ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਜਾਰੀ ਹੈ।ਇਸ ਅੰਦੋਲਨ ਤਹਿਤ ਕਿਸਾਨ ਦਿੱਲੀ ਦੀਆਂ ਹੱਦਾਂ ਸਮੇਤ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਮੋਰਚਾ ਲਗਾ ਕੇ ਨੌ ਮਹੀਨਿਆਂ ਤੋਂ ਡਟੇ ਹੋਏ ਹਨ। ਭਾਜਪਾ ਲੀਡਰ ਹਰਜੀਤ ਗਰੇਵਾਲ ਵੱਲੋਂ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਬਰਨਾਲਾ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਲੀਡਰ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਹਰਜੀਤ ਗਰੇਵਾਲ ਇੱਕ ਜ਼ਹਿਰੀਲਾ ਸੱਪ ਹੈ, ਜੋ ਕਿਸਾਨਾਂ ਖਿਲਾਫ਼ ਹਰ ਸਮੇਂ ਜ਼ਹਿਰ ਉੱਗਲਦਾ ਰਹਿੰਦਾ ਹੈ। ਹੁਣ ਇਸ ਨੇ ਕਿਸਾਨਾਂ ਨੂੰ ਤਾਲਿਬਾਨੀ ਕਿਹਾ ਅਤੇ ਮੁਜੱਫਰਪੁਰ ਵਾਲੀ ਕਿਸਾਨ ਮਹਾਪੰਚਾਇਤ ਨੂੰ ਸਿਆਸੀ ਇਕੱਠ ਕਿਹਾ ਹੈ।
ਕਿਸਾਨ ਅੰਦੋਲਨ ਤੋਂ ਬੁਖਲਾਅ ਚੁੱਕੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਹਰ ਵਕਤ ਕਿਸਾਨਾਂ ਖਿਲਾਫ਼ ਜ਼ਹਿਰ ਉਗੱਲਣ ਵਾਲੇ ਇਸ ਗਰੇਵਾਲ ਦੀ ਸਿਰੀ ਅਸੀਂ ਜਲਦੀ ਨੱਪਾਗੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਕਿਸੇ ਵੀ ਬੀਜੇਪੀ ਨੇਤਾ ਨੂੰ ਪਿੰਡਾਂ ਵਿੱਚ ਦਾਖਲ ਨਹੀਂ ਹੋਣ ਦਿਆਂਗੇ। ਉਹਨਾਂ ਕਿਹਾ ਕਿ ਇਹ ਅੰਦੋਲਨ ਬੀਜੇਪੀ ਦਾ ਦੇਸ਼ ਦੀ ਸੱਤਾ ਵਿੱਚੋਂ ਅੰਤ ਦਾ ਕਾਰਨ ਬਣੇਗੀ।
ਇਹ ਵੀ ਪੜੋ:ਰਿਹਾਅ ਹੋਣ ਤੋਂ ਬਾਅਦ ਫਿਰ ਤੱਤਾ ਹੋਇਆ ਨਿਹੰਗ, ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