ETV Bharat / state

ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਭਾਰਤੀ ਕਿਸਾਨ ਯੂਨੀਅਨ ਏਕਤਾ

ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 21 ਤੋਂ 26 ਜੁਲਾਈ ਤੱਕ ਸਰਕਾਰ ਦੇ ਅਰਥੀ ਫ਼ੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ

author img

By

Published : Jul 22, 2020, 4:03 PM IST

ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 21 ਤੋਂ 26 ਜੁਲਾਈ ਤੱਕ ਸਰਕਾਰ ਦੇ ਅਰਥੀ ਫ਼ੂਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬੁੱਧਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਰਕਾਰ ਦੇ ਅਰਥੀ ਫ਼ੂਕ ਕੇ ਪ੍ਰਦਰਸ਼ਨ ਕੀਤੇ ਗਏ।

ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ

ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ ਚੀਮਾ ਅਤੇ ਮਜ਼ਦੂਰ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸ ਕਿਸਾਨਾਂ ਲਈ ਬੇਹੱਦ ਖ਼ਤਰਨਾਕ ਹਨ। ਸਰਕਾਰ ਦੀ ਨੀਅਤ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਸਰਕਾਰ ਦੀ ਇਸ ਕਿਸਾਨ ਵਿਰੋਧੀ ਨੀਤੀ ਦਾ ਡੱਟ ਕੇ ਵਿਰੋਧ ਕਰਨਗੇ।

ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਫ਼ੂਕੀਆਂ ਜਾ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਭਾਜਪਾ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਭਾਵੇਂ ਕਿਸਾਨਾਂ ਦੇ ਹੱਕ ਵਿੱਚ ਬਿਆਨ ਜਾਰੀ ਕਰ ਰਹੀ ਹੈ ਪਰ ਇਨ੍ਹਾਂ ਖੇਤੀ ਆਰਡੀਨੈਂਸਾਂ ’ਤੇ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਵੀ ਦਸਤਖ਼ਤ ਹੋਏ ਹਨ, ਜਿਸ ਕਰਕੇ ਅਕਾਲੀ ਦਲ ਨੂੰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਖੇਤੀ ਆਰਡੀਨੈਂਸ ਵਾਪਸ ਨਾ ਲਏ ਤਾਂ ਉਹ ਰੇਲਾਂ, ਸੜਕਾਂ ਤੱਕ ਜਾਮ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ।

ਇਹ ਵੀ ਪੜੋ: ਕੈਪਟਨ ਨੇ 12ਵੀਂ 'ਚ ਟੌਪ ਕਰਨ ਵਾਲੀ ਪਰਵਿੰਕਲਜੀਤ ਕੌਰ ਨੂੰ ਵੀਡੀਓ ਕਾਲ ਕਰਕੇ ਦਿੱਤੀ ਵਧਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.