ETV Bharat / state

ਖੇਤੀ ਬਿੱਲਾਂ ਦੇ ਹੱਕ 'ਚ ਪ੍ਰੈੱਸ ਕਾਨਫਰੰਸ ਕਰਨੀ ਭਾਜਪਾਈਆਂ ਨੂੰ ਪਈ ਮਹਿੰਗੀ, ਕਿਸਾਨਾਂ ਨੇ ਕੀਤਾ ਵਿਰੋਧ

author img

By

Published : Sep 22, 2020, 6:56 PM IST

ਬਰਨਾਲਾ ਵਿੱਚ ਖੇਤੀ ਬਿੱਲਾਂ ਦੇ ਹੱਕ 'ਚ ਪ੍ਰੈੱਸ ਕਾਨਫਰੰਸ ਕਰ ਰਹੇ ਭਾਜਪਾਈਆਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।

Farmers protesting against BJP holding press conference in favor of agriculture bills in barnala
ਖੇਤੀ ਬਿੱਲਾਂ ਦੇ ਹੱਕ 'ਚ ਪ੍ਰੈੱਸ ਕਾਨਫਰੰਸ ਕਰਨੀ ਭਾਜਪਾਈਆਂ ਨੂੰ ਪਈ ਮਹਿੰਗੀ, ਕਿਸਾਨਾਂ ਨੇ ਕੀਤਾ ਵਿਰੋਧ

ਬਰਨਾਲਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦਾ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ ਸੜਕਾਂ 'ਤੇ ਉੱਤਰ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਇਨ੍ਹਾਂ ਬਿੱਲਾਂ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਭਾਜਪਾਈਆਂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 22 ਸਤੰਬਰ ਨੂੰ ਬਰਨਾਲਾ ਦੇ ਵਿਸ਼ਰਾਮ ਘਰ ਵਿਖੇ ਭਾਜਪਾ ਆਗੂਆਂ ਵੱਲੋਂ ਇਨ੍ਹਾਂ ਖੇਤੀ ਬਿਲਾਂ ਦੇ ਹੱਕ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਮਝਾਉਣ ਦੀ ਗੱਲ ਆਖੀ ਗਈ। ਇਸ ਮੌਕੇ ਕਿਸਾਨਾਂ ਨੇ ਭਾਜਪਾਈਆਂ ਦਾ ਜਮ ਕੇ ਵਿਰੋਧ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਅਤੇ ਮਹਿੰਦਰ ਸਿੰਘ ਵੜੈਚ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਇਹ ਖੇਤੀ ਬਿੱਲ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰ ਦੇਣਗੇ। ਜਿਸ ਕਰਕੇ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਨ ਲਈ ਪੰਜਾਬ ਦੇ ਕਿਸਾਨ ਸੜਕਾਂ 'ਤੇ ਉਤਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਦੇ ਆਗੂਆਂ ਨੇ ਜਿੱਥੇ ਪੰਜਾਬ ਦੇ ਕਿਸਾਨਾਂ ਦੇ ਦੁੱਖ ਦਰਦ ਦੀ ਗੱਲ ਕੇਂਦਰ ਤੱਕ ਪਹੁੰਚਾਉਣੀ ਸੀ ਪਰ ਇਸ ਦੇ ਉਲਟ ਇਹ ਆਗੂ ਕੇਂਦਰ ਦੀ ਗੱਲ ਲਿਆ ਕੇ ਪੰਜਾਬ ਦੇ ਕਿਸਾਨਾਂ 'ਤੇ ਸੁੱਟ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਇਹ ਭਾਜਪਾ ਦੇ ਆਗੂ ਪੰਜਾਬ ਦੇ ਪਿੰਡਾਂ ਵਿੱਚ ਦਾਖ਼ਲ ਹੋਏ ਤਾਂ ਇਨ੍ਹਾਂ ਨੂੰ ਘਿਰਾਓ ਕਰਕੇ ਬੰਦੀ ਬਣਾਇਆ ਜਾਵੇਗਾ। ਕਿਉਂਕਿ ਹੁਣ ਪੰਜਾਬ ਦੇ ਕਿਸਾਨਾਂ ਦਾ ਸਬਰ ਟੁੱਟ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੂਰੇ ਪੰਜਾਬ ਦੇ ਕਿਸਾਨ ਸੜਕਾਂ 'ਤੇ ਉੱਤਰ ਕੇ ਪੰਜਾਬ ਬੰਦ ਨੂੰ ਸਫਲ ਕਰਨਗੇ। ਕਿਸਾਨਾਂ ਨੇ ਕਿਹਾ ਕਿ ਅੱਜ ਭਾਜਪਾ ਦੀ ਪ੍ਰੈੱਸ ਕਾਨਫਰੰਸ ਦਾ ਵਿਰੋਧ ਕਰਨਾ ਉਨ੍ਹਾਂ ਦਾ ਮਕਸਦ ਇਹੀ ਹੈ ਕਿ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੋ ਨਹੀਂ ਤਾਂ ਇਸ ਦਾ ਖਮਿਆਜ਼ਾ ਬਹੁਤ ਮਹਿੰਗੇ ਭੁਗਤਨੇ ਪੈਣਗੇ।

ਫੋਟੋ

ਉਧਰ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ ਦੇ ਸੂਬਾ ਆਗੂ ਦਰਸ਼ਨ ਸਿੰਘ ਨੈਣੇਵਾਲ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਪੱਖ ਵਿੱਚ ਹਨ। ਭਾਜਪਾ ਵਿਰੋਧੀ ਕਾਂਗਰਸ ਅਤੇ ਹੋਰ ਸਿਆਸੀ ਪਾਰਟੀ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਫਸਲਾਂ ਦੀ ਐੱਮਐੱਸਪੀ ਅਤੇ ਖਰੀਦ 'ਤੇ ਕੋਈ ਅਸਰ ਨਹੀਂ ਪਵੇਗਾ, ਉਹ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਸਬੰਧੀ ਜਾਗਰੂਕ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.