ਬਰਨਾਲਾ: ਜ਼ਿਲ੍ਹੇ ਦੇ ਕਸਬਾ ਪੱਖੋ ਕੈਂਚੀਆਂ ਨੇੜੇ ਕਿਸਾਨਾਂ ਵੱਲੋਂ ਪਰਾਲੀ ਨੂੰ ਲਗਾਈ ਅੱਗ ਬੁਝਾਉਣ ਲਈ ਪਹੁੰਚੀ ਫਾਇਰ ਬ੍ਰਿਗੇਡ ਗੱਡੀ ਤੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੰਧੀ (farmers surrounded the fire brigade and officials) ਬਣਾ ਲਿਆ। ਇਸ ਮੌਕੇ 'ਤੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜੋ: ਭਿਆਨਕ ਸੜਕ ਹਾਦਸੇ ਵਿੱਚ ਭੰਗੜਾ ਕਲਾਕਾਰ ਦੀ ਮੌਤ, ਚਾਰ ਜ਼ਖਮੀ
![farmers surrounded the fire brigade and officials who came to put out the fire on the stubble In Barnala](https://etvbharatimages.akamaized.net/etvbharat/prod-images/pb-bnl-officersbandi-pb10017_02112022203756_0211f_1667401676_949.jpg)
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਦਰਸ਼ਨ ਸਿੰਘ, ਰਣਜੀਤ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਭੋਲਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਹ ਸਰਾਸਰ ਗਲਤ ਹੈ ਅਤੇ ਕਿਸਾਨ ਜਥੇਬੰਦੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਰੈੱਡ ਐਂਟਰੀ ਕਰਨ ਸਬੰਧੀ ਦਿੱਤੇ ਜਾ ਰਹੇ ਡਰ ਤੋਂ ਕਿਸਾਨ ਡਰਨ ਵਾਲੇ ਨਹੀਂ ਹਨ। ਉਨ੍ਹਾਂ ਦੱਸਿਆ ਕਿ ਕੱਲ੍ਹ ਵੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਲਾਲਾ ਵਿੱਚ ਕਿਸਾਨਾਂ ਵੱਲੋਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਬੰਧਕ ਬਣਾ ਲਿਆ ਗਿਆ ਸੀ, ਪਰ ਅੱਜ ਫਿਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋ ਕੈਂਚੀਆਂ ਨੇੜੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਫਾਇਰ ਬ੍ਰਿਗੇਡ ਕਿਸਾਨਾਂ ਵੱਲੋਂ ਲਗਾਈ ਗਈ ਝੋਨੇ ਦੀ ਪਰਾਲੀ ਨੂੰ ਅੱਗ ਬੁਝਾਉਣ ਲਈ ਅਧਿਕਾਰੀ ਆ ਗਏ ਹਨ ਅਤੇ ਉਨ੍ਹਾਂ ਨੂੰ ਬੰਧਕ ਬਣਾ ਲਿਆ ਗਿਆ ਹੈ।
![farmers surrounded the fire brigade and officials who came to put out the fire on the stubble In Barnala](https://etvbharatimages.akamaized.net/etvbharat/prod-images/pb-bnl-officersbandi-pb10017_02112022203756_0211f_1667401676_588.jpg)
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਸਸਤੇ ਭਾਅ 'ਤੇ ਮਸ਼ੀਨਾਂ ਬਣਾਈਆਂ ਜਾ ਰਹੀਆਂ ਹਨ, ਪਰ ਇਹ ਮਸ਼ੀਨਾਂ ਵੱਡੇ ਕਿਸਾਨਾਂ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ, ਜਦਕਿ ਛੋਟੇ ਕਿਸਾਨਾਂ ਕੋਲ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਜੇਕਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਾਨ 'ਤੇ ਕੇਸ ਦਰਜ ਕਰਕੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਕਿਸਾਨ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨਗੀਆਂ।
![farmers surrounded the fire brigade and officials who came to put out the fire on the stubble In Barnala](https://etvbharatimages.akamaized.net/etvbharat/prod-images/pb-bnl-officersbandi-pb10017_02112022203756_0211f_1667401676_857.jpg)