ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਰਨਾਲਾ ਦੀ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਕਮੇਟੀ ਆਗੂਆਂ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਸਰਗਰਮ ਅਹੁਦੇਦਾਰ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਸਬੰਧੀ ਚਰਚਾ ਕੀਤੀ ਗਈ। ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਵਿੱਚ ਬਣੇ ਮੌਜੂਦਾ ਹਾਲਾਤ ਉਤੇ ਚਰਚਾ ਕਰਦਿਆਂ ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਉਪਰ ਲਗਾਏ ਨੈਸ਼ਨਲ ਸਕਿਓਰਟੀ ਐਕਟ ਨੂੰ ਵਾਪਸ ਲੈਣ ਅਤੇ ਆਸਾਮ ਭੇਜੇ ਨੌਜਵਾਨਾਂ ਨੂੰ ਤੁਰੰਤ ਪੰਜਾਬ ਲਿਆਉਣ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਂਦਰੀ ਏਜੰਸੀਆਂ ਅਤੇ ਸੁਰੱਖਿਆ ਬਲਾਂ ਨੂੰ ਬਾਹਰ ਭੇਜਣ ਦੀ ਮੰਗ ਕੀਤੀ। ਜਥੇਬੰਦੀ ਵਲੋਂ ਭਲਕੇ ਇਸਦੇ ਵਿਰੋਧ ਵਿੱਚ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਡੀਸੀ ਦਫ਼ਤਰਾਂ ਅੱਗੇ ਧਰਨੇ ਲਗਾਉਣ ਦਾ ਐਲਾਨ ਕੀਤਾ ਗਿਆ। ਉਥੇ ਮੀਂਹ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਲਈ ਸੀਐਮ ਦੀ ਕਾਰਗੁਜ਼ਾਰੀ ਨੂੰ ਡਰਾਮਾ ਦੱਸਦਿਆਂ ਸਖ਼ਤ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ।
ਸਰਕਾਰ ਵੱਲੋਂ ਬਣਾਏ ਦਾ ਰਹੇ ਸੂਬੇ ਵਿੱਚ ਖਰਾਬ ਮਾਹੌਲ : ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅੱਜ ਦੀ ਸੂਬਾ ਪੱਧਰੀ ਮੀਟਿੰਗ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ। ਇਹ ਹਾਲਾਤ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਜਾਣ ਬੁੱਝ ਕੇ ਬਣਾਏ ਜਾ ਰਰੇ ਹਨ, ਜਦਕਿ ਅਸਲੀਅਤ ਵਿੱਚ ਪੰਜਾਬ ਦੇ ਇਸ ਤਰ੍ਹਾਂ ਦਾ ਕੁੱਝ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਫ਼ਲੈਗ ਮਾਰਚ ਕਰ ਕੇ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ। ਪੰਜਾਬ ਦੀ ਸਥਿਤੀ ਅਜਿਹੀ ਪੈਦਾ ਕਰ ਦਿੱਤੀ ਜਿਵੇਂ ਕੋਈ ਖਤਰਨਾਕ ਹਾਲਾਤ ਬਣੀ ਹੋਈ, ਪਰ ਪੰਜਾਬ ਦਾ ਮਾਹੌਲ ਬਿਲਕੁਲ ਸ਼ਾਤਮਈ ਹੈ। ਪੰਜਾਬ ਵਿੱਚ ਥੋੜਾ ਬਹੁਤ ਫਿਰਕਾਪ੍ਰਸਤ ਵਾਲਾ ਹੈ, ਜਿਸਨੂੰ ਪੰਜਾਬ ਦੀ ਪੁਲਿਸ ਕੰਟਰੋਲ ਕਰ ਦਿੱਤੀ ਹੈ। ਜੇਕਰ ਗੈਰ ਕਾਨੂੰਨ ਕੁੱਝ ਵੀ ਹੋ ਰਿਹਾ ਹੈ ਤਾਂ ਪੁਲਿਸ ਨੂੰ ਇਸ ਸਬੰਧੀ ਐਕਸ਼ਨ ਲੈਣਾ ਚਾਹੀਦਾ ਹੈ, ਪਰ ਇਸ ਵੇਲੇ ਪੰਜਾਬ ਵਿੱਚ ਵੱਡੀ ਪੱਧਰ ਤੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਕਰਕੇ ਨੈਸ਼ਨਲ ਸਕਿਓਰਟੀ ਐਕਟ ਵਰਗੇ ਖ਼ਤਰਨਾਕ ਕਾਨੂੰਨ ਲਗਾਏ ਜਾ ਰਹੇ ਹਨ। ਐਨਆਈਏ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Toll tax increased: ਦੇਸ਼ 'ਚ ਵਧੇ ਟੋਲ ਟੈਕਸ, ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ 'ਤੇ ਫਿਲਹਾਲ ਸਤੰਬਰ ਤਕ ਰਾਹਤ
ਪੰਜਾਬ ਨੂੰ ਬਦਨਾਮ ਕਰਨ ਉਤੇ ਤੁਲੀ ਕੇਂਦਰ ਤੇ ਸੂਬਾ ਸਰਕਾਰ : ਪੰਜਾਬ ਸਿਰ ਸੁਰੱਖਿਆ ਬਲਾਂ ਦਾ ਖਰਚਾ ਪਾਇਆ ਜਾ ਰਿਹਾ ਹੈ, ਜਦਕਿ ਇਸ ਤਰ੍ਹਾਂ ਦਾ ਪੰਜਾਬ ਵਿੱਚ ਇਸ ਤਰ੍ਹਾਂ ਦਾ ਕੁੱਝ ਵੀ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਸੂੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਮਿਲ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਚਾਲ ਖੇਡੀ ਹੈ। ਜਿਸ ਸਬੰਧੀ 3 ਅਪ੍ਰੈਲ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਉਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਜਿਸਦੀ ਤਿਆਰੀ ਵਜੋਂ ਅੱਜ ਦੀ ਇਹ ਮੀਟਿੰਗ ਰੱਖੀ ਗਈ ਹੈ। ਉਥੇ ਹੀ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਨਾਂ ਉਤੇ ਪੰਜਾਬ ਅਤੇ ਕੇਂਦਰ ਵਿੱਚ ਜੋ ਚਾਲ ਸੂਬਾ ਤੇ ਕੇਂਦਰ ਸਰਕਾਰ ਨੇ ਚਾਲ ਚੱਲੀ ਹੈ, ਉਸਦੇ ਸਿਆਸੀ ਲਾਹੇ ਕਿਵੇਂ ਇਨ੍ਹਾਂ ਪਾਰਟੀਆਂ ਨੇ ਲੈਣੇ ਹਨ, ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਇਹ ਵੀ ਪੜ੍ਹੋ : Operation Amritpal: ਪੁਲਿਸ ਨੇ ਬੈਰੀਕੇਡਾਂ 'ਤੇ ਲਾਈਆਂ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਦੀਆਂ ਫੋਟੋਆਂ, ਭਾਲ ਜਾਰੀ
ਕੇਂਦਰੀ ਮਿਲਟਰੀ ਨੂੰ ਤੁਰੰਤ ਇੱਥੋਂ ਵਾਪਸ ਭੇਜਿਆ ਜਾਣਾ ਚਾਹੀਦਾ ਹੈ। ਅੰਮ੍ਰਿਤਪਾਲ ਸਿੰਘ ਨਾਲ ਸਿੱਖ ਧਰਮ ਦੇ ਤੌਰ ਜਾਂ ਨਸ਼ਾ ਛੱਡਣ ਦੇ ਤੌਰ ਤੇ ਜੁੜੇ ਨੌਜਵਾਨਾਂ ਨੂੰ ਪਰਚਾ ਦੇ ਕੇ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ, ਜੋ ਬਹੁਤ ਗਲਤ ਹੈ। ਉਹਨਾਂ ਕਿਹਾ ਕਿ ਇਸ ਸਾਰੇ ਮਸਲੇ ਨੂੰ ਪੰਜਾਬ ਦੀ ਪੁਲਿਸ ਆਪਣੇ ਪੱਧਰ ਤੇ ਹੱਲ ਕਰ ਸਕਦੀ ਹੈ। ਪ੍ਰੰਤੂ ਜਾਣ ਬੁੱਝ ਕੇ ਅਜਿਹਾ ਮਾਹੌਲ ਪੈਦਾ ਕੀਤਾ ਗਿਆ ਹੈ। ਉਥੇ ਉਹਨਾਂ ਪੰਜਾਬ ਵਿੱਚ ਮੀਂਹ ਅਤੇ ਗੜ੍ਹੇਮਾਰੀ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਸਬੰਧੀ ਵੀ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਵਾਉਣ ਸਬੰਧੀ ਜੱਥੇਬੰਦੀ ਅਗਲੇ ਸੰਘਰਸ਼ ਦੀ ਤਿਆਰੀ ਵਿੱਚ ਹੈ।