ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਬਰਨਾਲਾ ਦੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀ ਵਲੋਂ ਪੰਜਾਬ ਭਰ ਵਿੱਚ ਖੇਤੀਬਾੜੀ ਦਫ਼ਤਰਾਂ ਅੱਗੇ ਦੋ ਰੋਜ਼ਾ ਧਰਨੇ ਅੱਜ ਸ਼ੁਰੂ ਕੀਤੇ ਗਏ ਹਨ। ਕਿਸਾਨ ਜਥੇਬੰਦੀ ਨੇ ਦੋ ਰੋਜ਼ਾ ਧਰਨਿਆਂ ਤਹਿਤ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਨਾਲ ਲੈ ਕੇ ਖੇਤੀਬਾੜੀ ਦਫ਼ਤਰ ਵਿੱਚ ਅਧਿਕਾਰੀ ਵੀ ਘੇਰ ਲਏ। ਮੀਂਹ ਅਤੇ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਹੀ ਤਰੀਕੇ ਗਿਰਦਾਵਰੀ ਕਰ ਕੇ ਮੁਆਵਜ਼ਾ ਜਲਦ ਦੇਣ ਮੰਗ ਹੈ। ਕਿਸਾਨਾਂ ਨੇ ਅਧਿਕਾਰੀਆਂ ਤੇ ਸਹੀ ਗਿਰਦਾਵਰੀ ਨਾ ਕਰਨ ਦੇ ਦੋਸ਼ ਲਗਾਏ ਹਨ। ਕਿਸਾਨਾਂ ਅਨੁਸਾਰ ਖੇਤੀਬਾੜੀ ਅਧਿਕਾਰੀ ਖੇਤਾਂ ਵਿੱਚ ਜਾਣ ਦੀ ਬਿਜਾਏ ਦਫ਼ਤਰਾਂ ਵਿੱਚ ਬੈਠੇ ਹੀ ਗਿਰਦਾਵਰੀ ਰਿਪੋਰਟਾਂ ਭੇਜ ਰਹੇ ਹਨ।
ਖੇਤੀਬਾੜੀ ਵਿਭਾਗ ਦੇ ਮੁੱਖ ਜ਼ਿਲ੍ਹਾ ਦਫ਼ਤਰ ਦਾ ਘਿਰਾਓ : ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਕੀਤਾ ਗਿਆ ਹੈ, ਜਿਸਦਾ ਕਾਰਨ ਕੁਦਰਤੀ ਆਫ਼ਤ ਨਾਲ ਕਿਸਾਨਾ ਦੀ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਘੱਟ ਰਕਮ ਹੈ। ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ। ਇਸ ਲਈ ਉਹ ਬਰਬਾਦ ਹੋਈਆਂ ਫ਼ਸਲਾਂ ਦੀ ਸਹੀ ਤਰੀਕੇ ਗਿਰਦਾਵਰੀ ਕਰ ਕੇ ਮੁਆਵਜ਼ਾ ਦੇਣ ਦੀ ਮੰਗ ਕਰਦੇ ਹਨ, ਪਰ ਜੋ ਬਰਨਾਲਾ ਜ਼ਿਲ੍ਹੇ ਵਿੱਚ ਗਿਰਦਾਵਰੀ ਕੀਤੀ ਜਾ ਰਹੀ ਹੈ, ਉਹ ਬਹੁਤ ਘੱਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 25 ਮਾਰਚ ਤੋਂ ਕਿਸਾਨ ਜੱਥੇਬੰਦੀ ਮੁਆਵਜ਼ੇ ਅਤੇ ਸਹੀ ਗਿਰਦਾਵਰੀ ਦੀ ਮੰਗ ਕਰ ਰਹੀ ਹੈ, ਪਰ ਖੇਤੀਬਾੜੀ ਅਤੇ ਹੋਰ ਸਬੰਧੀ ਅਧਿਕਾਰੀ ਖੇਤਾਂ ਵਿੱਚ ਜਾਣ ਦੀ ਥਾਂ ਦਫ਼ਤਰਾਂ ਵਿੱਚੋਂ ਹੀ ਰਿਪੋਰਟਾਂ ਬਣਾ ਕੇ ਸਰਕਾਰ ਨੂੰ ਭੇਜ ਰਹੇ ਹਨ। ਜਿਸ ਨਾਲ ਕਿਸਾਨਾਂ ਨੂੰ ਮੁਆਵਜ਼ਾ ਸਹੀ ਨਹੀਂ ਮਿਲਣਾ ਹੈ।
