ETV Bharat / state

ਮੋਦੀ ਸਰਕਾਰ ਖ਼ਿਲਾਫ਼ ਮੁੜ ਸੜਕਾਂ ’ਤੇ ਉੱਤਰੇ ਕਿਸਾਨ, ਕੀਤਾ ਵਿਰੋਧ - ਉੱਤਰ ਪ੍ਰਦੇਸ਼ ਪੁਲਿਸ

ਸੰਯੁਕਤ ਕਿਸਾਨ ਮੋਰਚਾ (United Farmers Front) ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਦਾਣਾ ਮੰਡੀ ਬਰਨਾਲਾ (Dana Mandi Barnala) ਵਿੱਚ ਇਕੱਠੇ ਹੋਣ ਤੋਂ ਬਾਅਦ ਸ਼ਹਿਰ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ਡੀ.ਸੀ. ਦਫ਼ਤਰ ਪਹੁੰਚ ਕੇ ਮੋਦੀ ਹਕੂਮਤ ਦੀ ਅਰਥੀ ਸਾੜਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਮੋਦੀ ਸਰਕਾਰ ਖ਼ਿਲਾਫ਼ ਮੁੜ ਉੱਤਰੇ ਕਿਸਾਨ ਸੜਕਾਂ ‘ਤੇ

author img

By

Published : Feb 17, 2022, 11:44 AM IST

ਬਰਨਾਲਾ: ਸੰਯੁਕਤ ਕਿਸਾਨ ਮੋਰਚਾ (United Farmers Front) ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਦਾਣਾ ਮੰਡੀ ਬਰਨਾਲਾ (Dana Mandi Barnala) ਵਿੱਚ ਇਕੱਠੇ ਹੋਣ ਤੋਂ ਬਾਅਦ ਸ਼ਹਿਰ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ਡੀ.ਸੀ. ਦਫ਼ਤਰ ਪਹੁੰਚ ਕੇ ਮੋਦੀ ਹਕੂਮਤ ਦੀ ਅਰਥੀ ਸਾੜਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਲਖੀਮਪੁਰ ਖੀਰੀ ‘ਚ ਬੀਜੇਪੀ ਦੇ ਮੰਤਰੀ ਦੇ ਮੁੰਡੇ ਵੱਲੋਂ ਕੀਤੇ ਕਿਸਾਨਾਂ ਦੇ ਕਤਲ ‘ਤੇ ਇਲਾਹਾਬਾਦ ਹਾਈਕੋਰਟ ਨੇ ਲੂਣ ਛਿੜਕਿਆ ਹੈ।

ਮੋਦੀ ਸਰਕਾਰ ਖ਼ਿਲਾਫ਼ ਮੁੜ ਉੱਤਰੇ ਕਿਸਾਨ ਸੜਕਾਂ ‘ਤੇ
ਮੋਦੀ ਸਰਕਾਰ ਖ਼ਿਲਾਫ਼ ਮੁੜ ਉੱਤਰੇ ਕਿਸਾਨ ਸੜਕਾਂ ‘ਤੇ

ਸੰਯੁਕਤ ਕਿਸਾਨ ਮੋਰਚੇ (United Farmers Front) ਵਿੱਚ ਸ਼ਾਮਿਲ ਜਥੇਬੰਦੀਆਂ ਦੇ ਬੁਲਾਰੇ ਨੇ ਕਿਹਾ ਕਿ ਹਕੂਮਤੀ ਦਬਾਅ ਨੇ ਲਖੀਮਪੁਰ ਖੀਰੀ ਕਤਲ ਕਾਂਡ (Lakhimpur Khiri murder case) ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਦੇ ਕੇ ਖੁੱਲੀ ਛੁੱਟੀ ਦੇ ਦਿੱਤੀ ਹੈ, ਕਿ ਬਾਹਰ ਆ ਕੇ ਇਹ ਕਾਤਲ ਹਰ ਤਰ੍ਹਾਂ ਦੀਆਂ ਗਵਾਹੀਆਂ ‘ਤੇ ਤੱਥਾਂ ਨੂੰ ਪ੍ਰਭਾਵਿਤ ਕਰਨ ਦਾ ਯਤਨ ਕਰ ਸਕੇ।

ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਮਿਲਣ ਨਾਲ ਸ਼ਹੀਦ ਕਿਸਾਨ ਪਰਿਵਾਰਾਂ 'ਤੇ ਵੀ ਡਰਾਉਣ ਧਮਕਾਉਣ ਲਾਲਚ ਦੇਣ ਦੀ ਤਲਵਾਰ ਲਟਕੇਗੀ। ਕਿਸਾਨ ਆਗੂਆਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸੁਪਰੀਮ ਕੋਰਟ (Supreme Court) ਵੱਲੋਂ ਨਿਯੁਕਤ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਦੀ ਅਗਵਾਈ 'ਚ ਬਣੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਇਸ ਕਤਲ ਕਾਂਡ ਨੂੰ ਕੋਈ ਅਣਗਹਿਲੀ ਵੱਸ ਹੋਏ ਕਾਰੇ ਦੀ ਥਾਂ ਕਿਸਾਨਾਂ ਨੂੰ ਮਾਰਨ ਲਈ ਬਣਾਈ ਇੱਕ ਸਾਜਿਸ਼ ਕਰਾਰ ਦਿੱਤਾ ਸੀ।

ਕਿਸਾਨ ਆਗੂਆਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਅਲਾਹਾਬਾਦ ਹਾਈਕੋਰਟ ਵੱਲੋਂ ਅਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਜਮਾਨਤ ਅਤੇ ਗ੍ਰਹਿ ਰਾਜ ਮੰਤਰੀ (Minister of State for Home Affairs) ਦਾ ਸਿਆਸੀ ਦਬਾਅ ਇਸ ਕੇਸ ਨੂੰ ਪ੍ਰਭਾਵਿਤ ਕਰੇਗਾ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ (Lakhimpur Khiri murder case) ਦੇ ਮੁੱਖ ਦੋਸ਼ੀ ਦੀ ਜਮਾਨਤ ਰੱਦ ਕਰਾਉਣ ਲਈ ਯੂ.ਪੀ. ਸਰਕਾਰ ‘ਤੇ ਦਬਾਅ ਪਾਉਣ ਅਤੇ ਅਜੈ ਮਿਸ਼ਰਾ ਟੈਨੀ ਦਾ ਅਸਤੀਫਾ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ 16 ਫਰਬਰੀ ਨੂੰ ਸਮੁੱਚੇ ਪੰਜਾਬ ਅੰਦਰ ਜ਼ਿਲ੍ਹਾਂ ਹੈੱਡਕੁਆਰਟਰ ‘ਤੇ ਵਿਸ਼ਾਲ ਮਾਰਚ ਕੀਤਾ ਗਿਆ ਹੈ ਅਤੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀ ਗਈਆਂ ਹਨ। ਉਨ੍ਹਾਂ ਕਿਹਾ ਕਿ ਲਖੀਮਪੁਰ ਖੇੜੀ ਮਾਮਲੇ ਵਿੱਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣਾ ਉੱਤਰ ਪ੍ਰਦੇਸ਼ ਪੁਲਿਸ (Uttar Pradesh Police) ਵੱਲੋਂ ਜਾਣਬੁੱਝ ਕੇ ਕੀਤੀ ਗਈ ਕਮਜ਼ੋਰ ਪੈਰਵਾਈ ਦਾ ਨਤੀਜਾ ਹੈ।

ਇਹ ਵੀ ਪੜ੍ਹੋ: ਬੇਅਦਬੀ ਅਤੇ ਗੋਲੀਕਾਂਡ, ਇਨਸਾਫ਼ ਦੀ ਉਡੀਕ 'ਚ ਪੰਜਾਬ !

ETV Bharat Logo

Copyright © 2025 Ushodaya Enterprises Pvt. Ltd., All Rights Reserved.