ਬਰਨਾਲਾ: ਬੀਤੇ ਦਿਨ ਭਦੌੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ। ਜਿਨ੍ਹਾਂ ਦਾ ਪਿੰਡ ਵਿਖੇ ਅੰਤਿਮ ਸਸਕਾਰ ਕੀਤਾ ਗਿਆ।
![Funeral of MLA Labh Singh Ugoke father](https://etvbharatimages.akamaized.net/etvbharat/prod-images/16493900_labhsinne_aspera.jpg)
ਦੱਸ ਦਈਏ ਕਿ ਦਰਸ਼ਨ ਸਿੰਘ ਦੇ ਅੰਤਿਮ ਸਸਕਾਰ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਬਲਦੇਵ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ, ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ, ਡੀਸੀ ਹਰੀਸ਼ ਨਈਅਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਹੋਏ।
ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪਿਤਾ ਦੀ ਹਰ ਵਿਅਕਤੀ ਦੀ ਜਿੰਦਗੀ ਵਿੱਚ ਅਹਿਮ ਰੋਲ ਹੁੰਦਾ ਹੈ। ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਵੀ ਉਹਨਾਂ ਦੀ ਜਿੰਦਗੀ ਵਿੱਚ ਵੱਡਾ ਰੋਲ ਰਿਹਾ ਹੈ। ਦਰਸ਼ਨ ਸਿੰਘ ਨੇ ਬਹੁਤ ਸਖ਼ਤ ਮਿਹਨਤ ਕਰਕੇ ਆਪਣੇ ਬੱਚਿਆਂ ਖਾਸ ਕਰ ਲਾਭ ਸਿੰਘ ਨੂੰ ਇਸ ਕਾਬਲ ਬਣਾਇਆ ਕਿ ਉਹ ਅੱਜ ਇੱਕ ਪੂਰੇ ਹਲਕੇ ਦੇ ਲੋਕਾਂ ਦੀ ਅਗਵਾਈ ਕਰ ਰਿਹਾ ਹੈ। ਇਸ ਕਰਕੇ ਇਸ ਦੁੱਖ ਦੀ ਘੜੀ ਵਿੱਚ ਉਹ ਅਤੇ ਉਹਨਾਂ ਦੀ ਸਮੁੱਚੀ ਆਮ ਆਦਮੀ ਪਾਰਟੀ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਰਿਵਾਰ ਨਾਲ ਖੜੀ ਹੈ।
ਇਹ ਵੀ ਪੜੋ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਮਿੱਟੀ ਲਿਆ ਬਣਾਈ ਭਗਤ ਸਿੰਘ ਦੀ ਤਸਵੀਰ