ETV Bharat / state

ਸੂਬੇ ’ਚ ਸਕੂਲ ਖੁੱਲ੍ਹਵਾਉਣ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ - ਸਕੂਲ ਕਾਲਜ ਖੁੱਲ੍ਹਵਾਉਣ ਲਈ 4 ਤੋਂ 10 ਫਰਵਰੀ ਤੱਕ ਰੋਸ ਹਫ਼ਤਾ

ਸੂਬੇ ਵਿੱਚ ਬੰਦ ਪਏ ਸਕੂਲਾਂ (school closure in Punjab) ਖਿਲਾਫ਼ ਕਿਸਾਨਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਕੂਲ ਖੋਲ੍ਹਣ ਨੂੰ ਲੈਕੇ 4 ਫਰਵਰੀ ਤੋਂ 10 ਫਰਵਰੀ ਤੱਕ ਰੋਸ ਹਫਤਾ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਸੂਬੇ ’ਚ ਸਕੂਲ ਖੁੱਲ੍ਹਵਾਉਣ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ

author img

By

Published : Feb 3, 2022, 6:36 PM IST

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਕੋਰੋਨਾ ਦੀ ਆੜ ਹੇਠ ਜਾਣ ਬੁੱਝ ਕੇ ਬੰਦ ਕੀਤੇ ਸਕੂਲ ਕਾਲਜ ਖੁੱਲ੍ਹਵਾਉਣ ਲਈ 4 ਤੋਂ 10 ਫਰਵਰੀ ਤੱਕ ਰੋਸ ਹਫ਼ਤਾ ਮਨਾਇਆ ਜਾਵੇਗਾ।

ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਰੋਸ ਹਫਤੇ ਦੌਰਾਨ ਸਮੂਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਨਾਲ ਤਹਿਸੀਲ ਕੇਂਦਰਾਂ ਅਤੇ ਸ਼ਹਿਰੀ ਕਸਬਿਆਂ ਵਿੱਚ ਵਿਸ਼ਾਲ ਧਰਨੇ ਮੁਜ਼ਾਹਰੇ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਸਮੇਤ ਵਿੱਦਿਅਕ ਸੰਸਥਾਵਾਂ ਦੇ ਸਟਾਫ ਮੈਂਬਰਾਂ ਅਤੇ ਪ੍ਰਬੰਧਕਾਂ ਨੂੰ ਵੀ ਵੱਧ ਤੋਂ ਵੱਧ ਸ਼ਾਮਲ ਹੋਣ ਲਈ ਪ੍ਰੇਰਿਆ ਜਾਵੇਗਾ। ਕਿਸਾਨ ਆਗੂਆਂ ਨੇ ਇਲਜ਼ਾਮ ਲਾਇਆ ਹੈ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਕਿਸੇ ਵਿਗਿਆਨਕ ਆਧਾਰ ਤੋਂਂ ਬਿਨਾਂ ਹੀ ਕੋਰੋਨਾ ਦੀ ਆੜ ਹੇਠ ਸਕੂਲ ਕਾਲਜ ਬੰਦ ਕਰ ਕੇ ਆਮ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚਿਆਂ ਦਾ ਆਪਣੇ ਅਧਿਆਪਕਾਂ ਰਾਹੀਂ ਸਹੀ ਸਰਵਪੱਖੀ ਸਿੱਖਿਆ ਗ੍ਰਹਿਣ ਕਰਨ ਦਾ ਹੱਕ ਖੋਹਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿੇ ਆਨਲਾਈਨ ਸਿੱਖਿਆ ਦਾ ਫ਼ੈਸਲਾ ਲਾਗੂ ਕਰਕੇ ਮੋਬਾਇਲ ਫੋਨਾਂ ਤੇ ਡਾਟਾ ਕੰਪਨੀਆਂ ਦੇ ਵਾਰੇ ਨਿਆਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇੰਨ੍ਹੇ ਮਹਿੰਗੇ ਖਰਚੇ ਝੱਲਣੋਂ ਅਸਮਰੱਥ ਗਰੀਬ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚੇ ਇਸ ਅਧੂਰੀ ਸਿੱਖਿਆ ਤੋਂ ਵੀ ਵਾਂਝੇ ਰਹਿ ਰਹੇ ਹਨ।
ਉਨ੍ਹਾਂ ਸਰਕਾਰਾਂ ਖਿਲਾਫ਼ ਭੜਾਸ ਕੱਢਦੇ ਕਿਹਾ ਹੈ ਕਿ ਸ਼ਰਾਬ ਦੇ ਠੇਕੇ ਅਤੇ ਵੱਡੇ ਮਾਲਜ਼ ਖੋਲ੍ਹ ਗਏੇ ਹਨ ਅਤੇ ਵੱਡੀਆਂ ਚੋਣ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਤੇ ਇਲਜ਼ਾਮ ਲਗਾਇਆ ਹੈ ਕਿ ਵਿਗਿਆਨਕ ਰਿਪੋਰਟਾਂ ਅਤੇ ਕਈ ਦੇਸ਼ਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲਿਆਂ ਦੇ ਬਾਵਜੂਦ ਕੋਰੋਨਾ ਰੋਕੂ ਵੈਕਸੀਨੇਸ਼ਨ ਲਾਜ਼ਮੀ ਮੜ੍ਹਨ ਰਾਹੀਂ ਵੀ ਸਾਮਰਾਜੀ ਦਵਾ-ਕੰਪਨੀਆਂ ਦੇ ਵਾਰੇ ਨਿਆਰੇ ਕੀਤੇ ਜਾ ਰਹੇ ਹਨ।

ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਤੇ ਸਮੂਹ ਕਿਰਤੀ ਲੋਕਾਂ ਨੂੰ ਪਰਿਵਾਰਾਂ ਸਮੇਤ ਇੰਨ੍ਹਾਂ ਰੋਸ ਪ੍ਰਦਰਸ਼ਨ ਧਰਨਿਆਂ ਵਿੱਚ ਸ਼ਾਮਲ ਹੋਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ ਹੈ ਤਾਂ ਕਿ ਲੋਕ-ਦੁਸ਼ਮਣ ਹਕੂਮਤੀ ਸਾਮਰਾਜੀ ਗੱਠਜੋੜ ਦਾ ਲੁਟੇਰਾ ਕਿਰਦਾਰ ਦੁਨੀਆ ਸਾਹਮਣੇ ਨੰਗਾ ਕੀਤਾ ਜਾ ਸਕੇ।।

ਇਹ ਵੀ ਪੜ੍ਹੋ:SKM ਵੋਟਾਂ ਵਾਲੇ ਸੂਬਿਆਂ 'ਚ ਭਾਜਪਾ ਵਿਰੁੱਧ ਚਲਾਵੇਗਾ ਵਿਸ਼ੇੇਸ਼ ਮੁਹਿੰਮ"

ETV Bharat Logo

Copyright © 2025 Ushodaya Enterprises Pvt. Ltd., All Rights Reserved.