ETV Bharat / state

ਬਰਨਾਲਾ: ਵਾਹਿਗੁਰੂ ਪੁਰਾ ਪਿੰਡ ਦੇ ਕਿਸਾਨਾਂ ਨੇ ਪਰਾਲੀ ਫੂਕਣ ਨੂੰ ਕੀਤੀ ਨਾਂਹ, ਵੇਖੋ ਕਿਵੇ ਹੋ ਰਹੀ ਸਾਂਭ

ਬਰਨਾਲਾ ਜ਼ਿਲ੍ਹੇ ਦੇ ਪਿੰਡ ਵਾਹਿਗੁਰੂ ਪੁਰਾ ਦੇ ਕਿਸਾਨ ਪਿਛਲੇ ਸਾਲ ਤੋਂ ਪਰਾਲੀ ਦਾ ਸਾਂਭ ਸੰਭਾਲ ਕਰ ਰਹੇ ਹਨ। ਉਨ੍ਹਾਂ ਦੇ ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਰੀਤ ਚੱਲ ਰਹੀ ਹੈ। ਪੜ੍ਹੋ ਕਿਵੇਂ ਕਰਦੇ ਹਨ ਪਰਾਲੀ ਦੀ ਸਾਂਭ ...

ਫ਼ੋਟੋ
author img

By

Published : Oct 20, 2019, 8:17 PM IST

ਬਰਨਾਲਾ: ਕੋਟਦੁਨਾਂ ਦੇ ਪਿੰਡ ਵਾਹਿਗੁਰੂ ਪੁਰਾ ਦੇ ਕਿਸਾਨਾਂ ਵੱਲੋਂ ਗੁਰਬਾਣੀ ਦੇ ਉਪਦੇਸ਼ ਅਨੁਸਾਰ ਪਵਨ ਗੁਰੂ ਅਤੇ ਧਰਤੀ ਮਾਤਾ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਪਿਛਲੇ ਸਾਲ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕੀਤੀ ਗਈ ਸੀ ਅਤੇ ਕਣਕ ਦੇ ਝਾੜ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ। ਜੇਕਰ ਸਰਕਾਰ ਕਿਸਾਨਾਂ ਨੂੰ ਮੁਆਵਜ਼ੇ ਦੇ ਤੌਰ 'ਤੇ ਸਹਾਇਤਾ ਰਾਸ਼ੀ ਦੇਵੇ ਅਤੇ ਯੋਗ ਸੰਦ ਮੁਹੱਈਆ ਕਰਾਵੇ ਤਾਂ ਪੂਰੇ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਲਾਉਣੀ ਬੰਦ ਕਰ ਦੇਣਗੇ।

ਵੇਖੋ ਵੀਡੀਓ

ਈਟੀਵੀ ਭਾਰਤ ਵਲੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਦੇ ਵਰ੍ਹੇ ਨਾਲ ਚੱਲ ਰਹੀ ਮੁੰਹਿਮ ਇਹ ਵਰ੍ਹਾਂ ਨਾਨਕ ਦੇ ਨਾਲ ਨਹੀ ਫੂਕਣਾ ਅਸੀ ਪਰਾਲ ਨੂੰ ਵੀ ਕਿਸਾਨਾਂ ਵਲੋਂ ਅਪਣਾਇਆ ਜਾ ਰਿਹਾ ਹੈ। ਪਿੰਡ ਦੇ ਲਗਭਗ ਸਾਰੇ ਹੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਇਸ ਤੋਂ ਇਲਾਵਾ ਕੁਝ ਕਿਸਾਨ ਪਰਾਲੀ ਤੋਂ ਗੰਡੋਆ ਖਾਦ ਵੀ ਤਿਆਰ ਕਰ ਰਹੇ ਹਨ।

