ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਖੇਤੀ ਕਾਲੇ ਕਾਨੂੰਨਾਂ (Agricultural black laws)ਦੀਆਂ ਕਾਪੀ ਸਾੜ ਕੇ ਰੋਸ ਪ੍ਰਦਰਸ਼ਨ(protest) ਕੀਤਾ ਗਿਆ।ਕਿਸਾਨਾਂ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਾਉਣ ਦਾ ਖਾਸ ਖਿਆਲ ਰੱਖਿਆ ਗਿਆ।
ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਪੂਰਨ ਕ੍ਰਾਂਤੀ ਦਿਵਸ (Complete Revolution Day) ਮਨਾਉਂਦਿਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਡੀਸੀ ਦਫ਼ਤਰਾਂ ਅੱਗੇ ਸਾੜੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਹੈ ਕਿ ਕੇਂਦਰ ਸਰਕਾਰ ਭਾਵੇਂ ਖੇਤੀ ਕਾਨੂੰਨ ਵਾਪਸ ਨਹੀਂ ਲੈ ਰਹੀ ਪਰ ਇਸ ਅੰਦੋਲਨ ਦਾ ਕੇਂਦਰ ਸਰਕਾਰ 'ਤੇ ਵੱਡਾ ਪ੍ਰਭਾਵ ਪੈ ਰਿਹਾ ਹੈ। ਸਰਕਾਰ ਕੋਰੋਨਾ ਵਾਇਰਸ ਦੇ ਬਹਾਨੇ ਇਸ ਅੰਦੋਲਨ ਨੂੰ ਫੇਲ੍ਹ ਕਰਨਾ ਚਾਹੁੰਦੀ ਸੀ ਪਰ ਸਰਕਾਰ ਦੀ ਇਹ ਕੋਸ਼ਿਸ਼ ਨਾਕਾਮ ਰਹੀ ਹੈ।
ਕਿਸਾਨ ਆਗੂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਜੇਕਰ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜੋ:Save Food: ਲੌਕਡਾਊਨ ਦੌਰਾਨ ਖ਼ਰਾਬ ਖਾਣਾ ਵੇਚਣ ਵਾਲਿਆਂ ’ਤੇ ਕਾਰਵਾਈ