ETV Bharat / state

ਕਿਸਾਨੀ ਸੰਘਰਸ਼: ਬੀਕੇਯੂ ਉਗਰਾਹਾਂ ਨੇ ਦਿੱਲੀ ਵੱਲ ਵਧਾਏ ਕਦਮ - farm act 2020

ਦਿੱਲੀ ਚੱਲੋ ਅੰਦੋਲਨ ਲਈ ਬਰਨਾਲਾ ਦੇ ਬਡਬਰ ਟੋਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਵੱਡਾ ਜੱਥਾ ਖਨੋਰੀ ਬਾਰਡਰ ਵੱਲ ਰਵਾਨਾ ਹੋਇਆ ਹੈ। ਖਨੋਰੀ ਬਾਰਡਰ ਤੋਂ ਇਹ ਜੱਥਾ ਹੋਰ ਕਿਸਾਨਾਂ ਨਾਲ ਦਿੱਲੀ ਵੱਲ ਰਵਾਨਾ ਹੋਵੇਗਾ।

ਕਿਸਾਨੀ ਸੰਘਰਸ਼
ਕਿਸਾਨੀ ਸੰਘਰਸ਼
author img

By

Published : Nov 25, 2020, 3:42 PM IST

ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਦਿੱਲੀ ਚੱਲੋ ਦੇ ਸੱਦੇ 'ਤੇ ਅੱਜ ਜ਼ਿਲ੍ਹੇ ਦੇ ਬਡਬਰ ਟੋਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਵੱਡਾ ਜੱਥਾ ਖਨੋਰੀ ਬਾਰਡਰ ਵੱਲ ਰਵਾਨਾ ਹੋਇਆ ਹੈ, ਜਿੱਥੇ ਅੱਗੇ ਇਹ ਜੱਥਾ ਹੋਰ ਕਿਸਾਨਾਂ ਨਾਲ ਦਿੱਲੀ ਨੂੰ ਰਵਾਨਾ ਹੋਵੇਗਾ।

ਕਿਸਾਨੀ ਸੰਘਰਸ਼

ਇਸ ਜੱਥੇ 'ਚ ਵੱਡੀ ਗਿਣਤੀ 'ਚ ਕਿਸਾਨ, ਨੌਜਵਾਨ, ਔਰਤਾਂ ਅਤੇ ਬੱਚੇ ਸ਼ਾਮਲ ਹਨ। ਕਿਸਾਨਾਂ ਆਪਣੇ ਜੱਥੇ ਨਾਲ ਵੱਡੀ ਗਿਣਤੀ 'ਚ ਆਪਣੀ ਸਹੂਲਤਾਂ ਦਾ ਸਮਾਨ ਦੁੱਧ, ਪਾਣੀ ਅਤੇ ਰਾਸ਼ਨ ਨਾਲ ਲੈ ਕੇ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤਕ ਵਾਪਸ ਨਹੀਂ ਮੁੜਣਗੇ ਜਦੋਂ ਤਕ ਕੇਂਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨ ਲਵੇ। ਕਿਸਾਨਾਂ ਨੇ ਸਰਕਾਰ ਨੂੰ ਵੰਗਾਰ ਪਾਈ ਹੈ ਅਤੇ ਇਹ ਚੇਤਾਵਨੀ ਵੀ ਪਾਈ ਹੈ ਭਾਵੇ ਮੀਂਹ ਝੱਖੜ ਆਵੇ ਜਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਪਰ ਕਿਸਾਨ ਪਿੱਛੇ ਨਹੀਂ ਹਟਣਗੇ।

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਕਿਸਾਨਾਂ ਪ੍ਰਤੀ ਕੇਂਦਰ ਦੇ ਰਵੱਈਏ ਤੋਂ ਤੰਗ ਆਏ ਕਿਸਾਨਾਂ ਨੇ ਹੁਣ ਕੇਂਦਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਆਪਣੀ ਹੋਂਦ ਨੂੰ ਬਚਾਉਣ ਲਈ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਨੇ ਦਿੱਲੀ ਚੱਲੋ ਦਾ ਸੱਦਾ ਦਿੱਤਾ ਹੈ। 26-27 ਨਵੰਬਰ ਨੂੰ ਕਿਸਾਨ ਦਿੱਲੀ 'ਚ ਕੇਂਦਰ ਵਿਰੁੱਧ ਧਰਨਾ ਲਾਉਣਗੇ। ਦਿੱਲੀ ਚੱਲੋ ਅੰਦੋਲਨ ਦੀਆਂ ਜਿੱਥੇ ਕਿਸਾਨਾਂ ਵੱਲੋਂ ਭਰਪੂਰ ਤਿਆਰੀਆਂ ਕੀਤੀਆਂ ਗਈਆਂ ਹਨ ਉੱਥੇ ਹੀ ਸਰਕਾਰ ਵੱਲੋਂ ਕਿਸਾਨਾਂ ਦੇ ਇਸ ਸੰਘਰਸ਼ ਨੂੰ ਨਾਕਾਮ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ।

ਫਿਲਹਾਲ ਕਿਸਾਨ ਦਿੱਲੀ ਵੱਲ ਕੂਚ ਕਰਨ ਕਰਨ ਲਈ ਅੱਗੇ ਵਧਣ ਲੱਗੇ ਹਨ ਹੁਣ ਸਭ ਦੀਆਂ ਨਜ਼ਰਾਂ ਇਸੇ 'ਤੇ ਟਿਕੀਆਂ ਹੋਈਆਂ ਹਨ ਕਿ ਕਿਸਾਨਾਂ ਅਤੇ ਕੇਂਦਰ ਦੀ ਇਸ ਆਰ ਪਾਰ ਦੀ ਲੜ੍ਹਾਈ 'ਚ ਕਿਸ ਦੀ ਜਿੱਤ ਹੁੰਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.