ਬਰਨਾਲਾ: ਦਿਨੋਂ ਦਿਨ ਵਧ ਰਹੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਬਿਜਲੀ ਦੇ ਵਧੇ ਰੇਟ ’ਤੇ ਖੇਤੀ ਮੋਟਰਾਂ ਅਤੇ ਘਰਾਂ ਦੀ ਬਿਜਲੀ ਸਪਲਾਈ ਚ ਲੱਗ ਰਹੇ ਲੰਬੇ ਲੰਬੇ ਕੱਟਾਂ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੂਬਾ ਲੀਡਰਸ਼ਿਪ ਦੀ ਕਾਲ 'ਤੇ ਉਗਰਾਹਾਂ ਜਥੇਬੰਦੀ ਵੱਲੋਂ ਵਧ ਰਹੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਖ਼ਿਲਾਫ਼ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਪਿਛਲੇ ਦੋ ਮਹੀਨਿਆਂ ਤੋਂ ਹਰ ਰੋਜ਼ ਵਧ ਰਹੀ ਹੈ। ਪੈਟਰੋਲ 100 ਦਾ ਅੰਕੜਾ ਪਾਰ ਕਰ ਗਿਆ ਹੈ ਅਤੇ ਡੀਜ਼ਲ 90 ਦਾ ਅੰਕੜਾ ਪਾਰ ਕਰ ਗਿਆ ਹੈ। ਤੇਲ ਦੀਆਂ ਵਧ ਰਹੀਆਂ ਕੀਮਤਾਂ ਨਾਲ ਹਰ ਇੱਕ ਚੀਜ਼ ਦੀ ਮਹਿੰਗਾਈ ਵਧ ਰਹੀ ਹੈ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜੋ: ਬਿਜਲੀ ਕੱਟਾਂ ਖਿਲਾਫ ਪ੍ਰਦਰਸ਼ਨ ਕਰਨ ਆਏ BJP ਆਗੂ ਕਿਸਾਨਾਂ ਨੇ ਭਜਾਏ
ਬਿਜਲੀ ਦੇ ਕੱਟਾਂ ਨੂੰ ਲੈ ਕੇ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਫਸਲ ਸੁੱਕ ਰਹੀ ਹੈ। ਨਿਰਵਿਘਨ ਅੱਠ ਘੰਟੇ ਬਿਜਲੀ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ, ਜਿਸਦਾ ਅਸਰ ਝੋਨੇ ਦੀ ਫਸਲ ਦੇ ਝਾੜ ’ਤੇ ਪਵੇਗਾ ਅਤੇ ਖਰਚਾ ਵੀ ਵਧੇਗਾ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਡੀਜ਼ਲ ਅਤੇ ਤੇਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਵਾਪਸ ਲਿਆ ਜਾਵੇ ਅਤੇ ਬਿਜਲੀ ਦੇ ਰੇਟ ਵੀ ਅੱਧੇ ਕੀਤੇ ਜਾਣ। ਕਿਸਾਨਾਂ ਨੇ ਇਹ ਵੀ ਕਿਹਾ ਕਿ ਉਹ ਮੁਫ਼ਤ ਬਿਜਲੀ ਦੇ ਹੱਕ ਵਿੱਚ ਬਿਲਕੁਲ ਨਹੀਂ ਹਨ, ਸਾਨੂੰ ਪੂਰੀ ਬਿਜਲੀ ਸਸਤੀ ਚਾਹੀਦੀ ਹੈ।
ਦੱਸ ਦਈਏ ਕਿ ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਕਿ ਜਿਸ ਤਰ੍ਹਾਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਚੱਲ ਰਿਹਾ ਹੈ। ਉਸੇ ਤਰ੍ਹਾਂ ਇਨ੍ਹਾਂ ਮੰਗਾਂ ਦੇ ਖਿਲਾਫ ਵੀ ਲੰਬਾ ਸੰਘਰਸ਼ ਕਰਨਾ ਨਾ ਪਵੇ ਜਿਸ ਲਈ ਦੋਵੇਂ ਸਰਕਾਰਾਂ ਇਨ੍ਹਾਂ ਮੰਗਾਂ ਵੱਲ ਜਲਦ ਧਿਆਨ ਦੇਣ। ਜੇਕਰ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਹਰ ਇਕ ਵਰਗ ਨੂੰ ਨਾਲ ਲੈ ਕੇ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ’ਚ ਇਕ ਨਵਾਂ ਅੰਦੋਲਨ ਸ਼ੁਰੂ ਹੋ ਸਕਦਾ ਹੈ।
ਇਹ ਵੀ ਪੜੋ: ਬਿਜਲੀ ਸੰਕਟ ਲਈ ਕੈਪਟਨ ਦੀ ਨਾਲਾਇਕੀ ਜ਼ਿੰਮੇਵਾਰ : ਸੁਖਬੀਰ