ਬਰਨਾਲਾ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੰਘਿਆਂ ਨੂੰ 15 ਦਿਨ ਵੀ ਨਹੀਂ ਸੀ ਲੰਘੇ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਲੜੇ ਗਏ ਜੇਤੂ ਸੰਘਰਸ਼ ਤੋਂ ਬਾਅਦ ਕੇਂਦਰੀ ਹਕੂਮਤ ਨੇ ਬੀਬੀਐਮਬੀ ਵਿੱਚੋਂ ਮੈਂਬਰ ਪਾਵਰ ਵਿੱਚੋਂ ਬਾਹਰ ਕਰਨ ਦਾ ਪੰਜਾਬ ਨੂੰ ਬਾਹਰ ਕਰਨ ਦਾ ਤੁਗਲਕੀ ਫਰਮਾਨ ਜਾਰੀ ਕਰ ਦਿੱਤਾ। ਕਿਸਾਨ ਲਹਿਰ ਨੂੰ ਨਵੇਂ ਤੋਂ ਨਵੇਂ ਹਕੂਮਤੀ ਵਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਾਰ ਹਮਲਾ ਫਿਰ ਪੰਜਾਬ ਦੇ ਪਾਣੀਆਂ ਉੱਤੇ ਹੋਇਆ ਹੈ।
ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ, 1974 ਵਿੱਚ ਬਦਲਾਅ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਮੈਂਬਰ ਪਾਵਰ ਬੰਦ ਕਰ ਦਿੱਤੀ ਹੈ। ਇਸੇ ਦੇ ਚੱਲਦੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਹਜਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਦਾਣਾ ਮੰਡੀ ਵਿੱਚ ਇਕੱਤਰ ਹੋਣ ਤੋਂ ਬਾਅਦ ਸ਼ਹਿਰ ਵਿੱਚੋਂ ਡੀਸੀ ਦਫਤਰ ਬਰਨਾਲਾ ਤੱਕ ਰੋਸ ਮਾਰਚ ਕੀਤਾ।
ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਹਕੂਮਤ ਦੇ ਇਸ ਫੈਸਲੇ ਨੂੰ ਫੈਡਰਿਲਜਮ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਹਕੂਮਤ ਨੇ 5 ਜੂਨ 2020 ਨੂੰ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਰਾਹੀਂ ਰਾਜਾਂ ਦੇ ਸੰਘੀ ਢਾਂਚੇ ਉੁੱਪਰ ਹਮਲਾ ਬੋਲਿਆ ਸੀ। ਖੇਤੀ ਨਿਰੋਲ ਰਾਜਾਂ ਦਾ ਵਿਸ਼ਾ ਹੈ। ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਮੈਂਬਰ ਪਾਵਰ ਵਜੋਂ ਨੁਮਾਇੰਦਗੀ ਖਾਰਜ ਕਰਨਾ ਵੀ ਕੇਂਦਰੀ ਹਕੂਮਤ ਦਾ ਉਸੇ ਦਿਸ਼ਾ ਵਿੱਚ ਪੁੱਟਿਆ ਇੱਕ ਹੋਰ ਕਦਮ ਹੈ। ਆਗੂਆਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪੰਜਾਬ ਦੇ ਵੱਡੇ ਹਿੱਸੇ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਨੀਵਾਂ ਚਲਾ ਗਿਆ ਹੈ।

ਕਿਸਾਨ ਆਗੂਾਂ ਨੇ ਕਿਹਾ ਕਿ ਪੰਜਾਬ ਦੇ 138 ਬਲਾਕਾਂ ਵਿੱਚੋਂ 109 ਬਲਾਕ ਡਾਰਕ ਜੋਨ ਬਣ ਗਏ ਹਨ। ਮਾਹਿਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਰੇਗਿਸਤਾਨ ਬਨਣ ਪੑਤੀ ਚਿਤਾਵਨੀ ਦੇ ਰਹੇ ਹਨ। ਇਹੀ ਨਹੀਂ, ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫ਼ਤ ਵਿੱਚ ਲੁਟਾਇਆ ਜਾ ਰਿਹਾ ਹੈ।
ਆਗੂਆਂ ਨੇ ਮੰਗ ਕੀਤੀ ਕਿ ਦਰਿਆਈ ਪਾਣੀਆਂ ਵਿੱਚੋਂ ਪੰਜਾਬ ਦਾ ਹਿੱਸਾ ਵਧਾਕੇ ਇਸ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ। ਕੇਂਦਰੀ ਹਕੂਮਤ ਦੀ ਇਸ ਹਕੂਮਤੀ ਧੱਕੇਸ਼ਾਹੀ ਖਿਲਾਫ਼, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜਮਾਨਤ ਖਾਰਜ ਕਰਾਉਣ,ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਖਾਰਜ ਕਰਾਉਣ, ਯੂਕਰੇਨ ਉੱਪਰ ਰੂਸ ਵੱਲੋਂ ਕੀਤੇ ਹਮਲੇ ਬੰਦ ਕਰਵਾਉਣ, ਐਮਐਸਪੀ ਦਾ ਕਾਨੂੰਨ ਬਨਾਉਣ ਲਈ ਕਮੇਟੀ ਦਾ ਗਠਨ ਕਰਨ ਦਾ ਐਲਾਨ ਕਰਨ, ਅੰਦੋਲਨ ਦੌਰਾਨ ਕਿਸਾਨਾਂ ਖਿਲਾਫ਼ ਦਰਜ ਕੀਤੇ ਸਾਰੇ ਕੇਸ ਵਾਪਸ ਕਰਵਾਉਣ, ਸ਼ਹੀਦ ਕਿਸਾਨਾਂ ਦੇ ਪੵੀਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿਵਾਉੁਣ ਦਾ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਡੀਸੀ ਬਰਨਾਲਾ ਦੇ ਦਫਤਰ ਵਿੱਚ ਮੌਜੂਦ ਨਾਂ ਹੋਣ ਕਰਕੇ ਐਸਡੀਐਮ ਵਰਜੀਤ ਵਾਲੀਆ ਨੂੰ ਸੌਂਪਿਆ।
ਇਹ ਵੀ ਪੜੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਵਿਟਜ਼ਰਲੈਂਡ ਦੇ ਰਾਜਦੂਤ ਡਾ: ਰੋਲਫ ਹੈਂਗਲਰ