ETV Bharat / state

ਕਿਸਾਨਾਂ ਵੱਲੋਂ ਅੰਬਾਲਾ ਰੇਲਵੇ ਟਰੈਕ - stop trains

ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਰਾਜ ਗ੍ਰਹਿ ਮੰਤਰੀ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ, ਪ੍ਰੰਤੂ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ 18 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਅੱਜ ਸਵੇਰੇ ਦੱਸ ਵਜੇ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਬਰਨਾਲਾ ਰੇਲਵੇ ਸਟੇਸ਼ਨ ਉੱਪਰ ਬਠਿੰਡਾ ਅੰਬਾਲਾ ਰੇਲਵੇ ਟਰੈਕ ਜਾਮ ਕਰ ਕੇ ਬੈਠ ਗਏ।

ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ
ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ
author img

By

Published : Oct 18, 2021, 3:07 PM IST

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਜਾਰੀ ਹੈ। ਇਸੇ ਅੰਦੋਲਨ ਦੇ ਚਲਦਿਆਂ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਘਟਨਾ ਵਾਪਰੀ। ਜਿਸ ਵਿੱਚ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ।

ਇਸ ਘਟਨਾ ਲਈ ਕੇਂਦਰੀ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਤੇ ਉਸ ਨੂੰ ਦੋਸ਼ੀ ਠਹਿਰਾਇਆ ਗਿਆ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਰਾਜ ਗ੍ਰਹਿ ਮੰਤਰੀ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ, ਪ੍ਰੰਤੂ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ 18 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਅੱਜ ਸਵੇਰੇ ਦੱਸ ਵਜੇ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਬਰਨਾਲਾ ਰੇਲਵੇ ਸਟੇਸ਼ਨ ਉੱਪਰ ਬਠਿੰਡਾ ਅੰਬਾਲਾ ਰੇਲਵੇ ਟਰੈਕ ਜਾਮ ਕਰ ਕੇ ਬੈਠ ਗਏ।

ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ

ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਲਈ ਸਿੱਧੇ ਤੌਰ ਤੇ ਕੇਂਦਰੀ ਰਾਜ ਗ੍ਰਹਿ ਮੰਤਰੀ ਅਤੇ ਉਸਦਾ ਪੁੱਤਰ ਜ਼ਿੰਮੇਵਾਰ ਹੈ।

ਉਸ ਦੇ ਪੁੱਤਰ ਨੂੰ ਭਾਵੇਂ ਪੁਲਿਸ ਨੇ ਕਿਸਾਨਾਂ ਦੇ ਦਬਾਅ ਉਪਰੰਤ ਗ੍ਰਿਫ਼ਤਾਰ ਕਰ ਲਿਆ, ਪ੍ਰੰਤੂ ਕੇਂਦਰੀ ਰਾਜ ਗ੍ਰਹਿ ਮੰਤਰੀ ਦੀ ਗ੍ਰਿਫਤਾਰੀ ਬਾਕੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਅਜੇ ਮਿਸ਼ਰਾ ਨੂੰ ਕੇਂਦਰੀ ਮੰਤਰੀ ਪਦ ਤੋਂ ਬਰਖਾਸਤ ਕਰਕੇ ਗ੍ਰਿਫ਼ਤਾਰ ਨਹੀਂ ਕੀਤਾ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤੇਜ ਅਤੇ ਤਿੱਖਾ ਹੋਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.