ETV Bharat / state

Dharna for justice: ਵੀਡੀਓ ਵਾਇਰਲ ਕਰਕੇ ਕਿਸਾਨ ਨੇ ਕੀਤੀ ਖੁਦਕੁਸ਼ੀ, ਮੁਲਜ਼ਮਾਂ ਉੱਤੇ ਕਾਰਵਾਈ ਲਈ ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ

ਬਰਨਾਲਾ ਦੇ ਕਸਬਾ ਭਦੌੜ ਨੇੜਲੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਨੌਜਵਾਨ ਸਿਕੰਦਰ ਸਿੰਘ ਵੱਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਿਛਲੇ ਛੇ ਦਿਨਾਂ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਭਦੌੜ ਵਿੱਚ ਧਰਨੇ ਪ੍ਰਦਰਸ਼ਨ ਹੋ ਰਹੇ ਹਨ।

Farmers staged a dharna for justice in Barnala
Dharna for justice: ਵੀਡੀਓ ਵਾਇਰਲ ਕਰਕੇ ਕਿਸਾਨ ਨੇ ਕੀਤੀ ਖੁਦਕੁਸ਼ੀ, ਮੁਲਜ਼ਮਾਂ ਉੱਤੇ ਕਾਰਵਾਈ ਲਈ ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ
author img

By

Published : Mar 4, 2023, 11:13 AM IST

ਵੀਡੀਓ ਵਾਇਰਲ ਕਰਕੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਹੋਰ ਜਥਬੰਦੀਆਂ ਵੱਲੋਂ ਪਿੰਡ ਵਾਸੀਆਂ ਸਮੇਤ ਮ੍ਰਿਤਕ ਕਿਸਾਨ ਸਿਕੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮ੍ਰਿਤਕ ਕਿਸਾਨ ਨੇ ਖੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਸ਼ਰੇਆਮ ਮੁਲਜ਼ਮਾਂ ਦੇ ਨਾਂਅ ਲਏ ਨੇ ਪਰ ਬਾਵਜੂਦ ਇਸ ਦੇ ਪੁਲਿਸ ਵੱਲੋਂ ਮੁਲਜ਼ਮਾਂ ਉੱਤੇ ਨਾ ਤੋਂ ਕੋਈ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਗ੍ਰਿਫ਼ਤਾਰੀ ਕੀਤੀ ਗਈ ਹੈ।

