ETV Bharat / state

ਬੀਜੇਪੀ ਲੀਡਰ ਹਰਜੀਤ ਗਰੇਵਾਲ ਦੇ ਖੇਤ ਵਿੱਚੋਂ ਕਿਸਾਨਾਂ ਨੇ ਪੱਟਿਆ ਝੋਨਾ

ਕਿਸਾਨ ਜਥੇਬੰਦੀਆਂ ਵੱਲੋਂ ਕਸਬਾ ਧਨੌਲਾ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਕੋਈ ਵੀ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਭਾਜਪਾ ਲੀਡਰ ਹਰਜੀਤ ਗਰੇਵਾਲ ਦੀ ਜ਼ਮੀਨ ਠੇਕੇ ਤੇ ਨਾ ਲਵੇ। ਪਰ ਇਸ ਦੇ ਬਾਵਜੂਦ ਧਨੌਲਾ ਦੇ ਇਕ ਵਿਅਕਤੀ ਵੱਲੋਂ ਹਰਜੀਤ ਗਰੇਵਾਲ ਦੀ ਜ਼ਮੀਨ ਠੇਕੇ ਉਪਰ ਲੈ ਲਈ ਗਈ ਅਜਿਹਾ ਕਰਨ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਕਤ ਠੇਕੇ ਤੇ ਜ਼ਮੀਨ ਲੈਣ ਵਾਲੇ ਵਿਅਕਤੀ ਨੂੰ ਰੋਕਿਆ ਗਿਆ।

ਬੀਜੇਪੀ ਲੀਡਰ ਹਰਜੀਤ ਗਰੇਵਾਲ ਦੇ ਖੇਤ ਵਿੱਚੋਂ ਕਿਸਾਨਾਂ ਨੇ ਪੱਟਿਆ ਝੋਨਾ
ਬੀਜੇਪੀ ਲੀਡਰ ਹਰਜੀਤ ਗਰੇਵਾਲ ਦੇ ਖੇਤ ਵਿੱਚੋਂ ਕਿਸਾਨਾਂ ਨੇ ਪੱਟਿਆ ਝੋਨਾ
author img

By

Published : Jul 2, 2021, 6:21 PM IST

Updated : Jul 2, 2021, 7:14 PM IST

ਬਰਨਾਲਾ : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਲਗਾਤਾਰ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਬੀਜੇਪੀ ਲੀਡਰਾਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਉੱਥੇ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਬੀਜੇਪੀ ਦੇ ਸੀਨੀਅਰ ਲੀਡਰ ਹਰਜੀਤ ਸਿੰਘ ਗਰੇਵਾਲ ਵੱਲੋਂ ਲਗਾਤਾਰ ਯਤਨ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਇਹ ਰੋਸ ਉਸ ਸਮੇਂ ਭੜਕ ਕੇ ਸਾਹਮਣੇ ਆਇਆ ਜਦੋਂ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਹਰਜੀਤ ਗਰੇਵਾਲ ਦੀ ਜਮੀਨ ਵਿੱਚ ਲੱਗਿਆ ਝੋਨਾ ਕਿਸਾਨਾਂ ਵੱਲੋਂ ਪੱਟ ਦਿੱਤਾ ਗਿਆ।

ਬੀਜੇਪੀ ਲੀਡਰ ਹਰਜੀਤ ਗਰੇਵਾਲ ਦੇ ਖੇਤ ਵਿੱਚੋਂ ਕਿਸਾਨਾਂ ਨੇ ਪੱਟਿਆ ਝੋਨਾ

ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਛੀਨੀਵਾਲ ਅਤੇ ਬਲਵੰਤ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਸਬਾ ਧਨੌਲਾ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਕੋਈ ਵੀ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਭਾਜਪਾ ਲੀਡਰ ਹਰਜੀਤ ਗਰੇਵਾਲ ਦੀ ਜ਼ਮੀਨ ਠੇਕੇ ਤੇ ਨਾ ਲਵੇ। ਪਰ ਇਸ ਦੇ ਬਾਵਜੂਦ ਧਨੌਲਾ ਦੇ ਇਕ ਵਿਅਕਤੀ ਵੱਲੋਂ ਹਰਜੀਤ ਗਰੇਵਾਲ ਦੀ ਜ਼ਮੀਨ ਠੇਕੇ ਉਪਰ ਲੈ ਲਈ ਗਈ ਅਜਿਹਾ ਕਰਨ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਕਤ ਠੇਕੇ ਤੇ ਜ਼ਮੀਨ ਲੈਣ ਵਾਲੇ ਵਿਅਕਤੀ ਨੂੰ ਰੋਕਿਆ ਗਿਆ।

ਉਸ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਔਰਤਾਂ ਨੂੰ ਮਾੜੀ ਸ਼ਬਦਾਵਲੀ ਵਰਤੀ ਗਈ। ਜਿਸ ਦੇ ਰੋਸ ਵਜੋਂ ਅੱਜ ਭੜਕੇ ਲੋਕਾਂ ਤੇ ਕਿਸਾਨਾਂ ਵੱਲੋਂ ਹਰਜੀਤ ਗਰੇਵਾਲ ਦੀ ਜ਼ਮੀਨ ਵਿਚੋਂ ਝੋਨਾ ਪੱਟ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਰਜੀਤ ਗਰੇਵਾਲ ਦਾ ਬਾਈਕਾਟ ਇਸੇ ਤਰ੍ਹਾਂ ਜਾਰੀ ਰਹੇਗਾ। ਜਿੰਨਾ ਸਮਾਂ ਉਹ ਕਿਸਾਨਾਂ ਪ੍ਰਤੀ ਵਰਤੀ ਗਈ ਮਾੜੀ ਸ਼ਬਦਾਵਲੀ ਲਈ ਕਿਸਾਨਾਂ ਤੋਂ ਮੁਆਫ਼ੀ ਨਹੀਂ ਮੰਗਦਾ।

ਇਹ ਵੀ ਪੜ੍ਹੋ: ਅੱਤਵਾਦ ਪੀੜ੍ਹਤ ਪਰਿਵਾਰ: ਚਾਰ ਭੈਣਾਂ ਜੋ ਅੱਜ ਵੀ ਭੋਗ ਰਹੀਆਂ ਸੰਤਾਪ

Last Updated : Jul 2, 2021, 7:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.