ਵਾਹਿਗੁਰੂਪੁਰਾ ਪਿੰਡ ਨੂੰ ਖੇਤੀ ਵਿਗਿਆਨ ਕੇਂਦਰ, ਬਰਨਾਲਾ ਵੱਲੋਂ ਗੋਦ ਲਿਆ ਗਿਆ ਹੈ। ਇਸ ਕੇਂਦਰ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਹੀ ਪਿਛਲੇ ਸਾਲ ਪਰਾਲੀ ਦੀ ਸੰਭਾਲ ਕਰਵਾਈ ਗਈ ਸੀ। ਕੇਂਦਰ ਦੇ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ 'ਤੇ ਅਮਲ ਕਰਦਿਆਂ ਪਿੰਡ ਦੇ ਕਿਸਾਨਾਂ ਨੇ ਪਰਾਲੀ ਦੀ ਸੰਭਾਲ ਕਰਨੀ ਸ਼ੁਰੂ ਕਰ ਦਿੱਤੀ। ਇਸ ਵਾਰ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਕਰੀਬ 70 ਘਰਾਂ ਵਾਲੇ ਇਸ ਪਿੰਡ ਦੇ 60 ਤੋਂ ਵੱਧ ਕਿਸਾਨਾਂ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਹੀਂ ਲਗਾਈ। ਇਸ ਵਾਰ ਸਾਰਾ ਹੀ ਪਿੰਡ ਪਰਾਲੀ ਨੂੰ ਅੱਗ ਨਹੀਂ ਲਗਾਵੇਗਾ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਵਿਚ ਆਪਣਾ ਯੋਗਦਾਨ ਪਾਵੇਗਾ।

ਪਿੰਡ ਦੇ ਉੱਦਮੀ ਕਿਸਾਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਤੋਂ ਵੱਡਾ ਵਾਤਾਵਰਨ ਪ੍ਰੇਮੀ ਹੋਰ ਕੋਈ ਨਹੀਂ ਹੋ ਸਕਦਾ, ਪਰ ਪਰਾਲੀ ਫੂਕਣੀ ਕਿਸਾਨਾਂ ਦੀ ਮਜ਼ਬੂਰੀ ਹੈ, ਕਿਉਂਕਿ ਪਰਾਲੀ ਦੀ ਸੰਭਾਲ ਲਈ ਪ੍ਰਤੀ ਏਕੜ ਤਿੰਨ ਤੋਂ ਪੰਜ ਹਜ਼ਾਰ ਰੁਪਏ ਖ਼ਰਚ ਆਉਂਦਾ ਹੈ। ਵਾਹਿਗੁਰੂਪੁਰਾ ਪਿੰਡ ਦੇ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਨੁਕਸਾਨ ਤੋਂ ਜਾਗਰੂਕ ਹੋ ਚੁੱਕੇ ਹਨ ਅਤੇ ਪਰਾਲੀ ਦੀ ਸੰਭਾਲ ਆਪਣੇ ਪੱਧਰ ਤੇ ਖ਼ਰਚਾ ਕਰਕੇ ਕਰ ਰਹੇ ਹਨ।

ਇਹ ਵੀ ਪੜ੍ਹੋ: ਬਠਿੰਡਾ: ਦਾਦੂਵਾਲ ਦੇ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਜ਼ਿਕਰਯੋਗ ਹੈ ਕਿ ਝੋਨੇ ਦੀ ਪਰਾਲੀ ਦੀ ਸੰਭਾਲ ਕਿਸਾਨਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕਿਆ ਹੈ। ਸਰਕਾਰਾਂ ਵੱਲੋਂ ਵੀ ਕਿਸਾਨਾਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਦਬਾਅ ਬਣਾਏ ਜਾ ਰਹੇ ਹਨ, ਪਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪਿੱਛੇ ਨਹੀਂ ਹੱਟ ਰਹੇ। ਕਿਸਾਨਾਂ ਦਾ ਤਰਕ ਹੈ ਕਿ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਲਈ ਸਰਕਾਰਾਂ ਨਾਲ ਯੋਗ ਮੁਆਵਜ਼ੇ ਦੇ ਰਹੀਆਂ ਹਨ ਅਤੇ ਨਾ ਹੀ ਲੋੜੀਂਦੇ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਪਰ ਇਸ ਦੇ ਬਾਵਜੂਦ ਕੁੱਝ ਸੁਹਿਰਦ ਕਿਸਾਨ ਆਪਣੇ ਪੱਧਰ 'ਤੇ ਝੋਨੇ ਦੀ ਸੰਭਾਲ ਕਰ ਰਹੇ, ਜਿਨ੍ਹਾਂ ਵਿੱਚ ਵਾਹਿਗੁਰੂਪੁਰਾ ਪਿੰਡ ਦੇ ਕਿਸਾਨ ਸ਼ਾਮਲ ਹਨ।

