ETV Bharat / state

ਸਿੱਖਿਆ ਮੰਤਰੀ ਨਾਲ ਬੇਸਿੱਟਾ ਮੀਟਿੰਗ ਤੋ ਖ਼ਫ਼ਾ ਬੇਰੁਜ਼ਗਾਰ ਘੇਰਨਗੇ CM ਰਿਹਾਇਸ਼

ਪਿਛਲੇ ਦਿਨੀਂ ਬੇਰੁਜ਼ਗਾਰ ਟੈਟ ਪਾਸ ਅਧਿਆਪਕਾਂ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਵਲੋਂ 31 ਜੁਲਾਈ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਘਿਰਾਓ ਦੀ ਯੋਜਨਾ ਤਿਆਰ ਕੀਤੀ ਹੈ।

ਸਿੱਖਿਆ ਮੰਤਰੀ ਨਾਲ ਬੇਸਿੱਟਾ ਮੀਟਿੰਗ ਤੋ ਖ਼ਫ਼ਾ ਬੇਰੁਜ਼ਗਾਰ ਘੇਰਨਗੇ CM ਰਿਹਾਇਸ਼
ਸਿੱਖਿਆ ਮੰਤਰੀ ਨਾਲ ਬੇਸਿੱਟਾ ਮੀਟਿੰਗ ਤੋ ਖ਼ਫ਼ਾ ਬੇਰੁਜ਼ਗਾਰ ਘੇਰਨਗੇ CM ਰਿਹਾਇਸ਼
author img

By

Published : Jul 26, 2022, 9:59 PM IST

ਬਰਨਾਲਾ: ਸਿੱਖਿਆ ਵਿਭਾਗ ਵਿੱਚ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ 4161 ਅਸਾਮੀਆਂ ਵਿੱਚ ਵਾਧਾ ਕਰਵਾ ਕੇ ਪੇਪਰ ਲੈਣ ਦੀ ਮੰਗ ਕਰਦੇ ਆ ਰਹੇ ਬੇਰੁਜ਼ਗਾਰ ਬੀਐਡ ਟੈਟ ਪਾਸ ਅਧਿਆਪਕਾਂ ਨੇ ਪਿਛਲੇ ਦਿਨੀਂ ਸਿੱਖਿਆ ਮੰਤਰੀ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਖਫਾ ਹੋਕੇ 31 ਜੁਲਾਈ ਨੂੰ ਮੁੜ ਮੁੱਖ ਮੰਤਰੀ ਦੀ ਸਥਾਨਕ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ ਕਾਂਗਰਸ ਸਰਕਾਰ ਕੋਲੋਂ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਆਮ ਆਦਮੀ ਪਾਰਟੀ ਨੇ ਬਹੁਤ ਵੱਡੇ-ਵੱਡੇ ਧਰਵਾਸੇ ਦਿੱਤੇ ਸਨ। ਪ੍ਰੰਤੂ ਸਰਕਾਰ ਬਣਨ ਉਪਰੰਤ ਭਗਵੰਤ ਮਾਨ ਸਰਕਾਰ ਵਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਤੋ ਕਿਨਾਰਾ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ 22 ਜੁਲਾਈ ਨੂੰ ਪੈਨਲ ਮੀਟਿੰਗ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਮਾਮੂਲੀ 1407 ਅਸਾਮੀਆਂ ਵਿੱਚ ਵਾਧੇ ਤੋਂ ਇਨਕਾਰ ਕੀਤਾ ਹੈ। ਜਦਕਿ ਬੇਰੁਜ਼ਗਾਰਾਂ ਨੇ ਹੋਰਨਾਂ ਵਿਭਾਗਾਂ ਵਿਚ ਪੋਸਟਾਂ ਦੇ ਹੋਏ ਵਾਧੇ ਦੇ ਤਰਕ ਦਿੱਤੇ ਸਨ। ਆਮ ਆਦਮੀ ਪਾਰਟੀ ਦੇ ਧਾਕੜ ਰਵੱਈਏ ਨੂੰ ਤੋੜਨ ਅਤੇ ਪੋਸਟਾਂ ਵਿੱਚ ਵਾਧੇ ਲਈ ਬੇਰੁਜ਼ਗਾਰ ਅਧਿਆਪਕ 31 ਜੁਲਾਈ ਨੂੰ ਮੁੜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।

ਜ਼ਿਲ੍ਹਾ ਮੀਤ ਪ੍ਰਧਾਨ ਜਗਸੀਰ ਸਿੰਘ, ਜਲੂਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਸੁਧਾਰਾਂ ਦਾ ਨਾਹਰਾ ਲਗਾ ਕੇ ਸੱਤਾ ਉਪਰ ਕਾਬਜ਼ ਹੋਈ 'ਆਪ' ਸਰਕਾਰ ਕਰੀਬ ਚਾਰ ਮਹੀਨੇ ਵਿੱਚ ਹੀ ਸਾਰੇ ਵਾਅਦੇ ਭੁੱਲ ਚੁੱਕੀ ਹੈ। ਇਸ ਮੌਕੇ ਅਮਨ ਸੇਖਾ ,ਅਵਤਾਰ ਸਿੰਘ ਹਰੀਗੜ੍ਹ, ਗੁਰਪ੍ਰੀਤ ਸਿੰਘ, ਹਰਸ਼ਰਨ ਸਿੰਘ ,ਗੁਰਦੀਪ ਸਿੰਘ ਰਾਮਗੜ੍ਹ, ਅਮਨਦੀਪ ਬਾਵਾ, ਸੁਖਦੇਵ ਸਿੰਘ ਨੰਗਲ ਅਤੇ ਗੁਰਮੀਤ ਸਿੰਘ ਮਾਹਲਾ ਆਦਿ ਹਾਜ਼ਰ ਸਨ। ਬੇਰੁਜ਼ਗਾਰਾਂ ਨੇ ਬੀਤੇ ਦਿਨੀਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਪੀਟੀਆਈ 646 ਅਧਿਆਪਕਾਂ ਉੱਤੇ ਹੋਏ ਜ਼ਬਰ ਦੀ ਵੀ ਨਿਖੇਧੀ ਕੀਤੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ: ਆਲਟੋ ਕਾਰ ਖੋਹਣ ਦੇ ਮਾਮਲੇ ’ਚ ਪ੍ਰਿਅਵਰਤ ਫੌਜੀ ਸਣੇ 4 ਦਾ ਮਿਲਿਆ 3 ਦਿਨ ਦਾ ਪੁਲਿਸ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.