ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿੱਚ ਮਜ਼ਦੂਰਾਂ ਨੂੰ ਪੈਨਸ਼ਨ ਵਰਗੀਆਂ ਯੋਜਨਾਵਾਂ ਅਤੇ ਮੱਧ ਵਰਗ ਨੂੰ ਲੁਭਾਉਣ ਲਈ ਟੈਕਸ ਤੋਂ ਵੀ ਛੋਟ ਦਿੱਤੀ ਗਈ। ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕਾਂ ਵੱਲੋਂ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ।
ਕਿਸਾਨੀ

ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਤੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਉਮੀਦ ਸੀ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਣ ਦੀ ਵੀ ਉਮੀਦ ਸੀ ਪਰ ਸਰਕਾਰ ਨੇ ਇਸ ਬਜਟ ਵਿੱਚ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਛੇ ਹਜ਼ਾਰ ਦੀ ਰਕਮ ਦਿੱਤੀ ਗਈ ਹੈ ਜੋ ਰਕਮ ਕਿਸ਼ਤਾ ਵਿੱਚ ਦਿੱਤੀ ਜਾਣੀ ਹੈ। ਇਸ ਨਾਲ ਕਿਸਾਨਾਂ ਨੂੰ ਕੋਈ ਫ਼ਾਇਦਾ ਨਹੀਂ ਹੋਣਾ। ਉਧਰ, ਦੂਜੇ ਪਾਸੇ ਕਿਸਾਨਾਂ ਲਈ ਛੇ ਹਜ਼ਾਰ ਦੀ ਸਾਲਾਨਾ ਰਕਮ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਿਖੇਧੀ ਕੀਤੀ ਗਈ ਹੈ।