ਇਹ ਵੀ ਪੜ੍ਹੋ : Surface Siding: ਸਰਫੇਸ ਸੀਡਿੰਗ ਕਣਕ ਲਈ ਵਰਦਾਨ, ਭਾਰੀ ਮੀਂਹ ਤੇ ਗੜੇਮਾਰੀ ਦਾ ਵੀ ਨਹੀਂ ਅਸਰ, ਵੇਖੋ ਤੇ ਜਾਣੋ ਕਿ ਹੈ ਤਕਨੀਕ
ਕਿਸਾਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖੇਤੀਬਾੜੀ ਦਫਤਰ ਦਾ ਕੀਤਾ ਘਿਰਾਓ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਅੱਜ ਜ਼ਿਲ੍ਹਾ ਖੇਤੀਬਾੜੀ ਦਫਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੋਈ ਗੜ੍ਹੇਮਾਰੀ ਅਤੇ ਤੇਜ਼ ਬਾਰਿਸ਼ ਨਾਲ ਕਣਕ ਅਤੇ ਸਬਜ਼ੀਆਂ ਖਰਾਬ ਹੋਣ ਕਾਰਨ ਇਨ੍ਹਾਂ ਦੀ ਸਪੈਸ਼ਲ ਗਿਰਦਾਵਰੀ ਦੇ ਨਾਲ-ਨਾਲ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਨਰਮੇ ਦੀ ਬਿਜਾਈ ਲਈ ਖੇਤੀਬਾੜੀ ਵਿਭਾਗ ਲੋੜੀਂਦੇ ਪ੍ਰਬੰਧ ਕਰਨ ਦੇ ਲਈ ਕਿਹਾ ਅਤੇ ਨਾਲ ਹੀ ਰਜਬਾਹਿਆਂ ਦੇ ਵਿੱਚ ਨਹਿਰੀ ਪਾਣੀ ਛੱਡਣ ਦੀ ਵੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕਈ ਅਧਿਕਾਰੀ 40 ਤੋਂ 50 ਫੀਸਦੀ ਫਸਲ ਨੁਕਸਾਨ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਜਾਣ ਦੀ ਬਜਾਏ ਅਧਿਕਾਰੀ ਦਫ਼ਤਰਾਂ ਦੇ ਬੈਠ ਕੇ ਰਿਪੋਰਟ ਬਣਾ ਰਹੇ ਹਨ।
ਇਹ ਵੀ ਪੜ੍ਹੋ : ਏਮਜ਼ ਹਸਪਤਾਲ ਦੇ ਡਾਕਟਰਾਂ ਨੇ ਸੇਵਾਵਾਂ ਕੀਤੀਆਂ ਠੱਪ, ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੇ ਰੋਡ ਕੀਤਾ ਜਾਮ
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਅਧਿਕਾਰੀ ਖੇਤਾਂ ਵਿੱਚ ਜਾਣਗੇ ਤਾਂ ਹੀ ਸਹੀ ਰਿਪੋਰਟ ਬਣੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰ ਕੇ ਅਧਿਕਾਰੀ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਸਹੀ ਰਿਪੋਰਟਾਂ ਤਿਆਰ ਕਰਨ। ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਜਿਸ ਦੇ ਲਈ ਸਰਕਾਰ ਉਨ੍ਹਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ ਜਾਰੀ ਕਰੇ।