Intro:
ਬਰਨਾਲਾ ਜ਼ਿਲ੍ਹੇ ਦੇ ਪਿੰਡ ਵਾਹਿਗੁਰੂਪੁਰਾ ਦੇ ਕਿਸਾਨਾਂ ਵੱਲੋਂ ਗੁਰਬਾਣੀ ਦੇ ਉਪਦੇਸ਼ ਅਨੁਸਾਰ ਪਵਨ ਗੁਰੂ ਅਤੇ ਧਰਤੀ ਮਾਤਾ ਨੂੰ ਸਾਫ ਰੱਖਣ ਚ ਯੋਗਦਾਨ ਪਾਇਆ ਜਾ ਰਿਹਾ ਹੈ। ਪਿੰਡ ਦੇ ਲਗਪਗ ਸਾਰੇ ਹੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਪਿਛਲੇ ਸਾਲ ਵੀ ਇਸ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਇਸ ਸਾਲ ਵੀ ਪਰਾਲੀ ਦੀ ਸੰਭਾਲ ਕੀਤੀ ਜਾ ਰਹੀ ਹੈ। ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਇਸ ਤੋਂ ਇਲਾਵਾ ਕੁਝ ਕਿਸਾਨ ਪਰਾਲੀ ਤੋਂ ਗੰਡੋਆ ਖਾਦ ਵੀ ਤਿਆਰ ਕਰ ਰਹੇ ਹਨ।

Body:ਵਾਹਿਗੁਰੂਪੁਰਾ ਪਿੰਡ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਬਰਨਾਲਾ ਵੱਲੋਂ ਗੋਦ ਲਿਆ ਗਿਆ ਹੈ। ਇਸ ਕੇਂਦਰ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਹੀ ਪਿਛਲੇ ਸਾਲ ਪਰਾਲੀ ਦੀ ਸੰਭਾਲ ਕਰਵਾਈ ਗਈ ਸੀ। ਕੇਂਦਰ ਦੇ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ 'ਤੇ ਅਮਲ ਕਰਦਿਆਂ ਪਿੰਡ ਦੇ ਕਿਸਾਨਾਂ ਨੇ ਪਰਾਲੀ ਦੀ ਸੰਭਾਲ ਕਰਨੀ ਸ਼ੁਰੂ ਕਰ ਦਿੱਤੀ। ਇਸ ਵਾਰ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਕਰੀਬ 70 ਘਰਾਂ ਵਾਲੇ ਇਸ ਪਿੰਡ ਦੇ 60 ਤੋਂ ਵੱਧ ਕਿਸਾਨਾਂ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਹੀਂ ਲਗਾਈ। ਇਸ ਵਾਰ ਸਾਰਾ ਹੀ ਪਿੰਡ ਪਰਾਲੀ ਨੂੰ ਅੱਗ ਨਹੀਂ ਲਗਾਵੇਗਾ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਵਿਚ ਆਪਣਾ ਯੋਗਦਾਨ ਪਾਵੇਗਾ।

