਨੇ ਪੰਜਾਬੀਆਂ ’ਤੇ ਛੱਡਿਆ ਸ਼ਰਾਬ ਦਾ ਰੇਟ, ਲੋਕਾਂ ਨੂੰ ਮੰਗੇ ਸੁਝਾਅ