ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਅੱਜ ਪਿੰਡਾਂ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਜੀਰਾ ਸ਼ਰਾਬ ਫੈਕਟਰੀ (Farmers staged protest against liquor factory ) ਨੂੰ ਬੰਦ ਕਰਵਾਉਣ ਲਈ ਚੱਲ ਰਹੇ ਪੱਕੇ ਮੋਰਚੇ ਦੇ ਹੱਕ ਵਿੱਚ ਕੀਤਾ ਗਿਆ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਜ਼ੀਰਾ ਵਿਖੇ (Liquor factory at Zira) ਸ਼ਰਾਬ ਫੈਕਟਰੀ ਲੰਮੇ ਸਮੇਂ ਤੋਂ ਧਰਤੀ ਹੇਠਲਾ ਪਾਣੀ ਗੰਦਾ ਕਰਕੇ ਕੈਂਸਰ ਵਰਗੀਆਂ ਬੀਮਾਰੀਆਂ ਵੰਡ ਰਹੀ ਹੈ।
ਸੰਘਰਸ਼ ਨੂੰ ਨਜ਼ਰਅੰਦਾਜ਼: ਫੈਕਟਰੀ ਦੇ ਇਸ ਪ੍ਰਦੂਸ਼ਣ ਨੂੰ ਬੰਦ ਕਰਵਾਉਣ ਲਈ ਲੋਕ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਪਰ ਪੰਜਾਬ ਸਰਕਾਰ ਸੰਘਰਸ਼ ਨੂੰ ਨਜ਼ਰਅੰਦਾਜ਼ (Punjab government ignores the struggle) ਕਰਕੇ ਫੈਕਟਰੀ ਮਾਲਕਾਂ ਦਾ ਪੱਖ ਪੂਰ ਰਹੀ ਹੈ। ਜਿਸ ਕਰਕੇ ਅੱਜ ਪੰਜਾਬ ਭਰ ਦੇ ਪਿੰਡਾਂ ਵਿੱਚ ਸਰਕਾਰ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ।
ਵਾਤਾਵਰਣ ਨੂੰ ਗੰਧਲਾ ਕੀਤਾ: ਉਹਨਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਲਈ ਕੁਦਰਤੀ ਪਾਣੀ ਅਤੇ ਵਾਤਾਵਰਣ ਨੂੰ ਗੰਧਲਾ ਕੀਤਾ ਜਾ (Water and environment are being polluted) ਰਿਹਾ। ਕਿਉਂਕਿ ਹੱਕੀ ਮੰਗਾਂ ਨੂੰ ਲੈ ਕੇ ਕੜਾਕੇ ਦੀ ਠੰਢ ਦਿਨ-ਰਾਤ ਬੈਠੇ ਕਿਸਾਨਾਂ ਮਜ਼ਦੂਰਾਂ ਨੂੰ ਅਣਦੇਖਿਆ ਕਰ ਰਹੀਆਂ ਹਨ।
ਧਰਤੀ ਪ੍ਰਦੂਸ਼ਿਤ: ਉਨ੍ਹਾਂ ਕਿਹਾ ਆਪਣੇ-ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਦੀ ਮਾਨ ਸਰਕਾਰ ਵੀ ਹਵਾ, ਪਾਣੀ, ਧਰਤੀ ਪ੍ਰਦੂਸ਼ਿਤ ਕਰਨ ਵਾਲੀਆਂ ਫੈਕਟਰੀਆਂ ਦੇ ਹੱਕ ਵਿਚ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜ਼ੀਰਾ ਵਿਖੇ ਫੈਕਟਰੀ ਬੰਦ ਕਰਵਾਉਣ ਲਈ ਸਾਂਝਾ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਮੋਰਚੇ 'ਤੇ ਬੈਠੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੇ ਮੋਰਚਾ ਚੁਕਾਉਣ ਦੀ ਹਰ ਚਾਲ ਨੂੰ ਨਾਕਾਮਯਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਯੁਕਤ ਮੋਰਚੇ ਦੇ ਸੱਦੇ ਉਪਰ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੁਰਾਣੀ ਰੰਜਿਸ਼ ਦੇ ਚੱਲਦੇ 20 ਸਾਲ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