ਪਿੰਡ ਦੇ ਉੱਦਮੀ ਕਿਸਾਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਤੋਂ ਵੱਡਾ ਵਾਤਾਵਰਨ ਪ੍ਰੇਮੀ ਹੋਰ ਕੋਈ ਨਹੀਂ ਹੋ ਸਕਦਾ, ਪਰ ਪਰਾਲੀ ਫੂਕਣੀ ਕਿਸਾਨਾਂ ਦੀ ਮਜਬੂਰੀ ਹੈ। ਕਿਉਂਕਿ ਪਰਾਲੀ ਦੀ ਸੰਭਾਲ ਲਈ ਪ੍ਰਤੀ ਏਕੜ ਤਿੰਨ ਤੋਂ ਪੰਜ ਹਜ਼ਾਰ ਰੁਪਏ ਖਰਚ ਆਉਂਦਾ ਹੈ। ਵਾਹਿਗੁਰੂਪੁਰਾ ਪਿੰਡ ਦੇ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਨੁਕਸਾਨ ਤੋਂ ਜਾਗਰੂਕ ਹੋ ਚੁੱਕੇ ਹਨ ਅਤੇ ਪਰਾਲੀ ਦੀ ਸੰਭਾਲ ਆਪਣੇ ਪੱਧਰ ਤੇ ਖਰਚਾ ਕਰਕੇ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕੀਤੀ ਗਈ ਸੀ ਅਤੇ ਕਣਕ ਦੇ ਝਾੜ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ। ਜੇਕਰ ਸਰਕਾਰ ਕਿਸਾਨਾਂ ਨੂੰ ਮੁਆਵਜ਼ੇ ਦੇ ਤੌਰ 'ਤੇ ਸਹਾਇਤਾ ਰਾਸ਼ੀ ਦੇਵੇ ਅਤੇ ਯੋਗ ਸੰਦ ਮੁਹੱਈਆ ਕਰਾਵੇ ਤਾਂ ਪੂਰੇ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਲਾਉਣੀ ਬੰਦ ਕਰ ਦੇਣਗੇ।

Byte - ਕਿਸਾਨ ਅੰਮ੍ਰਿਤਪਾਲ ਸਿੰਘ (ਕਾਲੀ ਪੱਗ)
Byte - ਕਿਸਾਨ (ਪੀਲੀ ਪੱਗ)

Conclusion:ਜ਼ਿਕਰਯੋਗ ਹੈ ਕਿ ਝੋਨੇ ਦੀ ਪਰਾਲੀ ਦੀ ਸੰਭਾਲ ਕਿਸਾਨਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕਿਆ ਹੈ। ਸਰਕਾਰਾਂ ਵੱਲੋਂ ਵੀ ਕਿਸਾਨਾਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਦਬਾਅ ਬਣਾਏ ਜਾ ਰਹੇ ਹਨ, ਪਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪਿੱਛੇ ਨਹੀਂ ਹੱਟ ਰਹੇ। ਕਿਸਾਨਾਂ ਦਾ ਤਰਕ ਹੈ ਕਿ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਲਈ ਸਰਕਾਰਾਂ ਨਾਲ ਯੋਗ ਮੁਆਵਜ਼ੇ ਦੇ ਰਹੀਆਂ ਹਨ ਅਤੇ ਨਾ ਹੀ ਲੋੜੀਂਦੇ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਪਰ ਇਸ ਦੇ ਬਾਵਜੂਦ ਕੁੱਝ ਸੁਹਿਰਦ ਕਿਸਾਨ ਆਪਣੇ ਪੱਧਰ 'ਤੇ ਝੋਨੇ ਦੀ ਸੰਭਾਲ ਕਰ ਰਹੇ, ਜਿਨ੍ਹਾਂ ਵਿੱਚ ਵਾਹਿਗੁਰੂਪੁਰਾ ਪਿੰਡ ਦੇ ਕਿਸਾਨ ਸ਼ਾਮਿਲ ਹਨ।

(ਬਰਨਾਲਾ ਤੋਂ ਲਖਵੀਰ ਚੀਮਾ ਦੀ ਰਿਪੋਰਟ ਈਟੀਵੀ ਭਾਰਤ)
ETV Bharat Logo

Copyright © 2024 Ushodaya Enterprises Pvt. Ltd., All Rights Reserved.