ਵੀਡੀਓ ਵਿੱਚ ਆਪਣੇ 3 ਦੋਸਤਾਂ ਦਾ ਨਾਮ: ਕਿਸਾਨ ਆਗੂ ਜਗਸੀਰ ਸਿੰਘ ਸੀਰਾ ਸਹਿਣਾ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਨੂੰ ਛੰਨਾ ਗੁਲਾਬ ਸਿੰਘ ਵਾਲਾ ਦੇ ਇੱਕ ਕਿਸਾਨ ਨੇ ਆਪਣੇ ਹੀ ਦੋਸਤਾਂ ਵੱਲੋਂ ਬਲੈਕ ਮੇਲ ਕਰਨ ਦੇ ਮਾਮਲੇ ਵਿਚ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ ਅਤੇ ਉਸ ਨੇ ਵੀਡੀਓ ਵਿੱਚ ਆਪਣੇ 3 ਦੋਸਤਾਂ ਦਾ ਨਾਮ ਲੈ ਕੇ ਕਿਹਾ ਸੀ ਕਿ ਇਹ ਉਸ ਨੂੰ ਤੰਗ ਪ੍ਰੇਸ਼ਾਨ ਕਰਕੇ ਬਲੈਕ ਮੇਲ ਕਰ ਰਹੇ ਹਨ। ਜਿਸ ਦੇ ਚੱਲਦਿਆਂ ਸਿਕੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ ਅਤੇ ਅਗਲੇ ਦਿਨ ਪੁਲਸ ਵੱਲੋਂ ਸਿਕੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਸੀ ਅਤੇ ਸਿਕੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਉੱਤੇ ਪੁਲਿਸ ਨੇ ਤਿੰਨ ਨੌਜਵਾਨਾਂ ਉੱਤੇ ਮਾਮਲਾ ਦਰਜ ਕਰ ਲਿਆ ਸੀ, ਪ੍ਰੰਤੂ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਲਾਸ਼ ਰੱਖ ਕੇ ਧਰਨਾ: ਗ੍ਰਿਫ਼ਤਾਰੀ ਨਾ ਹੋਣ ਦੇ ਸਬੰਧ ਵਿਚ ਉਨ੍ਹਾਂ ਨੇ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲਾਸ਼ ਪਹਿਲਾਂ ਤਿੰਨ ਦਿਨ ਬਰਨਾਲ਼ਾ ਬਾਜਾਖਾਨਾ ਰੋਡ ਉੱਤੇ ਫਿਰ ਤਿੰਨ ਕੋਣੀ ਚੌਂਕ ਵਿੱਚ ਰੱਖ ਕੇ ਧਰਨਾ ਲਗਾਇਆ ਸੀ ਪ੍ਰੰਤੂ ਚੌਂਕ ਵਿੱਚ ਆਮ ਲੋਕਾਂ ਨੂੰ ਜ਼ਿਆਦਾ ਦਿੱਕਤ ਪੇਸ਼ ਆਉਣ ਕਾਰਨ ਇਹ ਧਰਨਾ ਥਾਣਾ ਭਦੌੜ ਅੱਗੇ ਸ਼ਿਫਟ ਕਰ ਦਿੱਤਾ ਅਤੇ ਹੁਣ ਇਹ ਧਰਨਾ ਭਦੌੜ ਥਾਣੇ ਅੱਗੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਛੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਕਿਸੇ ਵੀ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ ਭਾਵੇਂ ਪੁਲਸ ਵੱਲੋਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਕੋਈ ਵੱਡਾ ਅਧਿਕਾਰੀ ਬੁਲਾ ਕੇ ਸਿਰਫ ਜਲਦੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਦੇ ਕੇ ਧਰਨਾਂ ਚੁਕਾਉਣ ਦੀ ਗੱਲ ਆਖ ਰਹੇ ਹਨ। ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਵੱਲੋਂ ਕਿਹਾ ਗਿਆ ਕਿ ਜਦੋਂ ਤੱਕ ਪੁਲਸ ਵੱਲੋਂ ਸਿਕੰਦਰ ਸਿੰਘ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਜੇਕਰ ਦੋਸ਼ੀ ਜਲਦੀ ਗ੍ਰਿਫਤਾਰ ਨਹੀਂ ਕੀਤੇ ਜਾਂਦੇ ਤਾਂ ਉਹਨਾਂ ਵੱਲੋਂ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ ਜਿਸ ਦੀ ਜ਼ਿੰਮੇਵਾਰ ਪੰਜਾਬ ਪੁਲਿਸ ਹੋਵੇਗੀ।

ਕੀ ਕਹਿਣਾ ਹੈ ਥਾਣਾ ਭਦੌੜ ਦੇ ਇੰਚਾਰਜ ਦਾ: ਇਸ ਮਾਮਲੇ ਸਬੰਧੀ ਥਾਣਾ ਭਦੌੜ ਦੇ ਇੰਚਾਰਜ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੰਨਾ ਗੁਲਾਬ ਸਿੰਘ ਵਾਲਾ ਖੁਦਕੁਸ਼ੀ ਮਾਮਲੇ ਵਿੱਚ ਉਨ੍ਹਾਂ ਵੱਲੋਂ ਬਲਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਬਾਕੀ ਰਹਿੰਦੇ ਦੋ ਜਿਉਣ ਸਿੰਘ ਅਤੇ ਰਾਜਪਾਲ ਸਿੰਘ ਰੌਲੀ ਨੂੰ ਵੀ ਗ੍ਰਿਫਤਾਰ ਕਰ ਕਰਨ ਲਈ ਉਨ੍ਹਾਂ ਵੱਲੋਂ 3-4 ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ।

ਇਹ ਵੀ ਪੜ੍ਹੋ: Families Found on Kartarpur Corridor: ਕਰਤਾਰਪੁਰ ਲਾਂਘੇ ਨੇ 75 ਸਾਲ ਬਾਅਦ ਮਿਲਾਏ ਵਿਛੜੇ ਪਰਿਵਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.