ਬਰਨਾਲਾ: ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਦੀ ਭਰਤੀ ਲਈ ਅਸਾਮੀਆਂ ਕੱਢੀਆਂ ਗਈਆਂ ਹਨ। ਜਿਸ ਦੀ ਅੱਜ ਪੰਜਾਬ ਭਰ 'ਚ ਪ੍ਰੀਖਿਆ ਲਈ ਜਾ ਰਹੀ ਹੈ। ਪੂਰੇ ਪੰਜਾਬ ਵਿੱਚ ਪਟਵਾਰੀਆਂ ਲਈ 1152 ਆਸਾਮੀਆਂ ਕੱਢੀਆਂ ਗਈਆਂ ਹਨ। ਜਿਸ ਲਈ ਸਵਾ 2 ਲੱਖ ਨੌਜਵਾਨਾਂ ਵੱਲੋਂ ਅਪਲਾਈ ਕੀਤਾ ਗਿਆ ਹੈ। ਬਰਨਾਲਾ ਜ਼ਿਲ੍ਹੇ ਵਿੱਚ ਇਸ ਪ੍ਰੀਖਿਆ ਲਈ 26 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 9700 ਪ੍ਰੀਖਿਆਰਥੀ ਪੇਪਰ ਦੇ ਰਹੇ ਹਨ।
ਇਸ ਸੰਬੰਧ ਵਿੱਚ ਗੱਲਬਾਤ ਕਰਦਿਆਂ ਬਰਨਾਲਾ ਪੁਲਿਸ ਦੇ ਥਾਣੇਦਾਰ ਗੁਲਾਬ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਪ੍ਰੀਖਿਆ ਕੇਂਦਰਾਂ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪ੍ਰੀਖਿਆ ਕੇਂਦਰਾਂ ਦੇ ਅੰਦਰ ਪੈੱਨ ਤੱਕ ਲਿਜਾਣ ਦੀ ਇਜਾਜ਼ਤ ਨਹੀਂ ਹੈ। ਹਰ ਪ੍ਰੀਖਿਆਰਥੀ ਦੀ ਤਲਾਸ਼ੀ ਲੈ ਕੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
ਇਹ ਵੀ ਪੜੋ: ਹੈਲੀਕਾਪਟਰ ਕ੍ਰੈਸ਼ ਮਾਮਲਾ: ਅਜੇ ਤੱਕ ਨਹੀਂ ਮਿਲਿਆ ਕੋਈ ਸੁਰਾਗ